Friday, May 03, 2024

Chandigarh

ਵੱਖ ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ 'ਤੇ ਜਲਦ ਖਰਚ ਕੀਤਾ ਜਾਵੇ: ਬਲਕਾਰ ਸਿੰਘ

January 16, 2024 09:00 PM
SehajTimes
ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ 'ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦੀ ਤੋਂ ਜਲਦੀ ਜਾਰੀ ਗਾਈਡਲਾਈਨਜ਼ ਅਨੁਸਾਰ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾਵੇ। ਸਥਾਨਕ ਸਰਕਾਰਾਂ ਮੰਤਰੀ  ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪੂਰਤੀ ਲਈ ਸੂਬਾ ਸਰਕਾਰ ਪੰਜਾਬ ਭਰ ਵਿੱਚ ਵਿਕਾਸ ਕਾਰਜ ਕਰਵਾ ਰਹੀ ਹੈ। ਇਸੇ ਤਰ੍ਹਾਂ ਹੀ ਸੂਬੇ ਵਿੱਚ ਬਣ ਰਹੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਢੁਕਵੀਂ ਜਗ੍ਹਾਂ ਦੀ ਉਪਲੱਬਧਤਾ ਬਾਰੇ ਵਿਸਥਾਰ ਪੂਰਵਕ ਚਰਚਾ ਕਰਦਿਆਂ ਕਿਹਾ ਕਿ ਜਿਥੇ ਕਿਤੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਦੀ ਭਾਲ ਕਰਨ ਵਿੱਚ ਜਾਂ ਕਿਸੇ ਹੋਰ ਵਿਕਾਸ ਕਾਰਜ਼ਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਆਉਂਦੀ ਹੈ ਉਥੇ ਸਬੰਧਤ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸਮੱਸਿਆ ਦਾ ਨਿਪਟਾਰਾ ਕਰਵਾਇਆ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਸਬੰਧੀ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਫੰਡਾਂ ਦਾ ਸਹੀ ਇਸਤੇਮਾਲ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਇਸ ਲਈ ਜੇਕਰ ਕੋਈ ਵਿਅਕਤੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ। ਇਸ ਮੌਕੇ ਮੀਟਿੰਗ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ,  ਅਮਨਦੀਪ ਕੌਰ ਅਰੋੜਾ, ਬਰਿੰਦਰ ਕੁਮਾਰ ਗੋਇਲ, ਲਾਭ ਸਿੰਘ ਉਗੋਕੇ, ਦਵਿੰਦਰਜੀਤ ਸਿੰਘ ਢੋਸ, ਅਮ੍ਰਿੰਤਪਾਲ ਸਿੰਘ, ਮਨਜੀਤ ਸਿੰਘ ਅਤੇ ਵਿਧਾਇਕਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਮਾਲਵਿੰਦਰ ਸਿੰਘ ਜੱਗੀ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ ਦੀਪਤੀ ਉੱਪਲ, ਮਿਉਂਸਪਲ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ