Sunday, November 02, 2025

Chandigarh

ਏਸ਼ੀਅਨ ਅਤੇ ਕੌਮੀ ਖੇਡਾਂ ਦੇ ਜੇਤੂਆਂ ਨੇ 33.83 ਕਰੋੜ ਰੁਪਏ ਦਾ ਨਗਦ ਇਨਾਮ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

January 17, 2024 01:48 PM
SehajTimes

ਚੰਡੀਗੜ੍ਹ : ਕੌਮੀ ਤੇ ਕੌਮਾਂਤਰੀ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਤੇ ਕੌਮੀ ਖੇਡਾਂ ਦੇ 168 ਜੇਤੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ 33.83 ਕਰੋੜ ਰੁਪਏ ਦੇ ਨਗਦ ਇਨਾਮ ਦੇਣ ਲਈ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸਾਲ 2022 ਦੀਆਂ ਏਸ਼ੀਅਨ ਖੇਡਾਂ ਵਿੱਚ ਲੜਕੀਆਂ ਦੇ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਸੋਨੇ ਤੇ ਚਾਂਦੀ ਦਾ ਤਮਗਾ ਜੇਤੂ ਸਿਫ਼ਤ ਕੌਰ ਸਮਰਾ ਨੇ ਕਿਹਾ ਪਹਿਲੀ ਵਾਰ ਪੰਜਾਬ ਸਰਕਾਰ ਨੇ ਵੱਡੇ ਮੁਕਾਬਲਿਆਂ ਦੀ ਤਿਆਰੀ ਕਰਨ ਵਾਸਤੇ ਅਗਾਊਂ 8 ਲੱਖ ਰੁਪਏ ਦੀ ਨਗਦ ਰਾਸ਼ੀ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਓਲੰਪਿਕ ਖੇਡਾਂ ਸਮੇਤ ਬਾਕੀ ਖੇਡ ਮੁਕਾਬਲਿਆਂ ਵਿੱਚ ਖਿਡਾਰੀ ਹੋਰ ਤਮਗੇ ਜਿੱਤਣਗੇ।

ਸ਼ਾਟਪੁੱਟ ਵਿੱਚ ਸੋਨ ਤਮਗਾ ਜੇਤੂ ਤੇਜਿੰਦਰਪਾਲ ਸਿੰਘ ਤੂਰ ਨੇ ਖੇਡ ਮੁਕਾਬਲੇ ਤੋਂ ਤੁਰੰਤ ਬਾਅਦ ਖਿਡਾਰੀਆਂ ਨੂੰ ਨਗਦ ਇਨਾਮ ਦੇਣ ਦਾ ਵਾਅਦਾ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਨਗਦ ਇਨਾਮ ਉੱਭਰਦੇ ਖਿਡਾਰੀਆਂ ਲਈ ਵੱਡੀ ਰਕਮ ਹੈ ਅਤੇ ਇਸ ਨਾਲ ਬਿਨਾਂ ਸ਼ੱਕ ਸੂਬੇ ਵਿੱਚ ਹੋਰ ਖਿਡਾਰੀਆਂ ਨੂੰ ਉਤਸ਼ਾਹ ਮਿਲੇਗਾ। ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜੇਤੂ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਪਹਿਲਾਂ ਮਾਪੇ ਤੇ ਰਿਸ਼ਤੇਦਾਰ ਅਕਸਰ ਖਿਡਾਰੀਆਂ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਨੂੰ ਪੇਸ਼ੇ ਵਜੋਂ ਅਪਣਾਉਣ ਲਈ ਨਿਰਉਤਸ਼ਾਹਤ ਕਰਦੇ ਸਨ ਪਰ ਖਿਡਾਰੀਆਂ ਦਾ ਮਾਣ-ਸਤਿਕਾਰ ਅਤੇ ਤਿਆਰੀਆਂ ਲਈ ਅਗਾਊਂ ਰਾਸ਼ੀ ਦੇਣ ਨਾਲ ਹੋਰ ਨੌਜਵਾਨ ਖਿਡਾਰੀਆਂ ਨੂੰ ਹੱਲਾਸ਼ੇਰੀ ਮਿਲੇਗੀ। ਰੋਇੰਗ ਵਿੱਚ ਚਾਂਦੀ ਦਾ ਤਮਗਾ ਜੇਤੂ ਚਰਨਜੀਤ ਸਿੰਘ ਨੇ ਨਵੀਂ ਖੇਡ ਨੀਤੀ ਲਾਗੂ ਕਰਨ ਅਤੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। 

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ