Thursday, April 02, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਸਿਹਤ ਵਰਕਰਾਂ ਨੂੰ ਡੀ ਵਾਰਮਿੰਗ, ਅਨੀਮੀਆ ਅਤੇ ਸਾਂਸ ਪ੍ਰੋਗਰਾਮ ਸਬੰਧੀ ਦਿੱਤੀ ਸਿਖਲਾਈ

January 16, 2024 08:55 PM
SehajTimes

ਫਤਿਹਗੜ੍ਹ ਸਾਹਿਬ : ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਪਛਾਣ ਕਰਕੇ ਉਨ੍ਹਾਂ ਦੇ ਤੁਰੰਤ ਇਲਾਜ ਲਈ ‘ਸਾਂਸ’ (ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ ਨਿਮੋਨੀਆ ਸਕਸੈਸਫੁਲੀ) ਪ੍ਰੋਗਰਾਮ ਤਹਿਤ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਦੀ ਅਗਵਾਈ ਵਿੱਚ ਜਿਲੇ ਵਿੱਚ ਕੰਮ ਕਰਦੀਆਂ ਸਮੂਹ ਮਲਟੀ ਪਰਪਜ ਹੈਲਥ ਵਰਕਰ ਫੀਮੇਲ ਨੂੰ  ਟ੍ਰੇਨਿੰਗ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਾਂਸ ਪ੍ਰੋਗਰਾਮ 29 ਫ਼ਰਵਰੀ 2024 ਤੱਕ ਚਲਾਇਆ ਜਾ ਰਿਹਾ ਹੈ ਜਿਸ ਦਾ ਮੁੱਖ ਮੰਤਵ ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਕਰ ਕੇ ਪ੍ਰਭਾਵਿਤ ਬੱਚਿਆਂ ਦਾ ਜਲਦ ਇਲਾਜ ਕਰਨਾ ਹੈ, ਤਾਂ ਜੋ ਨਿਮੋਨੀਆ ਕਾਰਨ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ। 

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਰਾਜੇਸ਼ ਕੁਮਾਰ ਅਤੇ ਬੱਚਿਆਂ ਦੇ ਮਾਹਰ ਡਾ ਸਤਵਿੰਦਰ ਸਿੰਘ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਪਿਲਾਉਣ, ਬੱਚੇ ਨੂੰ ਨਿੱਘਾ ਰੱਖਣ, ਪ੍ਰਦੂਸ਼ਣ ਰਹਿਤ ਆਲਾ ਦੁਆਲਾ, ਨਿੱਜੀ ਸਾਫ਼ ਸਫ਼ਾਈ ਰੱਖਣਾ ਅਤੇ ਪੂਰਾ ਟੀਕਾਕਰਨ ਕਰਵਾਉਣਾ ਜ਼ਰੂਰੀ ਹੈ ਇਸ ਲੜੀ ਤਹਿਤ ਪੀ ਸੀ ਵੀ ਟੀਕਾ ਲਗਵਾਉਣਾ ਅਤੇ ਸਮੇਂ ਸਿਰ ਬੱਚੇ ਦੀ ਸਿਹਤ ਦਾ ਨਿਰੀਖਣ ਕਰਵਾਉਣਾ ਜ਼ਰੂਰੀ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਖਾਂਸੀ ਅਤੇ ਜ਼ੁਕਾਮ ਦਾ ਵਧਣਾ, ਸਾਹ ਤੇਜ਼ੀ ਨਾਲ ਲੈਣਾ, ਸਾਹ ਲੈਂਦੇ ਸਮੇਂ ਪਸਲੀ ਚੱਲਣਾ ਜਾਂ ਛਾਤੀ ਦਾ ਥੱਲੇ ਧਸਣਾ ਆਦਿ ਲੱਛਣਾਂ ਵਾਲੇ ਬੱਚਿਆਂ ਦਾ ਤੁਰੰਤ ਇਲਾਜ ਕਰਨਾ ਅਤੀ ਜਰੂਰੀ ਹੁੰਦਾ ਹੈ ਇਸ ਲਈ ਅਜਿਹੀਆਂ ਅਲਾਮਤਾਂ ਵਾਲੇ ਬੱਚਿਆਂ ਨੂੰ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਪਹੁੰਚਾਇਆ ਜਾਵੇ। ਜਿਲਾ ਸਕੂਲ ਹੈਲਥ ਕੁਆਰਡੀਨੇਟਰ ਹਰਪਾਲ ਸਿੰਘ ਸੋਢੀ ਅਤੇ ਕਮਿਊਨਿਟੀ ਮੋਬਿਲਾਈਜਰ ਹਰਦੀਪ ਸਿੰਘ  ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਨੈਸ਼ਨਲ ਡੀ ਵਾਰਮਿੰਗ ਅਤੇ ਅਨੀਮੀਆ ਦੀ ਰੋਕਥਾਮ ਪ੍ਰੋਗਰਾਮ ਸਬੰਧੀ ਭਰਪੂਰ ਜਾਣਕਾਰੀ ਦਿੱਤੀ। ਇਸ ਮੌਕੇ ਤੇ ਜ਼ਿਲਾ ਪ੍ਰੋਗਰਾਮ ਮੈਨੇਜਰ ਡਾ ਕਸੀਤਿਜ ਸੀਮਾ, ਬਲਜਿੰਦਰ ਸਿੰਘ ,ਜਸਵਿੰਦਰ ਕੌਰ, ਅਤੇ ਅਮਰਜੀਤ ਸਿੰਘ ਤੋਂ ਇਲਾਵਾ ਜਿਲੇ ਦੀਆਂ ਸਮੂਹ ਮਲਟੀ ਪਰਪਜ ਹੈਲਥ ਵਰਕਰ ਫੀਮੇਲ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ ੧੯,੦੦੦ ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਮੁੱਖ ਮੰਤਰੀ ਤੀਰਥ ਯਾਤਰਾ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਤੋਂ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਮਿਸਲ ਸਤਲੁਜ ਦੀ ਮਜ਼ਬੂਤੀ ਲਈ ਜਥੇਬੰਦੀਕ ਢਾਂਚੇ ਦਾ ਵਿਸਥਾਰ : ਅਜੇਪਾਲ ਸਿੰਘ ਬਰਾੜ

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ