Wednesday, May 15, 2024

Malwa

ਸੜਕ ਸੁਰੱਖਿਆ ਮਹੀਨਾ ; ਵਿਸ਼ੇਸ ਨਾਕੇ ਲਗਾਕੇ 21 ਵਾਹਨਾਂ ਦੇ ਚਲਾਨ ਕੱਟੇ

January 17, 2024 07:22 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਸੜਕ ਸੁਰੱਖਿਆ ਮਹੀਨਾ-2024 ਤਹਿਤ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਰ.ਟੀ.ਓ ਕਮ ਜੀ.ਏ. ਮਾਲੇਰਕੋਟਲਾ ਸ੍ਰੀ ਗੁਰਮੀਤ ਕੁਮਾਰ ਬਾਂਸਲ ਵਲੋਂ ਧੁਰੀ ਰੋਡ ਵਿਖੇ ਨਾਕਾ ਲਗਾ ਕੇ ਅਚਨਚੇਤ ਚੈਕਿੰਗ ਕੀਤੀ । ਵਿਸ਼ੇਸ ਨਾਕੇ ਦੌਰਾਨ ਅਧੂਰੇ ਕਾਗ਼ਜਾਂ ਅਤੇ ਹੋਰ ਟਰੈਫ਼ਿਕ ਨਿਯਮਾਂ ਦੀ ਉਲਘੰਣਾ ਕਰਨ ਵਾਲੇ 21 ਵਾਹਨ ਚਾਲਕਾਂ ਦੇ ਚਲਾਨ ਕੱਟੇ । ਉਨ੍ਹਾਂ ਕਿਹਾ ਕਿ ਅਚਨਚੇਤ ਚੈਕਿੰਗ ਕਰਨ ਦਾ ਮੁੱਖ ਮਨੋਰਥ ਆਮ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੈ। ਜ਼ਿਲ੍ਹੇ ਦੇ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਹਨਾਂ ਦੇ ਕਾਗ਼ਜ਼ ਅਧੂਰੇ ਹੋਣਗੇ, ਉਨ੍ਹਾਂ ਨੂੰ ਸ਼ਹਿਰ ਦੀਆਂ ਸੜ੍ਹਕਾਂ 'ਤੇ ਵਾਹਨ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਆਮ ਜਨਤਾ ਨੂੰ ਕਿਹਾ ਕਿ ਜੇਕਰ ਸੜਕਾਂ ਉੱਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਦਾ ਹੋਇਆ ਕਿਸੇ ਵੀ ਪ੍ਰਕਾਰ ਦਾ ਵਾਹਨ ਨਜ਼ਰ ਆਉਂਦਾ ਹੈ ਤਾਂ ਉਹ ਆਰ.ਟੀ.ਓ. ਦਫ਼ਤਰ ਵਿਖੇ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ ਅਤੇ ਉਨ੍ਹਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੀਆ ਅਚਨਚੇਤ ਚੈਕਿੰਗਾਂ ਚੱਲਦੀਆਂ ਰਹਿਣਗੀਆਂ ਤਾਂ ਜੋ ਸ਼ਹਿਰ ਨੂੰ ਦੁਰਘਟਨਾਵਾਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ ਉਨ੍ਹਾਂ ਜ਼ਿਲ੍ਹੇ ਦੇ ਸਕੂਲਾਂ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਦੇ ਸਕੂਲਾਂ ਵਿੱਚ ਚੱਲਣ ਵਾਲੀਆਂ ਬੱਸਾਂ ਸੇਫ਼ ਸਕੂਲ ਵਾਹਨ ਪਾਲਿਸੀ ਦੀਆ ਹਦਾਇਤਾਂ ਪੂਰੀਆਂ ਕਰਨ ਉਨ੍ਹਾਂ ਕਿਹਾ ਕਿ ਜੇਕਰ ਪਾਲਿਸੀ ਤਹਿਤ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਵਰਤੀ ਗਈ ਤਾਂ ਸਕੂਲੀ ਬੱਸਾਂ ਦੇ ਖ਼ਿਲਾਫ਼ ਸੇਫ਼ ਸਕੂਲ ਵਾਹਨ ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ

Have something to say? Post your comment

 

More in Malwa

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ ਸੰਗਤ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਲੋਕ ਸਭਾ ਚੋਣਾ ਸਬੰਧੀ ਕੋਈ ਵੀ ਸ਼ਿਕਾਇਤ ਦਰਜ ਕਰਨ ਲਈ ਕਾਲ ਸੈਂਟਰ ਸਥਾਪਿਤ

ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਕਰਨ ਦੀ ਸਿਫਾਰਿਸ਼

ਡਿਪਟੀ ਕਮਿਸ਼ਨਰ ਨੇ ਪੇਏਸੀਐਸ ਅਕੈਡਮੀ ਸਰਹਿੰਦ ਦਾ ਲਾਇਸੰਸ ਕੀਤਾ ਰੱਦ

ਸਰਬਜੀਤ ਸਿੰਘ ਕੋਹਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਬਣੇ

ਵਧੀਆ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਉਮੀਦਵਾਰਾਂ ਦੇ ਚੋਣ ਖ਼ਰਚਿਆਂ ਤੇ ਹਰ ਸਰਗਰਮੀ ਉਪਰ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ : ਮੀਤੂ ਅਗਰਵਾਲ

Cvigil 'ਤੇ 66 ਸ਼ਿਕਾਇਤਾਂ ਮਿਲੀਆਂ ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ : ਏ ਡੀ ਸੀ ਵਿਰਾਜ ਐਸ ਤਿੜਕੇ 

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਵਾਸੀਆਂ ਨੂੰ ਮੈਰਾਥਨ 'ਚ ਹਿੱਸਾ ਲੈਣ ਦੀ ਅਪੀਲ