Monday, March 09, 2026
BREAKING NEWS
ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Malwa

ਰਾਸ਼ਟਰੀ ਖਿਡਾਰਨ ਦਾ ਸਕੂਲ ਪੁੱਜਣ ਤੇ ਸਕੂਲ  ਵੱਲੋਂ ਸਵਾਗਤ

January 16, 2024 06:26 PM
SehajTimes
ਸਰਕਾਰੀ ਹਾਈ ਸਕੂਲ ਮਾਖਾ ਚਹਿਲਾਂ ਵਿਖੇ ਨੈਸ਼ਨਲ ਸਕੂਲ ਨੈੱਟਬਾਲ ਖੇਡਾਂ ਵਿੱਚ ਭਾਗ ਲੈ ਕੇ ਮੁੜੀ ਸਕੂਲ ਦੀ ਵਿਦਿਆਰਥਣ ਨੂਰ ਅਤੇ ਕੋਚ ਭੁਪਿੰਦਰ ਸਿੰਘ ਜੋਗਾ ਨੂੰ ਸਕੂਲ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਵਰਨਣਯੋਗ ਹੈ ਕਿ ਮੌਜੂਦਾ 67ਵੀਆਂ ਨੈਸ਼ਨਲ ਸਕੂਲ ਖੇਡਾਂ ਦੀ ਨੈੱਟਬਾਲ ਪ੍ਰਤੀਯੋਗਤਾ ਰਾਸ਼ਟਰੀ ਰਾਜਧਾਨੀ ਦਿੱਲੀ ਵਿਖੇ ਹੋਈ,ਜਿਸ ਵਿੱਚ ਸਹਸ ਮਾਖਾ ਚਹਿਲਾਂ (ਮਾਨਸਾ) ਦੀ ਵਿਦਿਆਰਥਣ ਨੇ ਪੰਜਾਬ ਦੀ ਟੀਮ ਵੱਲੋਂ ਭਾਗ ਲੈ ਕੇ ਮਾਪਿਆਂ, ਸਕੂਲ ਤੇ ਪਿੰਡ ਦਾ ਨਾਮ ਰੋਸ਼ਨ ਕੀਤਾ। 
 
 
ਇਸ ਮੌਕੇ ਬੋਲਦਿਆਂ ਸਕੂਲ ਦੇ ਮੁੱਖ ਅਧਿਆਪਕ ਸ੍ਰੀ ਭਾਵੇਸ਼ ਗੋਇਲ ਨੇ ਕਿਹਾ ਕਿ ਇਸ ਪ੍ਰਾਪਤੀ ਪਿੱਛੇ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਰਾਜਨਦੀਪ ਸਿੰਘ ਢਿੱਲੋਂ ਦੀ ਮਿਹਨਤ ਤੇ ਲਗਨ ਹੈ ਜੋ ਕਿ ਸਕੂਲ ਸਮੇਂ ਤੋਂ ਬਾਅਦ ਵੀ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਰੋਜ਼ਾਨਾ ਸਕੂਲ ਮੈਦਾਨ ਵਿੱਚ ਅਭਿਆਸ ਕਰਵਾਉਂਦੇ ਆ ਰਹੇ ਹਨ। ਉਹਨਾਂ ਨੇ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣ ਨੂਰ ਨੂੰ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਹੋਰ ਵਿਦਿਆਰਥੀਆਂ ਨੂੰ ਵੀ ਵਿੱਦਿਅਕ ਅਤੇ ਹੋਰ ਮੁਕਾਬਲਿਆਂ ਵਿੱਚ ਭਾਗ ਲੈ ਕੇ ਇਸੇ ਤਰ੍ਹਾਂ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਸੁਖਪਾਲ ਸਿੰਘ, ਖਿਡਾਰਨ ਦੇ ਪਿਤਾ ਕੁਲਦੀਪ ਖਾਨ ,ਅਧਿਆਪਕ ਕੁਲਵਿੰਦਰ ਸਿੰਘ ,ਮਾਲਵਿੰਦਰ ਸਿੰਘ ,ਜਗਦੇਵ ਸਿੰਘ ਅਤੇ ਸਕੂਲ ਸਟਾਫ ਮੌਜੂਦ ਸਨ

Have something to say? Post your comment