Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਵਿਖੇ ਕਰਵਾਇਆ ਜਾਵੇਗਾ ਹੈਰੀਟੇਜ ਫ਼ੈਸਟੀਵਲ

January 17, 2024 08:33 PM
SehajTimes
ਪਟਿਆਲਾ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਕਰਵਾਏ ਜਾਣ ਵਾਲੇਪਟਿਆਲਾ ਹੈਰੀਟੇਜ ਫੈਸਟੀਵਲ ਦੇ ਵੱਖ-ਵੱਖ ਸਮਾਗਮਾਂ ਦੀ ਯੋਜਨਾ ਉਲੀਕਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਏ.ਡੀ.ਸੀਜ਼ ਅਨੁਪ੍ਰਿਤਾ ਜੌਹਲ ਤੇ ਨਵਰੀਤ ਕੌਰ ਸੇਖੋਂ ਸਮੇਤ ਆਰ.ਟੀ.ਏ. ਨਮਨ ਮਾਰਕੰਨ ਤੇ ਐਸ.ਡੀ.ਐਮਜ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਲ ਪਹਿਲੀ ਵਾਰ ਪਟਿਆਲਾ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਇਆ ਗਿਆ ਸੀ ਤੇ ਇਸ ਸਾਲ ਵੀ ਇਸ ਨੂੰ ਸਫ਼ਲਤਾ ਪੂਰਵਕ ਕਰਵਾਇਆ ਜਾਵੇਗਾ। ਉਨ੍ਹਾਂ ਨੇਪਟਿਆਲਾ ਹੈਰੀਟੇਜ ਫੈਸਟੀਵਲ ਦੇ ਸਾਰੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸਮੁੱਚੇ ਪ੍ਰਬੰਧ ਪੂਰੀ ਜਿੰਮੇਵਾਰੀ ਤੇ ਤਨਦੇਹੀ ਨਾਲ ਨੇਪਰੇ ਚਾੜ੍ਹੇ ਜਾਣ ਲਈ ਨੋਡਲ ਅਫ਼ਸਰ ਵੀ ਨਿਯੁਤਕ ਕੀਤੇ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਵਿਰਾਸਤੀ ਸ਼ਹਿਰ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ ਫੈਸਟੀਵਲ 'ਚ ਵੱਡੀ ਗਿਣਤੀ ਦਰਸ਼ਕ ਪੁੱਜਣਗੇ ਇਸ ਲਈ ਸਾਰੀਆਂ ਤਿਆਰੀਆਂ ਸੁਚੱਜੇ ਢੰਗ ਨਾਲ ਕੀਤੀਆਂ ਜਾਣ।
 

ਪਟਿਆਲਾ ਨੂੰ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੇ ਯਤਨ ਜਾਰੀ

ਪਟਿਆਲਾ ਨੂੰ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੇ ਨਾਲ-ਨਾਲ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਉਣ ਲਈ ਸੈਰ ਸਪਾਟਾ ਵਿਭਾਗ ਦੇ ਰਾਹੀਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਪਟਿਆਲਵੀਆਂ ਸਮੇਤ ਹੋਰਨਾਂ ਇਲਾਕਿਆਂ ਦੇ ਵਸਨੀਕਾਂ ਨੂੰ ਵੀ ਇਸ ਉਤਸਵ ਦਾ ਅਨੰਦ ਮਾਣਨ ਦਾ ਖੁੱਲਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਫੁਲਕਾਰੀ ਸ਼ੋਅ, ਬੱਚਿਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਪ੍ਰੋਗਰਾਮ, ਪਟਿਆਲਾ ਮਿਲਟਰੀ ਫੈਸਟੀਵਲ, ਆਰਮੀ ਟੈਂਕ ਸ਼ੋਅ ਅਤੇ ਮੈਡਲ ਗੈਲਰੀ, ਲਿਟਰੇਚਰ ਫੈਸਟੀਵਲ ਅਤੇ ਕਲਾ ਪ੍ਰਦਰਸ਼ਨੀ ਅਤੇ ਫੋਟੋਗ੍ਰਾਫ਼ੀ ਅਵਾਰਡ, ਮੈਰਾਥਨ, ਕੁਇਜ ਮੁਕਾਬਲੇ, ਵਰਚੂਅਲ ਰਿਐਲਟੀ, ਐਡਵੈਂਚਰ ਟੂਰਿਜ਼ਮ, ਡਾਇਨਾਸੋਰ ਸ਼ੋਅ, ਹੈਰੀਟੇਜ ਵਾਕ, ਡਾਗ ਸ਼ੋਅ, ਫੋਟੋਗ੍ਰਾਫ਼ੀ ਅਤੇ ਪੇਟਿੰਗ ਮੁਕਾਬਲੇ, ਸੱਭਿਆਚਾਰਕ ਤੇ ਡਰਾਮੈਟਿਕ ਪ੍ਰੋਗਰਾਮ, ਪਟਿਆਲਾ ਘਰਾਣਾ ਦੀਆਂ ਗਾਇਨ ਸ਼ੈਲੀਆਂ, ਕਲਾਸੀਕਲ ਗਾਇਨ, ਪੌਪ ਸ਼ੋਅ, ਨਾਟਕ, ਰੰਗੋਲੀ, ਫਲੈਸ਼ ਮੋਬ ਇਸ ਵੱਡੇ ਪ੍ਰੋਗਰਾਮ ਦਾ ਹਿੱਸਾ ਹੋਣਗੇ। ਇਸ ਤੋਂ ਇਲਾਵਾ ਪਟਿਆਲਾ ਹੈਰੀਟੇਜ਼ ਦੀ ਸਮਾਪਤੀ ਸਮੇਂ ਫੂਡ ਫੈਸਟੀਵਲ, ਯੋਗਾ, ਜਿਮਨਾਸਟਿਕ ਅਤੇ ਜੂੰਬਾ ਤੇ ਫਲੋਟਸ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ।

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ

ਉਮੰਗ ਵੈਲਫ਼ੇਅਰ ਫਾਊਂਡੇਸ਼ਨ ਰਜਿ. ਨੇ ਥਾਪਰ ਕਾਲਜ ਵਿਖੇ ਫੋਟੋਆਂ ਦੀ ਲਗਾਈ ਪ੍ਰਦਰਸ਼ਨੀ,

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਿਸ਼ੀ ਕਾਲੋਨੀ ਤੋਂ ਦੂਜੀ ਵਾਰ ਸ਼ਰਧਾਲੂਆਂ ਦੀ ਬੱਸ ਰਵਾਨਾ

ਜੈਮਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੂੰ ਦਿੱਲੀ ਵਿਖੇ 'ਅਕਾਦਮਿਕ ਉੱਤਮਤਾ ਪੁਰਸਕਾਰ 2026' ਨਾਲ ਕੀਤਾ ਸਨਮਾਨਿਤ

ਬਲਾਕ ਪ੍ਰਧਾਨਾਂ ਸਮੇਤ ਸੀਨੀ: ਲੀਡਰਸ਼ਿਪ ਵਲੋਂ ਆਪੇ ਬਣੇ ਟਿਕਟ ਦੇ ਅਖੌਤੀ ਦਾਅਵੇਦਾਰਾਂ ਖਿਲਾਫ ਕਾਰਵਾਈ ਦੀ ਮੰਗ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਜਿਨਗਰ ਸਮਾਜ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ : ਸ਼ਾਮ ਲਾਲ