Wednesday, September 17, 2025

Malwa

ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੌਣਾ ਹੋ ਸਕਦੇ ਖ਼ਤਰਨਾਕ : ਡਿਪਟੀ ਕਮਿਸ਼ਨਰ

January 17, 2024 11:46 AM
SehajTimes

ਪਟਿਆਲਾ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਠੰਡ ਦੇ ਇਸ ਮੌਸਮ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਲਈ ਜਾਰੀ ਐਡਵਾਈਜ਼ਰੀ ਦਾ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੌਸਮ ਵਿੱਚ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਦਾ ਖਾਸ ਖਿਆਲ ਰੱਖਿਆ ਜਾਵੇ। ਸਾਕਸ਼ੀ ਸਾਹਨੀ ਨੇ ਕਿਹਾ ਕਿ ਘਰਾਂ ਵਿੱਚ ਬੰਦ ਕਮਰੇ ਅੰਦਰ ਅੰਗੀਠੀ ਬਾਲ ਕੇ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਕਿਹਾ ਕਿ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਨੂੰ ਸਵੇਰੇ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨੁਮੋਨੀਆਂ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕੱਪੜੇ ਪਾਉਣ ਦੇ ਨਾਲ ਸਿਰ ਨੂੰ ਵੀ ਢਕਿਆ ਜਾਵੇ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਗਰਮ ਕੱਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ। ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜ੍ਹੇ ਥੋੜ੍ਹੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ।

 

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ