Tuesday, May 07, 2024
BREAKING NEWS
ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

Chandigarh

ਬੈਂਕ ਤੋਂ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਵਿਜੀਲੈਂਸ ਬਿਉਰੋ ਵੱਲੋਂ ਕਾਬੂ

January 19, 2024 01:49 PM
SehajTimes
ਚੰਡੀਗੜ : ਪੰਜਾਬ ਵਿਜੀਲੈਂਸ ਬਿਉਰੋ ਵਲੋਂ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਜਗਤਪੁਰ ਜੱਟਾਂ, ਫਗਵਾੜਾ, ਜ਼ਿਲਾ ਕਪੂਰਥਲਾ ਵਿੱਚ ਹੋਏ ਫਰਾਡ ਦੇ ਸਬੰਧ ਵਿੱਚ ਭਗੌੜੇ ਚਲੇ ਆ ਰਹੇ ਮੁਲਜ਼ਮ ਸ਼ਰਨਜੀਤ ਸਿੰਘ ਵਾਸੀ ਪਿੰਡ ਵਾਸੀ ਪਿੰਡ ਚੱਕ ਹਕੀਮ, ਫਗਵਾੜਾ, ਹਾਲ ਵਾਸੀ ਬੱਸੀ ਬਲਦਾਦ, ਹੁਸ਼ਿਆਰਪੁਰ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ’ਤੇ ਮਿਲੀਭੁਗਤ ਨਾਲ 25,00,000 ਰੁਪਏ ਦਾ ਕਰਜਾ ਮੰਨਜੂਰ ਕਰਵਾ ਕੇ ਬੈਂਕ ਨਾਲ ਧੋਖਾਦੇਹੀ ਕਰਨ ਦੇ ਦੋਸ਼ਾਂ ਹੇਠ ਅੱਜ ਗ੍ਰਿਫਤਾਰ ਕਰ ਲਿਆ ਹੈ ਜੋ ਕਿ ਪਿਛਲੇ 3 ਸਾਲ 4 ਮਹੀਨੇ ਤੋਂ ਭਗੌੜਾ ਚਲਿਆ ਆ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਧੋਖਾਧੜੀ ਵਿਰੁੱਧ ਵਿਜੀਲੈਂਸ ਇਨਕੁਆਰੀ ਨੰਬਰ 10/2017 ਜਿਲਾ ਜਲੰਧਰ ਦੀ ਪੜਤਾਲ ’ਤੇ ਮੁੱਕਦਮਾ ਨੰਬਰ 11 ਮਿਤੀ 31-08-2020 ਨੂੰ ਆਈਪੀਸੀ ਦੀਆਂ ਧਾਰਾਵਾਂ 409, 420, 467, 468, 471, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) (2) ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਦਰਜ ਕੀਤਾ ਹੋਇਆ ਹੈ। ਉਨਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਇਹ ਕਰਜਾ ਬੈਂਕ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਬੈਕ ਪੈਨਲ ਦੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਮਨਜ਼ੂਰ ਕਰਵਾਇਆ ਸੀ।  ਉਨਾਂ ਦੱਸਿਆ ਕਿ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 16 ਦੋਸ਼ੀ ਸ਼ਾਮਲ ਹਨ ਜਿਨਾਂ ਵਿੱਚੋਂ ਛੇ ਦੋਸ਼ੀਆਂ - ਰਾਜ ਕੁੵਮਾਰ ਵਾਸੀ ਠਠਿਆਲਾ ਮੁਹੱਲਾ, ਫਗਵਾੜਾ, ਵੈਲੂਅਰ ਸਤੀਸ਼ ਕੁਮਾਰ ਸ਼ਰਮਾ, ਸੁਭਾਸ਼ ਕੁਮਾਰ ਵਾਸੀ ਮਹਿੰਦਵਾਣੀ, ਜ਼ਿਲਾ ਹੁਸ਼ਿਆਰਪੁਰ, ਅਵਤਾਰ ਸਿੰਘ ਵਾਸੀ ਆਸ਼ਾ ਪਾਰਕ ਕਲੋਨੀ, ਫਗਵਾੜਾ, ਪੰਕਜ ਵਾਸੀ ਮੁਹੱਲਾ ਰਤਨਪੁਰਾ, ਫਗਵਾੜਾ, ਰਜੇਸ਼ ਕੁਮਾਰ ਵਾਸੀ ਮੁਹੱਲਾ ਰਤਨਪੁਰਾ, ਫਗਵਾੜਾ ਅਤੇ ਸਤੀਸ਼ ਝਾਅ ਵਾਸੀ ਪਿੰਡ ਵਾਸੀ ਪਿੰਡ ਚੱਕ ਹਕੀਮ, ਫਗਵਾੜਾ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਬਿਉਰੋ ਵੱਲੋਂ ਭਾਲ ਕੀਤੀ ਜਾ ਰਹੀ ਹੈ ਜਿਨਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਕੇਸ ਦੇ ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵੱਲੋਂ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਚੱਕ ਹਕੀਮ ਦੇ ਕੁੱਲ ਰਕਬਾ 35 ਕਨਾਲ 03 ਮਰਲੇ ਵਿੱਚ ਭਾਈ ਘਨੱਈਆ ਇਨਕਲੇਵ ਨਾਮੀ ਰਿਹਾਇਸ਼ੀ ਕਾਲੋਨੀ ਬਣੀ ਹੋਈ ਹੈ। ਇਸ ਕਾਲੋਨੀ ਦੇ ਉਕਤ ਖਸਰਾ ਨੰਬਰਾਂ ਦੇ ਰਕਬੇ ਵਿੱਚੋਂ ਸੁਖਵਿੰਦਰ ਕੌਰ ਅਟਵਾਲ ਤੇ ਮਨਿੰਦਰ ਕੌਰ ਅਟਵਾਲ ਦੀ 8 ਕਨਾਲ 15 ਮਰਲੇ ਦੀ ਹਿੱਸਾ ਬਰਾਬਰ ਮਾਲਕੀ ਸੀ ਜਿਹਨਾ ਨੇ ਆਪਣੀ ਜਮੀਨ ਦੀ ਦੇਖਭਾਲ ਅਤੇ ਖਰੀਦੋ-ਫਰੋਖਤ ਲਈ ਗੁਰਚਰਨ ਸਿੰਘ ਅਟਵਾਲ ਵਾਸੀ ਪਿੰਡ ਅਨੋਖਵਾਲ ਨੂੰ ਦੋ ਵੱਖ-ਵੱਖ ਦਸਤਾਵੇਜ਼ਾਂ ਰਾਂਹੀ ਮੁਖਤਿਆਰੇ ਆਮ ਮੁਕੱਰਰ ਕੀਤਾ ਹੋਇਆ ਸੀ ਜਿਸ ਨੇ ਅੱਗੇ ਰਾਜ ਕੁਮਾਰ ਵਾਸੀ ਠਠਿਆਰਾ ਮੁਹੱਲਾ, ਫਗਵਾੜਾ ਨੂੰ ਮੁਖਤਿਆਰੇ ਖਾਸ ਮੁਕੱਰਰ ਕਰ ਦਿੱਤਾ।  ਉਨਾਂ ਦੱਸਿਆ ਕਿ ਰਾਜ ਕੁਮਾਰ ਦੇ ਦੱਸਣ ਅਨੁਸਾਰ ਉਹ ਸਾਲ 2009-10 ਦੌਰਾਨ ਉਕਤ ਅਵਤਾਰ ਸਿੰਘ ਫਗਵਾੜਾ ਕੋਲ ਪ੍ਰਾਈਵੇਟ ਤੌਰ ’ਤੇ ਕੰਮ ਕਰਦਾ ਸੀ ਤਾਂ ਇਹ ਦਸਤਾਵੇਜ਼ ਉਸ ਦੇ ਮਾਲਕ ਅਵਤਾਰ ਸਿੰਘ ਨੇ ਨਾਲ ਸਾਜਬਾਜ ਹੋ ਕੇ ਉਸ ਦੇ ਨਾਮ ਰਜਿਸਟਰਡ ਕਰਵਾਇਆ ਸੀ। ਗੁਰਚਰਨ ਸਿੰਘ ਦਾ ਅਵਤਾਰ ਸਿੰਘ ਜਾਣਕਾਰ ਵੀ ਸੀ। ਪਿੰਡ ਚੱਕ ਹਕੀਮ ਵਿਖੇ ਭਾਈ ਘਨੱਈਆ ਇਨਕਲੇਵ ਕਾਲੋਨੀ ਦਾ ਕਰੀਬ 101 ਮਰਲੇ ਰਕਬਾ ਵੱਖ-ਵੱਖ ਪਲਾਟਾਂ ਦੇ ਰੂਪ ਵਿੱਚ ਵਿੱਕਰੀ ਹੋ ਜਾਣ ਤੋ ਬਾਅਦ ਕਰੀਬ-ਕਰੀਬ 74 ਮਰਲੇ ਰਕਬਾ, ਜੋ ਸੜਕਾਂ ਅਤੇ ਗਲੀਆਂ ਦਾ ਬਕਾਇਆ ਬਚ ਗਿਆ ਉਸ ਦੀ ਮਾਲਕੀ ਮਾਲ ਰਿਕਾਰਡ ਦੀ ਜਮਾਂਬੰਦੀ ਵਿੱਚ ਅਸਲ ਮਾਲਕਾਂ ਦੇ ਨਾਮ ਉਤੇ ਹੀ ਚੱਲ ਰਹੀ ਸੀ।  ਰਾਜ ਕੁਮਾਰ (ਮੁਖਤਿਆਰੇ ਖਾਸ) ਅਤੇ ਇਸ ਦੇ ਮਾਲਕ ਅਵਤਾਰ ਸਿੰਘ ਨੇ ਫਰਾਡ ਕਰਨ ਦੀ ਨੀਯਤ ਨਾਲ ਮਹਿਕਮਾ ਮਾਲ ਤੋਂ ਫਰਦ ਜਮਾਂਬੰਦੀ ਕਢਵਾ ਕੇ ਪਿੰਡ ਚੱਕ ਹਕੀਮ ਦੀ ਭਾਈ ਘਨੱਈਆ ਇਨਕਲੇਵ ਕਲੋਨੀ ਦੀਆਂ ਸੜਕਾਂ ਵਾਲੇ ਬਚਦੇ ਰਕਬੇ (ਕਰੀਬ 74 ਮਰਲੇ) ਵਿੱਚੋਂ ਛੋਟੇ-ਛੋਟੇ ਪਲਾਟ ਵੇਚਣ ਸਬੰਧੀ ਰਾਜ ਕੁਮਾਰ (ਮੁਖਤਿਆਰੇ ਖਾਸ) ਨੇ ਆਪਣੇ ਮਾਲਕ ਅਵਤਾਰ ਸਿੰਘ, ਪ੍ਰਦੀਪ ਕੁਮਾਰ, ਪੰਕਜ ਕੁਮਾਰ ਅਤੇ ਹੋਰ ਜਾਣਕਾਰੀ ਵਿਅਕਤੀਆਂ ਦੇ ਨਾਮ ਇਕਰਾਰਨਾਮੇ ਲਿਖ ਦਿੱਤੇ ਜੋ ਬਾਅਦ ਵਿੱਚ ਇਨਾਂ ਵਿਅਕਤੀਆਂ ਨੇ ਆਪਣੇ ਹੱਕ ਵਿੱਚ ਲਿਖੇ ਹੋਏ ਇਕਰਾਰਨਾਮੇ ਉਕਤ ਪੰਜਾਬ ਗ੍ਰਾਮੀਣ ਬੈਂਕ ਵਿਖੇ ਮੈਨੇਜਰ ਹਰਭਜਨ ਸਿੰਘ ਕਪੂਰ ਨੂੰ ਦੇ ਕੇ ਬੈਂਕ ਦੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਨਵੇ ਮਕਾਨਾਂ ਦੀ ਉਸਾਰੀ ਸਬੰਧੀ ਬੈਕ ਤੋਂ ਲੱਖਾਂ ਰੁਪਏ ਦਾ ਕਰਜਾ ਮੰਨਜੂਰ ਕਰਵਾ ਲਿਆ ਜਦੋਂ ਕਿ ਅਸਲ ਵਿੱਚ ਇਸ ਜਗਾ ਕੋਈ ਮਕਾਨ ਹੀ ਨਹੀਂ ਸੀ ਬਣ ਸਕਦਾ ਤੇ ਨਾ ਹੀ ਇੰਨਾਂ ਨੇ ਕਿਤੇ ਕੋਈ ਮਕਾਨ ਦੀ ਉਸਾਰੀ ਕਰਵਾਈ ਬਲਕਿ ਇਹਨਾਂ ਨੇ ਪਿੰਡ ਚੱਕ ਹਕੀਮ ਵਿੱਚ ਹੀ ਪੈਦੀਆਂ ਦੂਸਰੀਆਂ ਕਲੋਨੀਆਂ ਵਿੱਚ ਲੋਕਾਂ ਦੀਆਂ ਕੋਠੀਆਂ ਅੱਗੇ ਖੜੇ ਹੋ ਕੇ ਫਰਜ਼ੀ ਤੌਰ ’ਤੇ ਬੈਂਕ ਦੇ ਨਾਮ ਆੜ ਰਹਿਣ ਕਰਵਾ ਦਿੱਤੀਆਂ। ਇਸ ਬਾਰੇ ਸਾਰੇ ਫਰਾਡ ਵਿੱਚ ਬੈਂਕ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਕਰਜਾ ਲੈਣ ਵਾਲੇ ਵਿਅਕਤੀਆਂ ਦਾ ਪੂਰਾ-ਪੂਰਾ ਸਾਥ ਦਿੱਤਾ ਜਿਸ ਕਰਕੇ ਇਨਾਂ ਦੋਵਾਂ ਦੀ ਕਰਜਾ ਲੈਣ ਵਾਲੇ ਉਕਤ ਵਿਅਕਤੀਆਂ ਨਾਲ ਮਿਲੀਭੁਗਤ ਹੋਣ ਕਰਕੇ ਬੈਂਕ ਤੇ ਸਰਕਾਰ ਨੂੰ ਕੁੱਲ ਰਕਮ 3,40,71,000 ਰੁਪਏ ਦਾ ਵਿੱਤੀ ਨੁਕਸਾਨ ਹੋਣਾ ਸਾਬਤ ਹੋਇਆ ਸੀ।  ਬੁਲਾਰੇ ਨੇ ਦੱਸਿਆ ਕਿ ਇਸੇ ਤਰਾਂ ਉਕਤ ਮੁਲਜਮ ਸ਼ਰਨਜੀਤ ਸਿੰਘ ਵੱਲੋਂ ਵੀ ਮਿਤੀ 29-09-2015 ਨੂੰ ਇੱਕ ਸਾਢੇ 5 ਮਰਲੇ ਦਾ ਫਰਜੀ ਪਲਾਟ ਖਰੀਦਣ ਤੋਂ ਬਾਅਦ ਇੰਤਕਾਲ ਮੰਨਜੂਰ ਕਰਵਾ ਕੇ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਉਕਤ ਪੰਜਾਬ ਗ੍ਰਾਮੀਣ ਬੈਕ ਤੋਂ ਨਵੇ ਮਕਾਨਾਂ ਦੀ ਉਸਾਰੀ ਸਬੰਧੀ ਬੈਕ ਤੋਂ 25,00,000 ਰੁਪਏ ਦਾ ਕਰਜਾ ਮੰਨਜੂਰ ਕਰਵਾ ਲਿਆ ਗਿਆ ਜਦੋਂ ਕਿ ਅਸਲ ਵਿੱਚ ਇਸ ਨੇ ਕੋਈ ਮਕਾਨ ਦੀ ਉਸਾਰੀ ਹੀ ਨਹੀਂ ਕਰਵਾਈ ਸੀ। ਉਕਤ ਦੋਸ਼ ਦੇ ਅਧਾਰ ਉੱਪਰ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
 

Have something to say? Post your comment

 

More in Chandigarh

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ

ਗਰਮੀ ਦੇ ਮੱਦੇਨਜ਼ਰ ਮਤਦਾਨ ਕੇਂਦਰਾਂ ਤੇ ਪੁਖਤਾ ਪ੍ਰਬੰਧ ਕੀਤੇ ਜਾਣ: DC Ashika Jain ਵੱਲੋਂ AROs ਨੂੰ ਹਦਾਇਤ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

ਸਟੈਟਿਕ ਸਰਵੀਲੈਂਸ ਟੀਮਾਂ ਭਲਕੇ ਤੋਂ ਸਰਗਰਮ ਹੋਣਗੀਆਂ,ਡੀ ਸੀ ਆਸ਼ਿਕਾ ਜੈਨ

ਵਿਜੀਲੈਂਸ ਬਿਊਰੋ ਨੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

ਵੋਟਰ ਪੰਜੀਕਰਣ ਦੇ ਆਖਿਰੀ ਦਿਨ 153 ਨਵੇਂ ਵੋਟਰ ਰਜਿਸਟਰ ਹੋਏ 

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਲਈ ਨੁੱਕੜ ਨਾਟਕਾਂ ਰਾਹੀਂ ਕਲਾਕਾਰ ਆਏ : ਨੋਡਲ ਅਫਸਰ ਸਵੀਪ