Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਅਫਸੋਸ

January 16, 2024 06:30 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 11 ਸਿੱਖ ਐਲ.ਆਈ. ਵਿੱਚ ਤਾਇਨਾਤ 35 ਸਾਲਾ ਜਵਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਬਰਫ਼ ਕਾਰਨ ਹਾਦਸਾਗ੍ਰਸਤ ਹੋ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ।  ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤਰਲੋਚਨ ਸਿੰਘ ਜੋ ਕਿ ਪਿੰਡ ਜਖੇਪਲ ਧਾਲੀਵਾਲਬਾਸ, ਤਹਿਸੀਲ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ, ਨੇ ਆਰਮੀ ਹਸਪਤਾਲ ਵਿੱਚ ਇਲਾਜ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਦੁਖੀ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਕਰਦਿਆਂ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਬਰਕਰਾਰ ਰੱਖਣ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਵਿੱਚ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਦਿਖਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਲਾਸਾਨੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ