Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੜਕ ਸੁਰੱਖਿਆ ਸਬੰਧੀ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ : ਨਮਨ ਮੜਕਨ

January 17, 2024 12:17 PM
SehajTimes

ਪਟਿਆਲਾ : ਜਨਵਰੀ:ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਰਿਜਨਲ ਟਰਾਂਸਪੋਰਟ ਅਫ਼ਸਰ ਨਮਨ ਮੜਕਨ ਨੇ ਡਰਾਈਵਿੰਗ ਟਰੈਕ 'ਤੇ ਆਏ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਸੜਕ ਸੁਰੱਖਿਆ ਮਹੀਨੇ ਦੌਰਾਨ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੰਦਿਆਂ ਨਮਨ ਮੜਕਨ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਲਈ ਸਬੰਧਤ ਵਿਭਾਗ ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਸਾਈਕਲ/ਦੋ-ਪਹੀਆ ਵਾਹਨ ਰੈਲੀਆਂ, ਟਰਾਂਸਪੋਰਟ ਵਾਹਨਾਂ 'ਤੇ ਰੈਟਰੋ-ਰਿਫਲੈਕਟਿਵ ਟੇਪਾਂ ਲਗਾਉਣਾ, ਡਰਾਈਵਰਾਂ ਨਾਲ ਨੁੱਕੜ ਗੱਲਬਾਤ, ਸੀਟ ਬੈਲਟ ਤੇ ਹੈਲਮੇਟ ਬਾਰੇ ਜਾਗਰੂਕਤਾ ਮੁਹਿੰਮਾਂ ਅਤੇ ਰੈੱਡ ਲਾਈਟ ਦੀ ਉਲੰਘਣਾ, ਓਵਰਸਪੀਡਿੰਗ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਿਰੁੱਧ ਵਿਸ਼ੇਸ਼ ਮੁਹਿੰਮਾਂ ਸ਼ਾਮਲ ਹਨ। ਇਸੇ ਤਰ੍ਹਾਂ ਵਿਭਾਗਾਂ ਵੱਲੋਂ ਆਪਣੀ ਮਾਲਕੀ ਵਾਲੀਆਂ ਸੜਕਾਂ ਦੇ ਕਿਨਾਰੇ 'ਤੇ ਉੱਗੀ ਬਨਸਪਤੀ ਦੀ ਸਫ਼ਾਈ, ਸਾਇਨ ਬੋਰਡ ਲਗਾਉਣ ਅਤੇ ਸਟਰੀਟ ਲਾਈਟਾਂ ਸਬੰਧੀ ਮੁੱਦਿਆਂ ਦਾ ਹੱਲ ਕਰਨ ਅਤੇ ਦੁਰਘਟਨਾ ਵਾਲੇ ਸਥਾਨਾਂ ਦੀ ਪਛਾਣ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਸੜਕ ਸੁਰੱਖਿਆ ਬਾਰੇ ਵਾਕਥੌਨ, ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ, ਪ੍ਰਦਰਸ਼ਨੀਆਂ ਅਤੇ ਗ਼ੈਰ-ਸਰਕਾਰੀ ਸੰਗਠਨਾਂ ਤੇ ਸੜਕ ਸੁਰੱਖਿਆ ਮਾਹਿਰਾਂ ਦੇ ਸਹਿਯੋਗ ਨਾਲ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਹਿਯੋਗ ਨਾਲ ਡਰਾਈਵਰਾਂ ਲਈ ਮੈਡੀਕਲ/ਅੱਖਾਂ ਦੇ ਚੈਕਅੱਪ ਕੈਂਪ ਲਗਾਏ ਜਾਣਗੇ ਅਤੇ ਵਾਹਨਾਂ ਲਈ ਓਵਰਲੋਡਿੰਗ ਅਤੇ ਫਿਟਨੈਸ ਸਰਟੀਫਿਕੇਟ ਬਾਰੇ ਜਾਗਰੂਕ ਕੀਤਾ ਜਾਵੇਗਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ