Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਪਿੰਡਾਂ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਮਿਥੇ ਸਮੇਂ 'ਚ ਪੂਰਾ ਕੀਤਾ ਜਾਵੇ : ਅਨੁਪ੍ਰਿਤਾ ਜੌਹਲ

January 17, 2024 12:31 PM
SehajTimes

ਪਟਿਆਲਾ : ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਖ ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਦੇ ਕੰਮਾਂ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਲੰਬਿਤ ਕੰਮਾਂ ਨੂੰ ਵੀ ਮਿਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕੀਤੀ ਜਾਵੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਬੀ.ਡੀ.ਪੀ.ਓਜ਼ ਤੇ ਵੱਖ ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਯੋਗ ਵਿਅਕਤੀਆਂ ਤੱਕ ਪਹੁੰਚੇ। ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਨਿਰਮਾਣ ਪ੍ਰੋਗਰਾਮ, ਐਮ.ਪੀ. ਲੈਡ ਸਕੀਮ, ਸਮਾਰਟ ਵਿਲੇਜ਼ ਕੰਪੇਨ, ਅਨ-ਟਾਈਡ ਫੰਡ, ਪੇਂਡੂ ਖੇਡ ਸਟੇਡੀਅਮ, ਜਨ ਸੁਵਿਧਾ ਕੈਂਪ, ਅੰਮ੍ਰਿਤ ਸਰੋਵਰ ਸਮੇਤ ਪਿੰਡਾਂ 'ਚ ਚੱਲ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ 'ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ, ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

Have something to say? Post your comment

 

More in Malwa

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਭਾਰਤ-ਅਮਰੀਕਾ ਵਪਾਰ ਵਾਰਤਾ ਕਿਸਾਨੀ ਲਈ ਘਾਤਕ 

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ