Saturday, December 13, 2025

Chandigarh

ਡੀ ਸੀ ਆਸ਼ਿਕਾ ਜੈਨ ਨੇ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕਰਨ ਲਈ ਪੋਸਟਰ ਜਾਰੀ ਕੀਤਾ

January 19, 2024 11:42 AM
SehajTimes

ਮੋਹਾਲੀ : ਜ਼ਿਲ੍ਹੇ ਦੇ ਪਹਿਲੇ ਸਰਸ ਮੇਲੇ ਦੇ ਰੋਮਾਂਚਕ ਤਜ਼ਰਬੇ ਨਾਲ ਸ਼ਹਿਰ ਵਾਸੀਆਂ ਨੂੰ ਲੁਭਾਉਣ ਅਤੇ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ।  ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਏ.ਡੀ.ਸੀਜ਼ ਦਮਨਜੀਤ ਸਿੰਘ ਮਾਨ ਅਤੇ ਸ੍ਰੀਮਤੀ ਸੋਨਮ ਚੌਧਰੀ ਦੀ ਹਾਜ਼ਰੀ ਵਿੱਚ ਮੋਹਾਲੀ ਦੇ ਸੈਕਟਰ 88 ਵਿਖੇ 16 ਤੋਂ 25 ਫਰਵਰੀ ਤੱਕ ਹੋਣ ਵਾਲੇ ਸਰਸ ਮੇਲੇ ਦਾ ਪੋਸਟਰ ਜਾਰੀ ਕੀਤਾ।
ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਇਸ ਸਮਾਗਮ ਨੂੰ ਸ਼ਹਿਰ ਵਾਸੀਆਂ ਦੀ ਸ਼ਮੂਲੀਅਤ ਨਾਲ ਸਫ਼ਲ ਬਣਾਉਣ ਲਈ ਆਊਟਡੋਰ ਮੀਡੀਆ ਦੇ ਨਾਲ-ਨਾਲ ਸੋਸ਼ਲ ਮੀਡੀਆ ਰਾਹੀਂ ਵੀ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਦਾਖਲਾ ਲੈਣ ਲਈ ਮਾਮੂਲੀ ਫੀਸ ਵਸੂਲੀ ਜਾਵੇਗੀ ਜਦਕਿ ਪ੍ਰਵੇਸ਼ ਕਰਨ ਵਾਲਿਆਂ ਨੂੰ ਸਟਾਲਾਂ 'ਤੇ ਖਾਣ-ਪੀਣ ਦੀਆਂ ਵਸਤਾਂ ਅਤੇ ਉਨ੍ਹਾਂ ਵੱਲੋਂ ਕੀਤੀ ਗਈ ਹੋਰ ਖਰੀਦਦਾਰੀ ਲਈ ਵੱਖਰੇ ਤੌਰ 'ਤੇ ਭੁਗਤਾਨ ਕਰਨਾ ਹੋਵੇਗਾ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਮਾਗਮ ਵਿੱਚ 300 ਤੋਂ ਵੱਧ ਸਟਾਲ ਲਗਾਉਣ ਦੀ ਤਿਆਰੀ ਕੀਤੀ ਗਈ ਹੈ। ਇਨ੍ਹਾਂ ਸਟਾਲਾਂ 'ਤੇ ਦੇਸ਼ ਭਰ ਦੇ ਰਵਾਇਤੀ ਭੋਜਨ ਤੇ ਮਿਸ਼ਠਾਨ ਦੇ ਨਾਲ-ਨਾਲ ਦਸਤਕਾਰੀ ਕਾਰੀਗਰਾਂ ਦੁਆਰਾ ਤਿਆਰ ਕੀਤੇ ਗਏ ਕਲਾਤਮਕ ਅਤੇ ਹੋਰ ਸਮਾਨ ਦੀ ਵਿੱਕਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬਾਲੀਵੁੱਡ ਅਤੇ ਪੰਜਾਬੀ ਦੇ ਨਾਮਵਰ ਗਾਇਕ ਰੋਜ਼ਾਨਾ ਸ਼ਾਮ ਨੂੰ ਆਪਣੀ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਮਨ ਮੋਹਣਗੇ। ਇਸੇ ਤਰ੍ਹਾਂ ਪ੍ਰਸ਼ਾਸਨ ਮਨੋਰੰਜਨ ਦੇ ਮਕਸਦ ਨਾਲ ਸਮਾਗਮ ਵਿੱਚ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਨੂੰ ਸ਼ਾਮਲ ਕਰਨ ਬਾਰੇ ਵੀ ਵਿਚਾਰ ਕਰ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਟੈਂਡਅੱਪ ਕਾਮੇਡੀ ਵਰਗੇ ਸ਼ੋਅ ਨੂੰ ਵੀ ਸਥਾਨਕ ਨੌਜਵਾਨਾਂ ਦੀ ਛੁਪੀ ਪ੍ਰਤਿਭਾ ਨੂੰ ਬਾਹਰ ਲਿਆਉਣ ਲਈ ਸਮਾਗਮ ਦਾ ਹਿੱਸਾ ਬਣਾਉਣ ਲਈ ਵਿਚਾਰਿਆ ਜਾਵੇਗਾ। ਇਸ ਮੌਕੇ ਨਿਰਮਾਤਾ ਤੇ ਨਿਰਦੇਸ਼ਕ ਬੰਟੀ ਬੈਂਸ ਵੀ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ