Sunday, November 02, 2025

Malwa

ਆਮ ਆਦਮੀ ਕਲੀਨਿਕਾਂ ਵਿੱਚ 273527 ਮਰੀਜਾਂ ਨੇ ਕਰਵਾਇਆ ਮੁਫਤ ਇਲਾਜ : ਸਿਵਲ ਸਰਜਨ

January 19, 2024 04:48 PM
SehajTimes

ਫਤਿਹਗੜ੍ਹ ਸਾਹਿਬ : ਘਰਾਂ ਨੇੜੇ ਆਮ ਆਦਮੀ ਕਲੀਨਕ ਖੁਲਣ ਨਾਲ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਲਈ ਵੱਡਾ ਫਾਇਦਾ ਹੋ ਰਿਹਾ, ਛੋਟੇ ਮੋਟੇ ਇਲਾਜ ਲਈ ਹੁਣ ਲੋਕਾਂ ਨੂੰ ਦੂਰ ਦੁਰਾਡੇ ਹਸਪਤਾਲਾਂ ਵਿੱਚ ਨਹੀਂ ਜਾਣਾ ਪੈਂਦਾ ਜਿਸ ਨਾਲ ਲੋਕਾਂ ਦਾ ਸਮਾਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ  ਇਹ ਪ੍ਰਗਟਾਵਾ  ਸਿਵਲ ਸਰਜਨ, ਫਤਿਹਗੜ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਰਿਪੋਰਟ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ ਓਹਨਾਂ ਕਿਹਾ ਕਿ ਸਰਕਾਰ ਵੱਲੋਂ  ਲੋਕਾਂ ਨੂੰ ਮੁਫ਼ਤ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਸਫਲਤਾ ਪੂਰਵਕ ਸੇਵਾਵਾਂ ਦੇ ਰਹੇ ਹਨ । ਓਹਨਾਂ ਕਿਹਾ ਕਿ ਜਿਲ੍ਹੇ ਵਿੱਚ ਕੰਮ ਕਰ ਰਹੇ 19 ਕਲੀਨਿਕਾਂ ਵਿੱਚ ਪਿਛਲੇ ਸਾਲ ਦੌਰਾਨ 273527  ਮਰੀਜ਼ ਆਪਣਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ ਅਤੇ ਓਹਨਾ ਦੇ 44275  ਮੁਫਤ ਲੈਬਾਰਟਰੀ ਟੈਸਟ  ਵੀ ਕੀਤੇ ਗਏ ਹਨ ।ਉਨ੍ਹਾਂ ਦੱਸਿਆ ਇਹਨਾਂ ਕਲੀਨਿਕਾਂ ਵਿਚ ਇਲਾਜ਼ ਲਈ ਆਉਣ ਵਾਲੇ ਮਰੀਜ਼ਾਂ ਨੂੰ 80 ਕਿਸਮ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ 40 ਕਿਸਮ ਦੇ ਲਬਾਰਟਰੀ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ