Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਇੰਤਕਾਲਾਂ ਦੇ ਨਿਪਟਾਰੇ ਲਈ ਆਯੋਜਿਤ ਦੂਸਰੇ ਕੈਂਪ ਦੌਰਾਨ 744 ਲੰਬਿਤ ਇੰਤਕਾਲਾਂ ਦਾ ਨਿਪਟਾਰਾ

January 16, 2024 07:23 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਜ਼ਿਲ੍ਹੇ ’ਚ ਵੱਖ-ਵੱਖ ਤਹਿਸੀਲਾਂ ਵਿਖੇ ਲਗਾਏ ਦੂਜੇ ਵਿਸ਼ੇਸ਼ ਕੈਂਪ ਦੌਰਾਨ 744 ਲੰਬਿਤ ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਹੁਣ ਤੱਕ ਜ਼ਿਲ੍ਹੇ ਵਿੱਚ ਲੱਗੇ ਵਿਸ਼ੇਸ ਕੈਂਪਾਂ ਦੌਰਾਨ ਕੁਲ 1457 ਲੰਬਿਤ ਇੰਤਕਾਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦਿੱਤੀ । ਵਿਆਪਕ ਲੋਕ ਹਿੱਤ ਨੂੰ ਦੇਖਦਿਆਂ ਇਹ ਕੈਂਪ ਲਗਾਏ ਗਏ ਹਨ ਅਤੇ ਲੋੜਵੰਦਾਂ ਨੇ ਇਨ੍ਹਾਂ ਦਾ ਵੀ ਭਰਪੂਰ ਲਾਭ ਲਿਆ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਨੂੰ ਬੇਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ ਅਤੇ ਲੋਕਾਂ ਵੱਲੋਂ ਰਾਜ ਸਰਕਾਰ ਦੇ ਇਸ ਫੈਸਲੇ ਦੀ ਖ਼ੂਬ ਸ਼ਲਾਂਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਭਵਿੱਖ ਅੰਦਰ ਵੀ ਅਜਿਹੇ ਕੈਂਪ ਲਗਾ ਕੇ ਲੋਕ ਮੁਸ਼ਕਿਲਾਂ ਦੇ ਨਿਪਟਾਰੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣਗੇ। ਉਨ੍ਹਾਂ ਇੰਤਕਾਲਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਮਾਲੇਰਕੋਟਲਾ ਵਿਖੇ 564 ਇੰਤਕਾਲਾ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾ ਤਹਿਸੀਲ ਅਮਰਗੜ੍ਹ ਵਿਖੇ 70 ਇੰਤਕਾਲਾ ਦਾ ਅਤੇ ਤਹਿਸੀਲ ਅਹਿਮਦਗੜ੍ਹ ਵਿਖੇ 110 ਦਾ ਨਿਪਟਾਰਾ ਕੀਤਾ ਗਿਆ ।

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ