Tuesday, November 04, 2025

Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14ਵੇਂ ਕੋਰਸ ਲਈ ਕੀਤੀ ਜਾਵੇਗੀ ਚੋਣ 

January 16, 2024 02:50 PM
SehajTimes
ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 14ਵੇਂ ਕੋਰਸ ਲਈ ਅੱਜ 3018 ਉਮੀਦਵਾਰਾਂ ਨੇ ਦਾਖਲਾ ਪ੍ਰੀਖਿਆ ਦਿੱਤੀ। ਇਹ ਸੰਸਥਾ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ। ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਅੱਜ ਮੋਹਾਲੀ ਵਿਖੇ ਦੋ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦਾਖਲਾ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ ਫੇਜ਼ 3ਬੀ1, ਮੋਹਾਲੀ ਅਤੇ ਬੀ.ਐਸ.ਐਚ. ਆਰੀਆ ਹਾਈ ਸਕੂਲ, ਮੋਹਾਲੀ, ਡੀ.ਏ.ਵੀ. ਪਬਲਿਕ ਸਕੂਲ ਪੀ.ਏ.ਪੀ., ਜਲੰਧਰ ਅਤੇ ਆਰ.ਬੀ. ਡੀ.ਏ.ਵੀ. ਪਬਲਿਕ ਸਕੂਲ, ਬਠਿੰਡਾ ਵਿਖੇ ਚਾਰ ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਉਨ੍ਹਾਂ ਦੱਸਿਆ ਕਿ 150 ਸਫ਼ਲ ਉਮੀਦਵਾਰਾਂ ਨੂੰ ਬਾਅਦ ਵਿੱਚ ਅੰਤਿਮ ਚੋਣ ਪ੍ਰਕਿਰਿਆ ਲਈ ਬੁਲਾਇਆ ਜਾਵੇਗਾ, ਜਿਨ੍ਹਾਂ ਵਿੱਚੋਂ 48 ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਚੁਣੇ ਗਏ ਉਮੀਦਵਾਰਾਂ ਨੂੰ ਸੰਸਥਾ ਦੇ ਸਮਰਪਿਤ ਸਟਾਫ਼ ਦੀ ਯੋਗ ਨਿਗਰਾਨੀ ਹੇਠ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਜਾਂ ਇਸ ਦੇ ਬਰਾਬਰ ਦੀਆਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ।
 
 
ਮੇਜਰ ਜਨਰਲ ਅਜੈ ਐਚ ਚੌਹਾਨ ਨੇ ਕਿਹਾ ਕਿ ਇਸ ਇੰਸਟੀਚਿਊਟ ਦੇ ਹੁਣ ਤੱਕ 226 ਕੈਡਿਟ ਐਨ.ਡੀ.ਏ. ਸਮੇਤ ਹੋਰ ਸਰਵਿਸਿਜ਼ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਦਾਖਲਾ ਪ੍ਰੀਖਿਆ ਲਈ ਵੱਡੀ ਗਿਣਤੀ ਵਿੱਚ ਲੜਕਿਆਂ (4100) ਨੇ ਖੁਦ ਨੂੰ ਰਜਿਸਟਰ ਕੀਤਾ ਸੀ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ, ਜੋ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਅਤੇ ਸੰਸਥਾ ਦੀ ਸਫ਼ਲਤਾ ਦਾ ਸਿੱਟਾ ਹੈ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ