Sunday, May 05, 2024

Chandigarh

ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਜਾਵੇਗਾ ਗਣਤੰਤਰ ਦਿਵਸ ਦਾ ਜਿ਼ਲ੍ਹਾ ਪੱਧਰੀ ਸਮਾਗਮ: ਏ.ਡੀ.ਸੀ.

January 16, 2024 08:50 PM
SehajTimes

ਫ਼ਤਹਿਗੜ੍ਹ ਸਾਹਿਬ : ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਖੇਡ ਸਟੇਡੀਅਮ ਸਰਹਿੰਦ ਵਿਖੇ ਮਨਾਇਆ ਜਾਵੇਗਾ ਜਿਸ ਵਿੱਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮਾਰਚ ਪਾਸਟ ਵਿੱਚ ਪੰਜਾਬ ਪੁਲਿਸਪੰਜਾਬ ਹੋਮ ਗਾਰਡਜ਼ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਜਾਵੇਗਾ। ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਦੇ ਸਨਮਾਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਇਕਲ ਤੇ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਕੁਮਾਰਸਹਾਇਕ ਕਮਿਸ਼ਨਰ (ਜਨਰਲ) ਸ਼੍ਰੀਮਤੀ ਪ੍ਰੋਮਿਲਾ ਸ਼ਰਮਾਖੇਤਰੀ ਟਰਾਂਸਪੋਰਟ ਅਥਾਰਟੀ ਸ਼੍ਰੀਮਤੀ ਮਨਦੀਪ ਕੌਰਮੁੱਖ ਮੰਤਰੀ ਪੰਜਾਬ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾਸਿਵਲ ਸਰਜਨ ਡਾ: ਦਵਿੰਦਰਜੀਤ ਕੌਰਡੀ.ਡੀ.ਪੀ.ਓ. ਸ਼੍ਰੀ ਹਿਤੇਨ ਕਪਿਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ  ਜ਼ਿਲ੍ਹਾ ਅਧਿਕਾਰੀ ਹਾਜਰ ਸਨ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ