Saturday, January 10, 2026
BREAKING NEWS

International

ਅਮਰੀਕਾ ਨੇ ਯਮਨ ’ਚ ਹੂਤੀ ਬਾਗੀਆਂ ਦੇ ਟਿਕਾਣਿਆਂ ’ਤੇ ਦਾਗੀਆਂ ਮਿਜ਼ਾਈਲਾਂ

January 19, 2024 03:28 PM
SehajTimes

ਵਾਸ਼ਿੰਗਟਨ : ਅਮਰੀਕੀ ਫੌਜ ਨੇ ਬੁੱਧਵਾਰ ਨੂੰ ਯਮਨ ’ਚ ਹੂਤੀ ਬਾਗੀਆਂ ਦੇ ਕਬਜ਼ੇ ਵਾਲੇ ਸਥਾਨਾਂ ’ਤੇ ਮਿਜ਼ਾਈਲਾਂ ਦਾਗੀਆਂ। ਪੱਛਮੀ ਏਸ਼ੀਆ ’ਚ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦੇ ਦਰਮਿਆਨ ਹੂਤੀ ਬਾਗੀਆਂ ’ਤੇ ਅਮਰੀਕੀ ਫੌਜ ਦਾ ਇਹ ਚੌਥਾ ਹਮਲਾ ਹੈ। ਇਨ੍ਹਾਂ ਹਮਲਿਆਂ ਤੋਂ ਪਹਿਲਾਂ ਅਮਰੀਕਾ ਨੇ ਅਧਿਕਾਰਤ ਤੌਰ ’ਤੇ ਐਲਾਨ ਕੀਤਾ ਸੀ ਕਿ ਉਸਨੇ ਯਮਨ ’ਚ ਈਰਾਨ ਸਮਰਥਿਤ ਹੂਤੀ ਬਾਗੀਆਂ ਨੂੰ ਵਿਸ਼ੇਸ਼ ਤੌਰ ’ਤੇ ਨਾਮਜ਼ਦ ਗਲੋਬਲ ਅੱਤਵਾਦੀਆਂ ਵਜੋਂ ਦੁਬਾਰਾ ਨਾਮਜ਼ਦ ਕੀਤਾ ਹੈ। ਪਿਛਲੇ ਸ਼ੁੱਕਰਵਾਰ ਨੂੰ ਅਮਰੀਕੀ ਅਤੇ ਬਰਤਾਨਵੀ ਜੰਗੀ ਜਹਾਜ਼ਾਂ ਅਤੇ ਲੜਾਕੂ ਜਹਾਜ਼ਾਂ ਨੇ ਹੂਤੀ ਬਾਗੀਆਂ ਵੱਲੋਂ ਵਰਤੇ ਗਏ 60 ਤੋਂ ਵੱਧ ਟੀਚੀਆਂ ਨੂੰ ਨਿਸ਼ਾਨਾ ਬਣਾਇਆ ਪਰ ਪਾਬੰਦੀਆਂ ਅਤੇ ਫੌਜੀ ਹਮਲਿਆਂ ਦੇ ਬਾਵਜੂਦ ਹੂਤੀ ਬਾਗੀ ਵਪਾਰਕ ਜਹਾਜ਼ਾਂ ’ਤੇ ਹਮਲਿਆਂ ਤੋਂ ਗੁਰੇਜ਼ ਨਹੀਂ ਕਰ ਰਹੇ ਹਨ। ਬੁੱਧਵਾਰ ਨੂੰ ਵੀ ਯਮਨ ਤੋਂ ਹੂਤੀ ਬਾਗੀਆਂ ਦੇ ਕਬਜ਼ੇ ਵਾਲੇ ਇਕ ਸਥਾਨ ਉਤੇ ਡਰੋਨ ਹਮਲਾ ਕੀਤਾ ਗਿਆ ਸੀ। ਇਹ ਡਰੋਨ ਅਦਨ ਦੀ ਖਾੜੀ ’ਚ ਅਮਰੀਕਾ ਦੀ ਮਲਕੀਅਤ ਵਾਲੇ ਬੇੜੇ ’ਤੇ ਡਿੱਗਿਆ ਸੀ । ਅਮਰੀਕਾ ਨੇ ਈਰਾਨ ਨੂੰ ਹੂਤੀ ਬਾਗੀਆਂ ਨੂੰ ਹਥਿਆਰ ਮੁਹੱਈਆ ਕਰਾਉਣ ਵਿਰੁੱਧ ਸਖ਼ਤ ਲਹਿਜੇ ’ਚ ਚੇਤਾਵਨੀ ਵੀ ਦਿੱਤੀ ਹੈ। ਹੂਤੀ ਬਾਗੀਆਂ ਨੇ ਅਮਰੀਕੀ ਜਹਾਜ਼ ’ਤੇ ਫਿਰ ਹਮਲਾ ਕੀਤਾ ਹੈ ਦੂਜੇ ਪਾਸੇ ਹੂਤੀ ਬਾਗੀਆਂ ਨੇ ਅਦਨ ਦੀ ਖਾੜੀ ’ਚ ਇੱਕ ਅਮਰੀਕੀ ਜਹਾਜ਼ ’ਤੇ ਮਿਜ਼ਾਈਲ ਹਮਲਾ ਕਰਨ ਦਾ ਦਾਅਵਾ ਕੀਤਾ ਹੈ।

Have something to say? Post your comment

 

More in International

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ

ਡੇਰਾਬੱਸੀ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਪਿੰਡ ਗਾਜੀਪੁਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ

ਇਜ਼ਰਾਈਲ ਨੇ ਈਰਾਨ ਦੇ ਪ੍ਰਮਾਣੂ ਰਿਐਕਟਰ ‘ਤੇ ਕੀਤਾ ਹਮਲਾ