Wednesday, September 17, 2025

Chandigarh

ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

January 19, 2024 10:30 PM
SehajTimes

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ।  ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ ਦੀ ਗੁਣਵੱਤਾ 'ਤੇ  ਤਸੱਲੀ ਪ੍ਰਗਟਾਈ ਅਤੇ ਐਲਾਨ ਕੀਤਾ ਕਿ ਸੁੰਦਰ, ਨਵੀਨਤਾਕਾਰੀ ਅਤੇ ਸੰਮਲਿਤ ਜਨਤਕ ਸਥਾਨਾਂ ਨੂੰ ਖੂਬਸੂਰਤ ਬਣਾਉਣ ਲਈ ਰਾਜ ਭਰ ਦੇ ਸ਼ਹਿਰਾਂ ਅਤੇ ਵਾਰਡਾਂ ਦੁਆਰਾ ਕੀਤੇ ਗਏ ਬਦਲਾਅ ਦੇ ਯਤਨਾਂ ਨੂੰ ਉਤਸ਼ਾਹਿਤ ਕਰਨ ਅਤੇ ਮਾਨਤਾ ਦੇਣ ਲਈ ਹੋਰ ਪਹਿਲਕਦਮੀਆਂ ਕੀਤੀਆਂ ਜਾਣਗੀਆਂ।ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਸਿਟੀ ਬਿਊਟੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਸ਼ਹਿਰਾਂ ਦੇ ਨਗਰ ਨਿਗਮਾਂ ਅਤੇ ਕੌਂਸਲਾਂ ਨੇ ਭਾਗ ਲਿਆ।  ਰਾਜ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ  ਤੋਂ ਕੁੱਲ 46 ਐਂਟਰੀਆਂ ਨੇ ਮੁਕਾਬਲੇ ਲਈ ਕੁਆਲੀਫਾਈ ਕੀਤਾ। ਵਾਰਡਾਂ ਅਤੇ ਜਨਤਕ ਸਥਾਨਾਂ ਦਾ ਨਿਰਣਾ ਕਰਨ ਮੁਕਾਬਲਾ ਪੰਜ ਥੁਮਾਂ 'ਤੇ ਕੇਂਦ੍ਰਿਤ ਸੀ ਜਿਸ ਵਿਚ: ਪਹੁੰਚਯੋਗਤਾ, ਸਹੂਲਤਾਂ, ਗਤੀਵਿਧੀਆਂ, ਸੁਹਜ, ਅਤੇ ਵਾਤਾਵਰਣ ਸ਼ਾਮਿਲ ਸਨ। ਸੁਹਜ ਸ਼ਾਸਤਰ ਦਾ ਸਭ ਤੋਂ ਵੱਧ  50%  ਯੋਗਦਾਨ ਸੀ। ਬਲਕਾਰ ਸਿੰਘ ਨੇ ਅੱਗੇ ਦੱਸਿਆ ਕਿ ਟਾਊਨ ਪਲਾਨਰਜ਼, ਹੈਰੀਟੇਜ, ਇਨਵਾਇਰਮੈਂਟ ਅਤੇ ਫਾਈਨ ਆਰਟਸ ਦੇ ਮਾਹਿਰਾਂ ਦੀ ਇੱਕ ਜਿਊਰੀ ਦੁਆਰਾ ਪੂਰੀ ਤਰ੍ਹਾਂ ਮੁਲਾਂਕਣ ਕਰਨ ਤੋਂ ਬਾਅਦ, ਵੱਖ-ਵੱਖ ਸ਼੍ਰੇਣੀਆਂ ਵਿੱਚ ਚੋਟੀ ਦੀਆਂ ਪੰਜ ਐਂਟਰੀਆਂ ਦੀ ਚੋਣ ਕੀਤੀ ਗਈ ਸੀ।  ਜੇਤੂਆਂ ਵਿੱਚ ਵਾਟਰਫਰੰਟ ਸ਼੍ਰੇਣੀ ਲਈ ਅੰਮ੍ਰਿਤਸਰ ਵਿੱਚ ਯੂਡੀਬੀਸੀ ਕੈਨਾਲ ਵਾਟਰਫਰੰਟ ਪ੍ਰੋਜੈਕਟ, ਪਾਰਕ ਸ਼੍ਰੇਣੀ ਲਈ ਉਲ ਬਾਗ ਅੰਮ੍ਰਿਤ ਪ੍ਰੋਜੈਕਟ, ਵਾਰਡ ਸ਼੍ਰੇਣੀ ਲਈ ਲੁਧਿਆਣਾ ਦੇ ਸਰਾਭਾ ਨਗਰ ਵਾਰਡ, ਵਪਾਰਕ ਸਪੇਸ ਸ਼੍ਰੇਣੀ ਲਈ ਐਸਏਐਸ ਨਗਰ ਵਿੱਚ ਫੇਜ਼-3ਬੀ2 ਮਾਰਕੀਟ, ਅਤੇ ਪੁਨਰ ਵਿਕਾਸ ਲਈ   ਹੈਰੀਟੇਜ ਸ਼੍ਰੇਣੀ ਤਹਿਤ ਅੰਮ੍ਰਿਤਸਰ ਵਿੱਚ ਗੋਲਡਨ ਟੈਂਪਲ ਨੇੜੇ ਵਾਲਡ ਸਿਟੀ ਪ੍ਰੋਜੈਕਟ ਸ਼ਾਮਿਲ ਹੈ। ਮੰਤਰੀ ਬਲਕਾਰ ਸਿੰਘ ਨੇ ਰਾਸ਼ਟਰੀ ਪੱਧਰ ਦੇ ਸਿਟੀ ਬਿਊਟੀ ਪ੍ਰਤੀਯੋਗਿਤਾ ਵਿੱਚ ਭਾਗ ਲੈਣ ਲਈ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮਾਮਲਿਆਂ ਦੇ ਮੰਤਰਾਲੇ ਨੂੰ ਇਹਨਾਂ ਪੰਜ ਜੇਤੂ ਐਂਟਰੀਆਂ ਦੀ ਸਿਫ਼ਾਰਸ਼ ਕੀਤੀ।  ਇਹ ਸੁਹਜਾਤਮਕ ਤੌਰ 'ਤੇ ਪ੍ਰਸੰਨ ਅਤੇ ਟਿਕਾਊ ਸ਼ਹਿਰੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਪ੍ਰਤੀ ਰਾਜ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

 

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ