Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰੋਫੈਸ਼ਨਲ ਮੋਟਰ ਸਾਈਕਲ ਸਵਾਰ ਅਤੇ ਟਰੈਕਟਰ ਰੈਲੀ ਹੋਵੇਗੀ ਖਿੱਚ ਦਾ ਕੇਂਦਰ:ਨੋਡਲ ਅਫਸਰ

January 19, 2024 07:43 PM
SehajTimes
ਮੋਹਾਲੀ : ਮੁੱਖ ਚੋਣ ਅਫਸਰ ਪੰਜਾਬ ਵੱਲੋ ਰਾਸ਼ਟਰੀ ਵੋਟਰ ਦਿਵਸ ਇਸ ਸਾਲ 25 ਜਨਵਰੀ 2024 ਨੂੰ ਅਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਮਨਾਏ ਜਾਣ ਵਾਲੇ ਇਸ ਪ੍ਰੋਗਰਾਮ ਦੇ ਪ੍ਰਬੰਧਾਂ ਸਬੰਧੀ ਅੱਜ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮਾਂ ਦੇ ਨਾਲ-ਨਾਲ ਵੱਖ-ਵੱਖ ਵਰਗਾਂ ਦੇ ਵੋਟਰਾਂ ਨੂੰ ਲੋਕਤੰਤਰੀ ਰਵਾਇਤਾਂ ਤੋਂ ਜਾਣੂ ਕਰਵਾਉਣ ਅਤੇ ਚੋਣਾਂ ਵਿੱਚ ਵੱਖ-ਵੱਖ ਵਰਗਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਅਮਿਟੀ ਯੂਨੀਵਰਸਿਟੀ ਤੱਕ ਟਰੈਕਟਰ ਅਤੇ ਮੋਟਰਸਾਈਕਲ ਰੈਲੀ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਪੇਂਟਿੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ। ਇਸ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। 
 
 ਮੀਟਿੰਗ ਵਿੱਚ ਵਧੀਕ ਨੋਡਲ ਅਫ਼ਸਰ ਸਵੀਪ ਕਮ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਲਕੀਤ ਸਿੰਘ ਮਾਨ, ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ, ਵੱਖ-ਵੱਖ ਕਾਲਜਾਂ ਤੇ ਸਕੂਲਾਂ ਦੇ ਨੁਮਾਇੰਦਿਆਂ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਨੀਤੂ ਗੁਪਤਾ ਅਤੇ ਚੋਣ ਲਾਅ ਅਫ਼ਸਰ ਸੁਰਿੰਦਰ ਕੁਮਾਰ ਨੇ ਸ਼ਮੂਲੀਅਤ ਕੀਤੀ |

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ