Monday, June 16, 2025

Chandigarh

ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਦਿੱਤੀ ਮੁਬਾਰਕਬਾਦ

January 19, 2024 12:54 PM
SehajTimes
ਚੰਡੀਗੜ੍ਹ : ਭਾਰਤ ਸਰਕਾਰ ਵੱਲੋਂ ਕਰਵਾਏ ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਮੁਕਾਬਲੇ ਵਿੱਚ ਦੂਜਾ ਅਤੇ ਲੋਕ ਨਾਚ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਮੁਬਾਰਕਬਾਦ ਦਿੱਤੀ ਹੈ।ਕੇੰਦਰੀ ਯੁਵਾ ਤੇ ਖੇਡ ਮੰਤਰਾਲੇ ਵੱਲੋਂ ਮਹਾਂਰਾਸ਼ਟਰ ਦੇ ਸ਼ਹਿਰ ਨਾਸਿਕ ਵਿਖੇ 27ਵਾਂ ਕੌਮੀ ਯੁਵਕ ਮੇਲਾ ਕਰਵਾਇਆ ਗਿਆ ਜਿਸ ਵਿੱਚ ਭਾਰਤ ਦੇ 28 ਸੂਬਿਆਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਨੌਜਵਾਨਾਂ ਨੇ ਹਿੱਸਾ ਲਿਆ। ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਰਘਬੀਰ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ 100 ਨੌਜਵਾਨਾਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ। ਲੋਕ ਗੀਤ ਮੁਕਾਬਲੇ ਵਿੱਚ ਪੰਜਾਬ ਦੇ ਤਰਨਪ੍ਰੀਤ ਸਿੰਘ ਨੇ ਦੂਜਾ ਅਤੇ ਗਰੁੱਪ ਲੋਕ ਨਾਚ ਵਿੱਚ ਪੰਜਾਬ ਦੀ ਭੰਗੜਾ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਦੂਜੇ ਸਥਾਨ ਉਤੇ ਰਹਿਣ ਵਾਲੀ ਟੀਮ ਨੂੰ ਇੱਕ ਲੱਖ ਰੁਪਏ ਨਗਦ ਇਨਾਮ ਅਤੇ ਤੀਜੇ ਸਥਾਨ ਉਤੇ ਆਈ ਟੀਮ ਨੂੰ 75 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਮਿਲੀ। ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕੌਮੀ ਮੰਚ ਉਤੇ ਪੰਜਾਬ ਦਾ ਨਾਮ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਅਤੇ ਇਸ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ। ਕੌਮੀ ਮੁਕਾਬਲਿਆਂ ਵਿੱਚ ਪੰਜਾਬ ਦੀ ਇਹ ਪੁਜੀਸ਼ਨ ਸੂਬੇ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸ੍ਰੋਤ ਹੈ।

Have something to say? Post your comment

 

More in Chandigarh

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ