Monday, May 20, 2024

Malwa

ਮਾਤਾ ਭਾਸ਼ਾ ਐਕਟ ਦੀ ਉਲੰਘਣਾ ਕਰਨ ‘ਤੇ ਹੋਵੇਗਾ ਜੁਰਮਾਨਾ

January 18, 2024 04:35 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਭਾਸ਼ਾ ਅਫਸਰ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਲਈ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾਂ ਪਹਿਲੀ ਤਰਮੀਮ ਨਿਯਮ-2023 ਹੋਂਦ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਐਕਟ ਪੰਜਾਬ ਰਾਜ ਵਿਚ ਸਥਿਤ ਸਮੂਹ ਦੁਕਾਨਾਂ ਅਤੇ ਅਦਾਰਿਆਂ 'ਤੇ ਲਾਗੂ ਹੁੰਦਾ ਹੈ। ਇਸ ਐਕਟ ਅਨੁਸਾਰ ਸਬੰਧਤ ਦੁਕਾਨਾਂ ਜਾਂ ਅਦਾਰੇ ਦਾ ਨਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ 'ਗੁਰਮੁਖੀ ਲਿਪੀ' ਵਿਚ ਲਿਖਿਆ ਜਾਣਾ ਯਕੀਨੀ ਬਣਾਉਣਾ ਹੈ ਅਤੇ ਜੇਕਰ ਕਿਸੇ ਹੋਰ ਭਾਸ਼ਾ 'ਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਐਕਟ ਦੀ ਪਹਿਲੀ ਵਾਰ ਉਲੰਘਣਾ ਕਰਨ 'ਤੇ ਇਕ ਹਜ਼ਾਰ ਰੁਪਏ ਦਾ ਜ਼ੁਰਮਾਨਾ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਹਰੇਕ ਉਲੰਘਣਾ ਲਈ ਦੋ ਹਜ਼ਾਰ ਰੁਪਏ ਦਾ ਜ਼ੁਰਮਾਨਾ ਕੀਤਾ ਜਾਵੇਗਾ।

ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਸਮੂਹ ਕਾਰਜ ਸਾਧਕ ਅਫ਼ਸਰਾਂ, ਸਮੂਹ ਨਗਰ ਕੌਂਸਲਾ, ਵਪਾਰ ਮੰਡਲ ਦੇ ਪ੍ਰਧਾਨਾਂ, ਬੈਂਕ ਦੇ ਮੈਨੇਜਰਾਂ, ਸਕੱਤਰ ਸਮੂਹ ਮਾਰਕੀਟ ਕਮੇਟੀਆਂ, ਪ੍ਰਾਈਵੇਟ ਸਕੂਲਾਂ ਅਤੇ ਨਗਰ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਮਾਤ ਭਾਸ਼ਾ ਦਾ ਬਣਦਾ ਸਤਿਕਾਰ ਕਾਇਮ ਰੱਖਣ ਵਿਚ ਮੋਹਰੀ ਭੂਮਿਕਾ ਨਿਭਾਉਣ। ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬੰਧਤਾਂ ਨੂੰ ਪੱਤਰ ਜਾਰੀ ਕਰਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾ ਦਿੱਤਾ ਗਿਆ ਹੈ।

Have something to say? Post your comment

 

More in Malwa

ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ : ਸ਼ੌਕਤ ਅਹਿਮਦ ਪਰੇ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧ ਦੀ ਕੀਤੀ ਸਮਖਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਕੀਤੀ ਨਾਅਰੇਬਾਜ਼ੀ

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ