Sunday, November 02, 2025

Majha

ਡੇਰਾ ਸਿਰਸਾ ਮੁਖੀ ਨੂੰ ਮੁੜ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਿਤਾਇਆ ਸਖ਼ਤ ਇਤਰਾਜ

January 19, 2024 10:10 PM
SehajTimes

ਅੰਮ੍ਰਿਤਸਰ : ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੇ ਮਾਮਲੇ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰ ਇਸ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਲਈ ਵਿਸ਼ੇਸ਼ ਹਮਦਰਦੀ ਦਿਖਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਇਸ ਤਰ੍ਹਾਂ ਵਾਰ-ਵਾਰ ਪੈਰੋਲ ਦੇਣਾ ਸਿੱਧੇ ਤੌਰ ’ਤੇ ਸਿਆਸਤ ਤੋਂ ਪ੍ਰੇਰਿਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਲਾਤਕਾਰ ਤੇ ਕਤਲ ਦੇ ਇਲਜ਼ਾਮਾਂ ਵਿੱਚ ਸਜ਼ਾ ਭੁਗਤ ਰਹੇ ਡੇਰਾ ਮੁੱਖੀ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਬਾਰੇ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ