Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਈਨਿੰਗ ਤੋਂ 472.50 ਕਰੋੜ ਰੁਪਏ ਦੀ ਰਿਕਾਰਡ ਕਮਾਈ ਕੀਤੀ : ਚੇਤਨ ਸਿੰਘ ਜੌੜਾਮਾਜਰਾ

January 16, 2024 06:34 PM
SehajTimes
ਚੰਡੀਗੜ੍ਹ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਅਤੇ ਬਜਰੀ ਦੇਣ ਦੇ ਬਾਵਜੂਦ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਕੁੱਲ 472.50 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਵੱਖ-ਵੱਖ ਸਰੋਤਾਂ ਤੋਂ ਬੀਤੇ ਵਿੱਤੀ ਵਰ੍ਹੇ 2022-23 ਦੌਰਾਨ ਕੁੱਲ 247 ਕਰੋੜ ਰੁਪਏ ਜੁਟਾਏ ਅਤੇ ਮੌਜੂਦਾ ਵਿੱਤੀ ਵਰ੍ਹੇ 2023-24 ਦੌਰਾਨ 2 ਜਨਵਰੀ, 2024 ਤੱਕ 225.50 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਕੀਤੀ ਹੈ। ਮਾਲੀਆ ਇੱਕਤਰ ਕਰਨ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਜਨਤਕ ਰੇਤ ਖੱਡਾਂ (ਪੀ.ਐਮ.ਐਸ.) ਤੋਂ 13.5 ਕਰੋੜ ਰੁਪਏ, ਵਪਾਰਕ ਰੇਤ ਖੱਡਾਂ (ਸੀ.ਐਮ.ਐਸ.) ਤੋਂ 8.8 ਕਰੋੜ ਰੁਪਏ, ਅੰਤਰਰਾਜੀ ਖਣਨ ਗਤੀਵਿਧੀਆਂ ਤੋਂ 146.1 ਕਰੋੜ ਰੁਪਏ, ਭੱਠਾ ਮਾਲਕਾਂ ਦੇ ਲਾਇਸੈਂਸਾਂ ਤੋਂ 22.5 ਕਰੋੜ ਰੁਪਏ, ਘੱਟ ਸਮੇਂ ਦੀ ਮਿਆਦ ਦੇ ਪਰਮਿਟਾਂ ਤੋਂ 96.03 ਕਰੋੜ ਰੁਪਏ, ਨਿਯਮ 75 ਤਹਿਤ ਜੁਰਮਾਨੇ ਤੋਂ 7.92 ਕਰੋੜ ਰੁਪਏ, ਹੋਰ ਸਰੋਤਾਂ ਜਿਵੇਂ ਕਰੱਸ਼ਰ, ਰਜਿਸਟ੍ਰੇਸ਼ਨਾਂ, ਕਰੱਸ਼ਰ ਈ.ਐਮ.ਐਫ਼, ਡਿਮਾਂਡ ਨੋਟਿਸਾਂ ਤੇ ਵਾਹਨ ਪਰਮਿਟਾਂ ਆਦਿ ਤੋਂ 94.21 ਕਰੋੜ ਰੁਪਏ, ਡੀ-ਸਿਲਟਿੰਗ ਸਾਈਟਾਂ ਤੋਂ 30.86 ਕਰੋੜ ਰੁਪਏ ਅਤੇ ਬਾਕੀ ਬਲਾਕਾਂ ਤੋਂ 60 ਕਰੋੜ ਰੁਪਏ ਮਾਲੀਆ ਪ੍ਰਾਪਤ ਹੋਇਆ ਹੈ।
 
ਉਨ੍ਹਾਂ ਕਿਹਾ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਕਾਰਨ ਮੌਜੂਦਾ ਵਿੱਤੀ ਸਾਲ ਦੌਰਾਨ ਡੀ-ਸਿਲਟਿੰਗ ਸਾਈਟਾਂ ਤੋਂ ਹੋਣ ਵਾਲੀ ਆਮਦਨ ਨੂੰ ਬਾਹਰ ਰੱਖਿਆ ਗਿਆ ਹੈ ਜਿਸ ਕਾਰਨ ਮਾਈਨਿੰਗ ਵਿਭਾਗ ਵੱਲੋਂ ਡੀ-ਸਿਲਟਿੰਗ ਸਾਈਟਾਂ ਸਰੰਡਰ ਕਰਨ ਕਰਕੇ ਲਗਭਗ 450 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸ. ਜੌੜਾਮਾਜਰਾ ਨੇ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ 2023-24 ਲਈ 307 ਕਰੋੜ ਰੁਪਏ ਅਤੇ ਅਗਲੇ ਵਿੱਤੀ ਵਰ੍ਹੇ 2024-25 ਲਈ 300 ਕਰੋੜ ਰੁਪਏ ਆਮਦਨ ਹੋਣ ਦਾ ਅਨੁਮਾਨ ਹੈ। ਮੀਡੀਆ ਦੇ ਇੱਕ ਹਿੱਸੇ ਵਿੱਚ ਆਈ ਰਿਪੋਰਟ ਨੂੰ ਬੇਬੁਨਿਆਦ, ਗੁੰਮਰਾਹਕੁੰਨ ਅਤੇ ਮਨਘੜਤ ਦੱਸਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਕੀਤਾ ਕਿ ਰਿਪੋਰਟ ਵਿੱਚ ਦਰਸਾਏ ਗਏ ਮਾਲੀਏ ਦੇ ਅੰਕੜੇ ਸਿਰਫ਼ ਜਨਤਕ ਰੇਤ ਖੱਡਾਂ ਅਤੇ ਵਪਾਰਕ ਰੇਤ ਖੱਡਾਂ ਤੋਂ ਹੋਣ ਵਾਲੇ ਮਾਲੀਏ ਨੂੰ ਦਰਸਾਉਂਦੇ ਹਨ ਅਤੇ ਇਸ ਵਿੱਚ ਹੋਰਨਾਂ ਪ੍ਰਮੁੱਖ ਸਰੋਤਾਂ ਤੋਂ ਹੋਣ ਵਾਲੇ ਮਾਲੀਏ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਇਸ ਤੋਂ ਇਲਾਵਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰੇਤ ਮਾਫੀਆ ਨੂੰ ਕਰੜੇ ਹੱਥੀਂ ਨੱਥ ਪਾਈ ਗਈ ਹੈ ਅਤੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਰਿਕਾਰਡ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ-ਬਜਰੀ ਮੁਹੱਈਆ ਕਰਵਾ ਰਹੀ ਹੈ ਅਤੇ ਇਸ ਦੇ ਬਾਵਜੂਦ ਸਰਕਾਰ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ