Sunday, November 02, 2025

Malwa

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਜਾਗਰੂਕਤਾ ਵੈਨ ਰਾਹੀਂ ਦਿੱਤੀ ਜਾਣਕਾਰੀ

January 19, 2024 02:14 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨਜ ਜੱਜ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਦੀ ਜਾਣਕਾਰੀ ਦੇਣ ਵਾਸਤੇ ਜਾਗਰੂਕਤਾ ਵੈਨ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋੜਵੰਦਾਂ ਨੂੰ ਕਾਨੂੰਨੀ ਸਹਾਇਤਾ ਲੈਣ ਸਬੰਧੀ ਕੈਂਪ ਵੀ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਦੀ ਨਿਗਰਾਨੀ ਹੇਠ ਖਮਾਣੋਂ ਵਿਖੇ ਕਾਨੂੰਨੀ ਸਹਾਇਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਵੱਖ-ਵੱਖ ਸਕੀਮਾਂ ਅਤੇ ਸਹੂਲਤਾਂ ਜਿਵੇਂ ਕਿ ਅਦਾਲਤਾਂ ਵਿੱਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਲੋਕ ਅਦਾਲਤਾਂ, ਸਮਝੌਤਾ ਸਦਨ/ਰਾਜੀਨਾਮਾ ਕੇਂਦਰ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਸ਼੍ਰੀਮਤੀ ਮਨਪ੍ਰੀਤ ਕੌਰ ਨੇ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ, ਅਨੁਸੂਚਿਤ ਕਬੀਲੇ, ਔਰਤ, ਬੱਚੇ, ਮਾਨਸਿਕ ਤੌਰ ਤੇ ਬਿਮਾਰ, ਉਦਯੋਗਿਕ ਕਾਮੇ ਜਾਂ ਹਿਰਾਸਤ ਵਿੱਚ ਆਦਿ ਲੋਕ ਅਦਾਲਤਾਂ ਵਿੱਚ ਵਕੀਲਾਂ ਦੀਆਂ ਮੁਫਤ ਸੇਵਾਵਾਂ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜਾਗਰੂਕਤਾ ਵੈਨ ਰਾਹੀਂ ਵੱਖ-ਵੱਖ ਥਾਵਾਂ ਤੇ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਦੂਰ-ਦੂਰਾਡੇ ਬੈਠੇ ਲੋਕਾਂ ਨੂੰ ਘਰ ਬੈਠੇ ਹੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕੰਮਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਤੇ ਸਹੂਲਤਾਂ ਸਬੰਧੀ ਬੁੱਕਲੈਟ ਤੇ ਪੈਂਫਲਿਟ ਵੀ ਵੰਡੇ ਗਏ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ