Monday, May 06, 2024

Chandigarh

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

January 18, 2024 11:37 AM
SehajTimes
ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ। ਮੀਤ ਹੇਅਰ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਕਬੱਡੀ ਖੇਡ ਨੂੰ ਦੇਵੀ ਦਿਆਲ ਦੀ ਦੇਣ ਭੁਲਾਈ ਨਹੀਂ ਜਾ ਸਕਦੀ। ਕਬੱਡੀ ਖੇਡ ਨੂੰ ਕੌਮਾਂਤਰੀ ਪੱਧਰ ਤੱਕ ਲਿਜਾਣ ਦਾ ਸਿਹਰਾ ਉਨ੍ਹਾਂ ਨੂੰ ਜਾਂਦਾ ਹੈ। ਉਨ੍ਹਾਂ ਦੇ ਤੁਰ ਜਾਣ ਨਾਲ ਕਬੱਡੀ ਖੇਡ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਖੇਡ ਮੰਤਰੀ ਨੇ ਕਿਹਾ ਕਿ ਦੇਵੀ ਦਿਆਲ ਨੇ ਬਤੌਰ ਖਿਡਾਰੀ ਦੇਸ਼ ਤੇ ਵਿਦੇਸ਼ ਵਿੱਚ ਨਾਮ ਚਮਕਾਉਣ ਤੋਂ ਬਾਅਦ ਖੇਡ ਵਿਭਾਗ ਵਿੱਚ ਬਤੌਰ ਕੋਚ ਤੇ ਖੇਡ ਅਫਸਰ ਕਬੱਡੀ ਖੇਡ ਦੀ ਵੀ ਲੰਬੀ ਸੇਵਾ ਕੀਤੀ। ਉਹ ਖੇਡ ਵਿਭਾਗ ਤੋਂ 2005 ਵਿੱਚ ਖੇਡ ਅਫਸਰ ਸੇਵਾ ਮੁਕਤ ਹੋਏ ਸਨ। ਉਨ੍ਹਾਂ ਉਚੇਰੀ ਵਿੱਦਿਆ ਵੀ ਹਾਸਲ ਕੀਤੀ ਅਤੇ ਖਿਡਾਰੀਆਂ ਲਈ ਚਾਨਣ ਮੁਨਾਰਾ ਬਣੇ। ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਦੇਵੀ ਦਿਆਲ ਦੀ ਆਤਮਿਕ ਰੂਹ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ੇ ਅਤੇ ਪਿੱਛੇ ਪਰਿਵਾਰ ਤੇ ਖੇਡ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ