Tuesday, February 03, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Chandigarh

ਜ਼ਿਲ੍ਹਾ ਪ੍ਰਸ਼ਾਸਨ ਤੇ ਐਨ.ਡੀ.ਆਰ.ਐਫ ਵੱਲੋਂ ਆਫ਼ਤ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ

January 17, 2024 12:03 PM
SehajTimes
ਐੱਸ.ਏ.ਐੱਸ. ਨਗਰ : ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਫ਼ਤ ਪ੍ਰਬੰਧਨ (ਕੈਮੀਕਲ ਐਮਰਜੈਂਸੀ) ਦੇ ਸੰਦਰਭ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ਼੍ਰੀ ਅਮਨਦੀਪ ਚਾਵਲਾ, ਡੀ.ਆਰ.ਓ. ਨੇ ਕੀਤੀ। ਇਸ ਵਿੱਚ ਮੁੱਖ ਤੌਰ 'ਤੇ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੋਰਸ ਬਠਿੰਡਾ ਦੀ 7ਵੀਂ ਕੋਰ ਦੀ ਟੀਮ ਨੇ ਭਾਗ ਲਿਆ।
 
 
ਜ਼ਿਲ੍ਹਾ ਮਾਲ ਅਫਸਰ ਨੇ ਦੱਸਿਆ ਕਿ ਇਸ ਟੀਮ ਦੇ ਇੰਚਾਰਜ ਇੰਸਪੈਕਟਰ/ਜੀ.ਡੀ. ਬਲਜੀਤ ਸਿੰਘ ਨੇ ਇੱਕ ਪੇਸ਼ਕਾਰੀ ਰਾਹੀਂ ਸਾਰਿਆਂ ਨੂੰ ਆਫ਼ਤ ਸਮੇਂ ਦਰਪੇਸ਼ ਸਮੱਸਿਆਵਾਂ ਅਤੇ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਕੀ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਉਸ ਬਾਰੇ ਵਿਸਤਾਰ ‘ਚ ਦੱਸਿਆ।
 
 
ਇਸ ਵਿਚਾਰ ਵਟਾਂਦਰੇ ਵਿੱਚ ਜ਼ਿਲ੍ਹਾ ਹੈੱਡਕੁਆਰਟਰ ਦੇ ਵੱਖ-ਵੱਖ ਦਫ਼ਤਰਾਂ ਦੇ ਅਧਿਕਾਰੀਆਂ ਨੇ ਭਾਗ ਲਿਆ, ਜੋ ਕਿਸੇ ਵੀ ਆਫ਼ਤ ਸਮੇਂ ਵੱਖ-ਵੱਖ ਆਫ਼ਤ ਪ੍ਰਬੰਧਨ ਗਤੀਵਿਧੀਆਂ ਦਾ ਹਿੱਸਾ ਹੁੰਦੇ ਹਨ। ਜਿਵੇਂ ਕਿ ਪੁਲਿਸ ਵਿਭਾਗ, ਸਿੱਖਿਆ ਵਿਭਾਗ, ਉਦਯੋਗ, ਰੈੱਡ ਕਰਾਸ, ਲੋਕ ਨਿਰਮਾਣ ਵਿਭਾਗ, ਫਾਇਰ ਵਿਭਾਗ, ਜੰਗਲਾਤ ਵਿਭਾਗ ਆਦਿ। ਉਨ੍ਹਾਂ ਦੱਸਿਆ ਕਿ ਟੇਬਲ -ਟਾਪ ਅਭਿਆਸ ਤੋਂ ਬਾਅਦ ਅਗਲੀ ਪ੍ਰਕਿਰਿਆ ਫੀਲਡ ‘ਚ  ਜਾ ਕੇ ਅਭਿਆਸ ਕਰਨ ਦੀ ਹੋਵੇਗੀ ਜੋ ਕਿ 18 ਜਨਵਰੀ 2024 ਨੂੰ ਨੈਕਟਰ ਲਾਈਫ ਸਾਇੰਸਜ਼ ਲਿਮਟਿਡ, ਡੇਰਾਬੱਸੀ, ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਆਯੋਜਿਤ ਕੀਤੀ ਜਾਵੇਗੀ।
 

Have something to say? Post your comment

 

More in Chandigarh

ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ : ਡਾ. ਬਲਜੀਤ ਕੌਰ

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਭਗਵੰਤ ਸਿੰਘ ਮਾਨ ਸਰਕਾਰ ਦੇ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਐਮ ਐਲ ਏ ਕੁਲਵੰਤ ਸਿੰਘ

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ