Wednesday, May 08, 2024
BREAKING NEWS
ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

Malwa

ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਕਾਰਨ ਵਾਲੇ ਜ਼ਿਲ੍ਹੇ ਦੇ ਦੋ ਖਿਡਾਰੀਆਂ ਨੂੰ ਡੀ.ਸੀ. ਨੇ ਕੀਤਾ ਸਨਮਾਨਤ

January 17, 2024 01:31 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 67ਵੀਂਆਂ ਸਕੂਲ ਨੈਸ਼ਨਲ ਖੇਡਾਂ ਵਿੱਚ ਪੰਜਾਬ ਦੀ ਟੀਮ, ਜਿਸ ਨੇ ਕਿ ਪੂਰੇ ਦੇਸ਼ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ, ਦੇ ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਅੱਤੇਵਾਲੀ ਦੇ ਖਿਡਾਰੀ ਬਲਰਾਜ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ। ਵਰਨਣਯੋਗ ਹੈ ਕਿ ਸਕੂਲ ਗੇਮਜ ਫੈਡਰੇਸ਼ਨ ਆਫ ਇੰਡੀਆ ਵੱਲੋਂ ਪੋਰਟ ਬਲੇਅਰ (ਅੰਡੇਮਾਨ ਨਿਕੋਬਾਰ) ਵਿਖੇ ਕਰਵਾਈਆਂ ਗਈਆਂ ਵਿੱਚ ਲੜਕਿਆਂ ਦੀ 17 ਸਾਲ ਉਮਰ ਵਰਗ ਦੀ ਫੁੱਟਬਾਲ ਟੀਮ ਨੇ ਦੇਸ਼ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਖਿਡਾਰੀ ਬਲਰਾਜ ਸਿੰਘ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਪੰਜਾਬ ਸਕੂਲ ਖੇਡਾਂ ਅਧੀਨ ਲੜਕਿਆਂ ਦੇ 17 ਸਾਲ ਉਮਰ ਵਰਗ ਵਿੱਚ ਐਥਲੈਟਿਕਸ ਦੇ ਮੁਕਾਬਲੇ ਵਿੱਚ 4×400 ਮੀਟਰ ਰਿਲੇਅ ਦੌੜ ਵਿੱਚ ਤੀਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਸਨੀ ਨੂੰ ਵੀ ਸਨਮਾਨਤ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਨੂੰ ਉਤਸਾਹਤ ਕਰਦਿਆਂ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸਖਤ ਮਿਹਨਤ ਤੇ ਲਗਨ ਨਾਲ ਕੋਈ ਵੀ ਵੱਡੇ ਤੋਂ ਵੱਡਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ ਅਤੇ ਇਨ੍ਹਾਂ ਖਿਡਾਰੀਆਂ ਨੇ ਇਹ ਮੱਲ੍ਹਾਂ ਮਾਰ ਕੇ ਆਪਣੇ ਸਕੂਲ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ ਜੋ ਕਿ ਸਾਡੇ ਸਾਰਿਆਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਵੱਲੋਂ ਪ੍ਰਾਪਤ ਕੀਤੇ ਗਏ ਟੀਚੇ ਤੋਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਫੈਸਲਿਆਂ ਸਦਕਾ ਪੰਜਾਬ ਦੇ ਖਿਡਾਰੀ ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ ਦੀਆਂ ਖੇਡਾਂ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕਰ ਰਹੇ ਹਨ ਜੋ ਕਿ ਆਉਣ ਵਾਲੇ ਉਜਵਲ ਭਵਿੱਖ ਨੂੰ ਦਰਸਾਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਜੌਕੇ ਸਮੇਂ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾਂ ਬਹੁਤ ਜਰੂਰੀ ਹੈ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਸਮਾਜਿਕ ਕੁਰੀਤੀਆਂ ਦਾ ਖਾਤਮਾ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸਿੱਖਿਆ ਦੇ ਨਾਲ ਨਾਲ ਖੇਡਾਂ ਵਿੱਚ ਵੀ ਭਾਗ ਲੈ ਕੇ ਸਖਤ ਮਿਹਨਤ ਕਰਨ ਤਾਂ ਜੋ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਸਿੰਗਲ, ਜਿਲ੍ਹਾ ਸਪੋਰਟਸ ਕੋਆਰਡੀਨੇਟਰ ਸ ਜਸਵੀਰ ਸਿੰਘ, ਸਕੱਤਰ ਰੈਡ ਕਰਾਸ ਸੁਸਾਇਟੀ ਸ੍ਰੀ ਸਤਨਾਮ ਭਾਰਦਵਾਜ, ਪ੍ਰਿੰਸੀਪਲ ਸ੍ਰੀਮਤੀ ਗੁਰਮੀਤ ਕੌਰ, ਸ੍ਰੀ ਰਾਜ ਕੁਮਾਰ ਕਲਰਕ ਰੈਡ ਕਰਾਸ ਸੁਸਾਇਟੀ ਅਤੇ ਸਤਵੀਰ ਸਿੰਘ ਡੀਪੀਈ ਹਾਜਰ ਸਨ।

Have something to say? Post your comment

 

More in Malwa

ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ : ਚੋਣ ਅਫਸਰ

ਪੀ.ਆਰ. 126 ਝੋਨੇ ਦਾ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿੱਕਰੀ ਲਈ ਉਪਲਬਧ

ਪੰਜਾਬੀ ਯੂਨੀਵਰਸਿਟੀ ਵਿਖੇ 2024 ਦੀਆਂ ਪਾਰਲੀਮੈਂਟ ਚੋਣਾਂ ਬਾਰੇ ਕਰਵਾਇਆ ਵਿਸ਼ੇਸ਼ ਭਾਸ਼ਣ

ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ

ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਵੱਖ-ਵੱਖ ਗਤੀਵਿਧੀਆਂ

ਜੂਨ 01 ਨੂੰ ਸਵੇਰੇ 07:00 ਵਜੇ ਤੋਂ ਸ਼ਾਮ 06:00 ਵਜੇ ਤੱਕ ਪਾਈਆਂ ਜਾਣਗੀਆਂ ਵੋਟਾਂ

ਚੋਣਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਕਰਨ ਲਈ ਵਟਸਐਪ ਨੰਬਰ 70095-50957 ਜਾਰੀ

ਪੁਲਿਸ ਨੂੰ ਮਿਲੀ ਭਾਰੀ ਸਫਲਤਾ ਮੁਲਜਮ ਗ੍ਰਿਫਤਾਰ ਜਾਅਲੀ ਕਰੰਸੀ ਸਮੇਤ ਅਤੇ ਹੋਰ ਸਾਜੋ ਸਮਾਨ ਬਰਾਮਦ     

ਨਾਮਜ਼ਦਗੀਆਂ ਦੇ ਪਹਿਲੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਮਿੱਡ ਡੇ ਮੀਲ ਕੁੱਕ ਵਰਕਰਾਂ ਨੇ ਭੰਡੀ ਕੇਂਦਰ ਤੇ ਸੂਬਾ ਸਰਕਾਰ