Tuesday, December 16, 2025

Chandigarh

ਕੈਬਨਿਟ ਸਬ-ਕਮੇਟੀ ਵੱਲੋਂ ਅਧਿਆਪਕ ਯੂਨੀਅਨ ਦੇ ਮਸਲਿਆਂ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼

January 17, 2024 04:03 PM
SehajTimes
ਚੰਡੀਗੜ੍ਹ : ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਸ਼ਾਮਲ ਹਨ, ਨੇ ਅੱਜ ਸਕੂਲ ਸਿੱਖਿਆ ਵਿਭਾਗ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਅਧਿਆਪਕਾਂ ਦੇ ਮਸਲਿਆਂ ਬਾਰੇ ਅਧਿਐਨ ਕਰਕੇ ਉਹਨਾਂ ਦਾ ਸੰਭਵ ਹੱਲ ਲੱਭਿਆ ਜਾ ਸਕੇ। ਕੈਬਨਿਟ ਸਬ-ਕਮੇਟੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ਼.) ਅਧਿਆਪਕਾਂ ਨਾਲ ਅਗਲੀ ਮੀਟਿੰਗ ਬੁਲਾਉਣ ਤੋਂ ਪਹਿਲਾਂ ਕਾਨੂੰਨੀ, ਪ੍ਰਸ਼ਾਸਨਿਕ ਅਤੇ ਵਿੱਤੀ ਮੁੱਦਿਆਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀਆਂ ਨੇ ਵਿਭਾਗ ਨੂੰ ਅਗਲੇ ਹਫ਼ਤੇ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਮੀਟਿੰਗ ਬੁਲਾ ਕੇ 31 ਜਨਵਰੀ ਤੱਕ ਉਨ੍ਹਾਂ ਦੇ ਮਸਲਿਆਂ ਦੇ ਹੱਲ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ। ਇਸ ਤੋਂ ਪਹਿਲਾਂ ਕੈਬਨਿਟ ਸਬ-ਕਮੇਟੀ ਨੇ ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਲੱਭਣ ਲਈ ਕਿਹਾ।
 
 
 
ਇਸ ਦੌਰਾਨ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਦੋਵੇਂ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਗ੍ਰਾਮ ਜੀ.ਪੀ.ਡਬਲਿਊ.ਐਸ.ਸੀ. ਵਾਟਰ ਸਪਲਾਈ ਪੰਪ ਓਪਰੇਟਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਕਮੇਟੀ ਬਣਾਈ ਜਾਵੇ ਤਾਂ ਜੋ ਪੰਚਾਇਤ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਕਮੇਟੀ (ਜੀ.ਪੀ.ਡਬਲਿਊ.ਐਸ.ਸੀ.) ਅਧੀਨ ਪੰਪ ਅਪਰੇਟਰਾਂ ਦੀਆਂ ਸੇਵਾਵਾਂ ਲੈਣ ਜਾਂ ਖਤਮ ਕਰਨ ਸਬੰਧੀ ਨਿਯਮ ਅਤੇ ਸ਼ਰਤਾਂ ਤਿਆਰ ਕੀਤੀਆਂ ਜਾ ਸਕਣ। ਕੈਬਨਿਟ ਸਬ-ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਦੇ ਜਲਦ ਤੋਂ ਜਲਦ ਨਿਪਟਾਰੇ ਕਰਨ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਕੈਬਨਿਟ ਸਬ ਕਮੇਟੀ ਨੇ ਇਹ ਨਿਰਦੇਸ਼ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਐਨ.ਐਸ.ਕਿਊ.ਐਫ. ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਯੂਨੀਅਨ, ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਅਤੇ ਜੀ.ਪੀ.ਡਬਲਯੂ.ਐੱਸ.ਸੀ. ਵਾਟਰ ਸਪਲਾਈ ਪੰਪ ਅਪਰੇਟਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ ਦਿੱਤੇ। ਜ਼ਿਕਰਯੋਗ ਹੈ ਕਿ ਸਾਰੀਆਂ ਮੀਟਿੰਗਾਂ ਸੁਖਾਵੇਂ ਮਾਹੌਲ ਵਿੱਚ ਹੋਈਆਂ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ