Monday, May 20, 2024

Chandigarh

ਰਜਿਸਟ੍ਰੇਸ਼ਨ ਮੁਹਿੰਮ 29 ਫਰਵਰੀ ਤੱਕ ਜਾਰੀ ਰਹੇਗੀ

January 19, 2024 01:09 PM
SehajTimes
ਮੋਹਾਲੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਗੁਰਦੁਆਰਾ ਬੋਰਡ ਚੋਣਾਂ ਲਈ ਵੱਧ ਤੋਂ ਵੱਧ ਵਿਅਕਤੀਆਂ ਨੂੰ ਵੋਟਰ ਵਜੋਂ ਨਾਮਜ਼ਦ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਫਲ ਮਿਲਿਆ ਹੈ ਕਿਉਂਕਿ ਹੁਣ ਤੱਕ 40,000 ਦੇ ਕਰੀਬ ਵਿਅਕਤੀਆਂ ਦੇ ਫ਼ਾਰਮ ਪ੍ਰਾਪਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਇਹ ਗਿਣਤੀ 10,000 ਦੇ ਕਰੀਬ ਸੀ ਅਤੇ ਗੁਰਦੁਆਰਾ ਕਮੇਟੀਆਂ ਤੱਕ ਪਹੁੰਚ ਕਰਕੇ ਅਤੇ ਯੋਗ ਵੋਟਰਾਂ ਨੂੰ ਜਾਗਰੂਕ ਕਰਨ ਦੀ ਅਪੀਲ ਕਰਨ ਤੋਂ ਬਾਅਦ ਵੋਟਰ ਫਾਰਮਾਂ ਦੀ ਗਿਣਤੀ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਗੁਰਦੁਆਰਿਆਂ ਵਿੱਚ ਸ਼ੁਰੂ ਕੀਤੇ ਗਏ ਵਿਸ਼ੇਸ਼ ਕੈਂਪਾਂ ਦਾ ਭਰਪੂਰ ਲਾਭ ਮਿਲਿਆ ਹੈ ਅਤੇ ਅਸੀਂ ਵੋਟਰਾਂ ਦੇ ਫਾਰਮਾਂ ਦੀ ਗਿਣਤੀ ਵਿੱਚ ਲਗਾਤਾਰ ਅਤੇ ਨਿਰੰਤਰ ਵਾਧਾ ਦਰਜ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਪਟਵਾਰੀ ਅਤੇ ਸ਼ਹਿਰੀ ਖੇਤਰਾਂ ਵਿੱਚ ਮਿਉਂਸਪਲ ਸਟਾਫ਼ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਯੋਗ ਸਿੱਖ ਵੋਟਰਾਂ ਨੂੰ ਪੰਜੀਕਰਣ ਲਈ ਲਾਮਬੰਦ ਕਰ ਰਿਹਾ ਹੈ। ਮਾਘੀ ਅਤੇ ਗੁਰਪੁਰਬ ਦੇ ਅਵਸਰਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਕ੍ਰਮਵਾਰ 4517 ਅਤੇ 3657 ਫਾਰਮ ਪ੍ਰਾਪਤ ਹੋਏ ਹਨ।  ਸਬ ਡਵੀਜ਼ਨ ਵਾਰ ਫਾਰਮਾਂ ਦੀ ਪ੍ਰਾਪਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੋਹਾਲੀ ਨੇ ਹੁਣ ਤੱਕ 14303, ਡੇਰਾਬੱਸੀ ਨੇ 13209 ਜਦਕਿ ਖਰੜ ਨੇ 12733 ਦਾ ਯੋਗਦਾਨ ਪਾਇਆ ਹੈ। ਦਿਲਚਸਪ ਤੱਥ ਇਹ ਹੈ ਕਿ ਔਰਤਾਂ ਵੱਲੋਂ ਜਮ੍ਹਾਂ ਕਰਵਾਏ ਗਏ ਫਾਰਮ ਮਰਦਾਂ ਨਾਲੋਂ ਵਧੇਰੇ ਹਨ। ਔਰਤਾਂ ਵੱਲੋਂ 22490 ਅਤੇ ਪੁਰਸ਼ਾਂ ਵੱਲੋਂ 17399 ਫਾਰਮ ਜਮ੍ਹਾਂ ਕਰਵਾਏ ਗਏ ਹਨ। ਉਨ੍ਹਾਂ ਨੇ ਯੋਗ ਸਿੱਖ ਵੋਟਰਾਂ ਨੂੰ ਫਾਰਮ ਭਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ ਕਿਉਂਕਿ ਰਜਿਸਟ੍ਰੇਸ਼ਨ ਮੁਹਿੰਮ ਦੀ ਆਖਰੀ ਮਿਤੀ ਨੇੜੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 29 ਫਰਵਰੀ ਹੈ। ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟ੍ਰੇਟ-ਕਮ-ਰਿਵਾਈਜ਼ਿੰਗ ਅਫ਼ਸਰ ਅਥਾਰਟੀਆਂ ਨੂੰ ਵੀ ਕਿਹਾ ਹੈ ਕਿ ਉਹ ਗੁਰਦੁਆਰਾ ਬੋਰਡ ਚੋਣਾਂ ਲਈ ਵੱਧ ਤੋਂ ਵੱਧ ਯੋਗ ਵੋਟਰਾਂ ਦੇ ਨਾਮ ਦਰਜ ਕਰਵਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕਰਨ।
 

Have something to say? Post your comment

 

More in Chandigarh

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ