Monday, May 20, 2024

Malwa

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਬਿਨ੍ਹਾਂ ਸਾੜੇ ਤੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਵਾਲੇ ਖੇਤ ਦਾ ਦੌਰਾ

January 17, 2024 08:10 PM
SehajTimes
ਪਟਿਆਲਾ : ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਕਰਨ ਅਤੇ ਸਰਫੇਸ ਸੀਡਰ ਨਾਲ ਬੀਜੀ ਕਣਕ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਰਾਲੀ ਨੂੰ ਅੱਗ ਨਾ ਲਗਾਕੇ ਕਣਕ ਬੀਜਣ ਵਾਲੇ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਆਖਦਿਆਂ ਕਿਹਾ ਕਿ ਅਜਿਹੇ ਕਿਸਾਨ ਹੋਰਨਾਂ ਲਈ ਰਾਹ ਦਸੇਰਾ ਬਣੇ ਹਨ। ਪ੍ਰਤਾਪ ਨਗਰ ਵਿਖੇ ਕਰੀਬ 14 ਏਕੜ ਜਮੀਨ 'ਚ ਕਣਕ ਦੀ ਬਿਜਾਈ ਪਰਾਲੀ ਨੂੰ ਬਗੈਰ ਸਾੜੇ ਹੀ ਸਰਫੇਸ ਸੀਡਰ ਨਾਲ ਕਰਨ ਵਾਲੇ ਕਿਸਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੀ ਵਾਰ ਉਨ੍ਹਾਂ ਨੇ ਮਲਚਿੰਗ ਕਰਕੇ ਕਣਕ ਬੀਜੀ ਸੀ  ਅਤੇ ਇਸ ਵਾਰ ਸਰਫੇਸ ਸੀਡਰ ਨਾਲ ਕਣਕ ਬੀਜੀ ਹੈ। ਉਸਨੇ ਦੱਸਿਆ ਕਿ ਉਸਨੇ 40 ਤੋਂ 45 ਕਿਲੋ ਪ੍ਰਤੀ ਏਕੜ ਬੀਜ ਪਾਇਆ, ਇਸ ਨਾਲ ਖ਼ਰਚੇ ਵੀ ਕਾਫ਼ੀ ਘਟੇ ਹਨ, ਨਦੀਨ ਘੱਟ ਹੋਇਆ ਤੇ ਇਸ ਵਿੱਚ ਪਈ ਪਰਾਲੀ ਖਾਦ ਦਾ ਕੰਮ ਕਰਦੀ ਹੈ, ਜਿਸ ਕਰਕੇ ਦਵਾਈਆਂ ਦੀ ਮਾਤਰਾ ਬਹੁਤ ਘੱਟ ਜਾਣ ਕਰਕੇ ਇਹ ਇੱਕ ਤਰ੍ਹਾਂ ਦੀ ਆਰਗੈਨਿਕ ਕਣਕ ਬਣ ਜਾਂਦੀ ਹੈ। ਪਿੰਡ ਲਲੌਛੀ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈਆਂ ਜਾ ਰਹੀਆਂ ਕਿਸਾਨ ਭਲਾਈ ਸਕੀਮਾਂ ਦਾ ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਵਿਭਾਗ ਰਾਹੀਂ ਲਾਭ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਪਰਾਲੀ ਸੜਨ ਨਾਲ ਹੋਣ ਵਾਲਾ ਪ੍ਰਦੂਸ਼ਣ ਕੈਂਸਰ ਦਾ ਕਾਰਨ ਬਣਦਾ ਹੈ, ਇਸ ਲਈ ਕਿਸਾਨ ਬਿਨ੍ਹਾਂ ਅੱਗ ਲਗਾਏ ਬਦਲਵੇਂ ਢੰਗਾਂ ਨਾਲ ਕਣਕ ਦੀ ਬਿਜਾਈ ਕਰਨ। ਇਸ ਮੌਕੇ ਕਿਸਾਨਾਂ ਤੇ ਸਬਜੀ ਕਾਸ਼ਤਕਾਰਾਂ ਨੇ ਆਪਣੀਆਂ ਮੁਸ਼ਕਿਲਾਂ ਵੀ ਡਿਪਟੀ ਕਮਿਸ਼ਨਰ ਨੂੰ ਦੱਸੀਆਂ ਜਿਸ ਦਾ ਹੱਲ ਕਰਨ ਲਈ ਮੌਕੇ 'ਤੇ ਹੀ ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਪਿੰਡ ਬਡੂੰਗਰ ਦੇ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਾਲੇ ਜਗਤਵੀਰ ਸਿੰਘ, ਪਿੰਡ ਲਲੌਛੀ ਦੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਗੁਰਦੀਪ ਸਿੰਘ, ਸਤਨਾਮ ਸਿੰਘ ਤੇ ਵਿਕਰਮਜੀਤ ਸਿੰਘ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਟੀਫਿਕੇਟ ਪ੍ਰਦਾਨ ਕੀਤੇ। ਇਸ ਦੌਰਾਨ ਅਗਾਂਹਵਧੂ ਕਿਸਾਨ ਇੰਦਰਜੀਤ ਸਿੰਘ ਹਾਮਝੇੜੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਵਾਤਾਵਰਣ ਇੰਜੀਨੀਅਰ ਰੋਹਿਤ ਸਿੰਗਲਾ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਰਵਿੰਦਰਪਾਲ ਸਿੰਘ ਚੱਠਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ