Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬੀ ਯੂਨੀਵਰਸਿਟੀ ਦੀ ਵੈਬਸਾਈਟ ਰਾਹੀਂ ਉੱਤਰ ਪੱਤਰੀਆਂ ਦੇ ਰੋਲ਼ ਨੰਬਰ ਵਿਖਾਉਣ ਦੀ ਸਹੂਲਤ

January 19, 2024 06:47 PM
SehajTimes

 

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਮੁਲਾਂਕਣਕਰਤਾ ਅਧਿਆਪਕਾਂ ਨੂੰ ਆਪਣੀ ਵੈਬਸਾਈਟ ਰਾਹੀਂ ਉੱਤਰ ਪੱਤਰੀਆਂ ਦੇ ਰੋਲ਼ ਨੰਬਰ ਵਿਖਾਉਣ ਦੀ ਸਹੂਲਤ ਪ੍ਰਦਾਨ ਕੀਤੀ ਹੈ ਜਿਸ ਨਾਲ਼ ਜਿੱਥੇ ਇੱਕ ਪਾਸੇ ਉੱਤਰ ਪੱਤਰੀਆਂ ਦੀ ਚੈਕਿੰਗ ਦੇ ਕਾਰਜ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ ਉੱਥੇ ਹੀ ਦੂਜੇ ਪਾਸੇ ਕੁੱਝ ਤਕਨੀਕੀ ਗ਼ਲਤੀਆਂ ਦੀ ਗੁੰਜਾਇਸ਼ ਵੀ ਘੱਟ ਹੋ ਜਾਣੀ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਅਜਿਹਾ ਕਰ ਕੇ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਵਿੱਚੋਂ ਇਹ ਪਹਿਲਕਦਮੀ ਕਰਨ ਵਾਲ਼ੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਬਾਰੇ ਗੱਲ ਕਰਦਿਆਂ ਕਿਹਾ ਕਿ ਅਜਿਹਾ ਕਰਨ ਨਾਲ਼ ਪੰਜਾਬੀ ਯੂਨੀਵਰਸਿਟੀ ਸੂਬੇ ਦੀਆਂ ਸਾਰੀਆਂ ਸਰਕਾਰੀ ਯੂਨੀਵਰਸਿਟੀਆਂ ਵਿੱਚੋਂ ਪਹਿਲੀ ਯੂਨੀਵਰਸਿਟੀ ਬਣ ਗਈ ਹੈ ਜਿਸ ਨੇ ਆਪਣੇ ਮੁਲਾਂਕਣ ਕਰਤਾ ਅਧਿਆਪਕਾਂ ਨੂੰ ਇਹ ਸਹੂਲਤ ਦੇਣ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਇਸ ਮੌਕੇ ਇਹ ਵੀ ਹਦਾਇਤ ਕੀਤੀ ਕਿ ਅੱਗੇ ਤੋਂ ਮੁਲਾਂਕਣਕਾਰਾਂ ਦੇ ਅਦਾਇਗੀ ਸੰਬੰਧੀ ਬਿਲਾਂ ਦੀ ਗਣਨਾ ਵੀ ਆਪਣੇ ਆਪ ਇਸ ਪ੍ਰਕਿਰਿਆ ਰਾਹੀਂ ਸੰਭਵ ਬਣਾਈ ਜਾਵੇ ਤਾਂ ਕਿ ਅਦਾਇਗੀ ਦਾ ਕੰਮ ਸੁਖਾਲ਼ਾ ਹੋ ਜਾਵੇ ਅਤੇ ਗ਼ਲਤੀ ਦੀ ਗੁੰਜਾਇਸ਼ ਘੱਟ ਹੋ ਜਾਵੇ। ਅਜਿਹਾ ਹੋਣ ਨਾਲ਼ ਉਨ੍ਹਾਂ ਦਾ ਭੁਗਤਾਨ ਵੀ ਸਮੇਂ ਸਿਰ ਹੋ ਸਕੇਗਾ।

ਕੰਟਰੋਲਰ ਪ੍ਰੀਖਿਆਵਾਂ ਪ੍ਰੋ. ਵਿਸ਼ਾਲ ਗੋਇਲ ਨੇ ਦੱਸਿਆ ਕਿ ਹਰੇਕ ਸਮੈਸਟਰ ਵਿੱਚ ਤਕਰੀਬਨ ਢਾਈ ਲੱਖ ਵਿਦਿਆਰਥੀ ਪ੍ਰੀਖਿਆ ਦਿੰਦੇ ਹਨ ਜਿਨ੍ਹਾਂ ਦਾ ਮੁਲਾਂਕਣ ਵੱਖ-ਵੱਖ ਕਾਲਜਾਂ ਦੇ ਅਧਿਆਪਕਾਂ ਵੱਲੋਂ ਕੀਤਾ ਜਾਂਦਾ ਹੈ। ਪਹਿਲਾਂ ਅਧਿਆਪਕਾਂ ਵੱਲੋਂ ਉਨ੍ਹਾਂ ਨੂੰ ਭੇਜੀਆਂ ਜਾਣ ਵਾਲ਼ੀਆਂ ਉੱਤਰ ਕਾਪੀਆਂ ਦੇ ਮੁਲਾਂਕਣ ਤੋਂ ਬਾਅਦ ਅਵਾਰਡ ਸੂਚੀਆਂ ਉੱਤੇ ਹੱਥ ਨਾਲ਼ ਅੰਕਾਂ ਨੂੰ ਭਰਨਾ ਪੈਂਦਾ ਸੀ। ਫਿਰ ਕੰਪਿਊਟਰ ਉਤੇ ਅੰਕ ਭਰਨ ਦੀ ਸੁਵਿਧਾ ਪ੍ਰਦਾਨ ਕਰ ਦਿੱਤੀ ਗਈ। ਹੁਣ ਇਸ ਪੱਖ ਨੂੰ ਹੋਰ ਅੱਗੇ ਲੈ ਕੇ ਜਾਂਦੇ ਹੋਏ, ਪੰਜਾਬੀ ਯੂਨੀਵਰਸਿਟੀ ਦੇ ਮੁਲਾਂਕਣ ਕਰਨ ਵਾਲੇ ਅਧਿਆਪਕਾਂ ਦਾ ਕੰਮ ਹੋਰ ਸੁਖਾਲ਼ਾ ਕਰ ਦਿੱਤਾ ਹੈ। ਹੁਣ ਉਨ੍ਹਾਂ ਨੂੰ ਉੱਤਰ ਕਾਪੀਆਂ ਦੇ ਰੋਲ਼ ਨੰਬਰ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ। ਅਜਿਹਾ ਹੋਣ ਨਾਲ਼ ਉਨ੍ਹਾਂ ਨੂੰ ਸਿਰਫ਼ ਉੱਤਰ ਕਾਪੀਆਂ ਚੈੱਕ ਕਰਨ ਉਪਰੰਤ ਅੰਤ ਵਿੱਚ ਅੰਕ ਹੀ ਟਾਈਪ ਕਰਨੇ ਪੈਣਗੇ। ਅਜਿਹਾ ਹੋਣ ਨਾਲ਼ ਉਨ੍ਹਾਂ ਨੂੰ ਆਪਣਾ ਕਾਰਜ ਕਰਨ ਵਿੱਚ ਕਾਫ਼ੀ ਸਹੂਲਤ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਹਾਲ ਦੀ ਘੜੀ ਇਹ ਪ੍ਰੋਜੈਕਟ ਇੱਕ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਹੈ। ਇਸ ਲਈ ਸ਼ੁਰੂਆਤੀ ਪੜਾਅ ਉੱਤੇ ਕੁਝ ਦਿੱਕਤਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਪਰ ਹੌਲੀ ਹੌਲੀ ਇਸ ਪ੍ਰਕਿਰਿਆ ਨੂੰ ਬਿਹਤਰ ਬਣਾ ਲਿਆ ਜਾਵੇਗਾ। ਪ੍ਰੀਖਿਆ ਸ਼ਾਖਾ ਤੋਂ ਦਲਬੀਰ ਸਿੰਘ, ਸੁਖਵਿੰਦਰ ਸਿੰਘ ਅਤੇ ਨਰਿੰਦਰ ਗਾਂਧੀ ਦੀ ਟੀਮ ਨੇ ਇਸ ਕਾਰਜ ਨੂੰ ਪੂਰਾ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਸਹਾਇਕ ਰਜਿਸਟਰਾਰ ਵਰਿੰਦਰ ਕੁਮਾਰ ਅਤੇ ਸੀਕਰੇਸੀ ਸ਼ਾਖਾ ਤੋਂ ਕਰਮਚਾਰੀ ਰਮਨ ਕੁਮਾਰ ਦਾ ਇਸ ਪੱਖੋਂ ਵਿਸ਼ੇਸ਼ ਸਹਿਯੋਗ ਰਿਹਾ। ਇਸ ਪ੍ਰਕਿਰਿਆ ਨੂੰ ਆਰੰਭ ਕਰਨ ਦੀ ਰਸਮ ਮੌਕੇ ਵਧੀਕ ਕੰਟਰੋਲਰ ਧਰਮਪਾਲ ਗਰਗ, ਡਿਪਟੀ ਕੰਟਰੋਲਰ ਡਾ. ਬਾਲ ਕ੍ਰਿਸ਼ਨ ਅਤੇ ਡਿਪਟੀ ਕੰਟਰੋਲਰ ਡਾ. ਹਰਜਿੰਦਰ ਸਿੰਘ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ