Monday, May 20, 2024

Malwa

ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

January 20, 2024 11:36 AM
SehajTimes

ਪਟਿਆਲਾ : ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਦੀ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਲੁਧਿਆਣਾ ਪੱਛਮੀ ਗੁਰਪ੍ਰੀਤ ਬੱਸੀ ਗੋਗੀ ਦੀ ਅਗਵਾਈ ਹੇਠ ਕਮੇਟੀ ਨੇ ਨਗਰ ਨਿਗਮ ਤੇ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਆਮਦਨ ਵਧਾਉਣ ਲਈ ਹੋਰ ਵਸੀਲੇ ਪੈਦਾ ਕਰਨ ਦੀ ਹਦਾਇਤ ਕੀਤੀ। ਕਮੇਟੀ ਮੈਂਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਅਮਨਦੀਪ ਕੌਰ ਅਰੋੜਾ, ਅਸ਼ੋਕ ਪਰਾਸ਼ਰ, ਮਦਨ ਲਾਲ ਬੱਗਾ ਤੇ ਕੁਲਜੀਤ ਸਿੰਘ ਰੰਧਾਵਾ ਨੇ ਏ.ਸੀ. ਮਾਰਕਿਟ ਨੇੜੇ ਬਹੁ ਮੰਜ਼ਿਲਾਂ ਕਾਰ ਪਾਰਕਿੰਗ, ਨਹਿਰੀ ਪਾਣੀ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਤੇ ਕਬਾੜੀ ਮਾਰਕੀਟ ਵਿਖੇ ਤੇ ਸ਼ਹਿਰ ਵਿੱਚਲੇ ਨਜਾਇਜ਼ ਕਬਜ਼ਿਆਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ ਅਤੇ ਹੋਰ ਕਮੇਟੀ ਮੈਂਬਰਾਂ ਦਾ ਪਟਿਆਲਾ ਪੁੱਜਣ 'ਤੇ ਸਵਾਗਤ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ। ਆਪਣੇ ਦੌਰੇ ਬਾਅਦ ਅਧਿਕਾਰੀਆਂ ਨਾਲ ਬੈਠਕ ਮੌਕੇ ਕਮੇਟੀ ਨੇ ਪਟਿਆਲਾ ਦੀ ਏ.ਸੀ ਮਾਰਕਿਟ ਨੇੜੇ ਪਈ ਜ਼ਮੀਨ 'ਤੇ ਕਾਰ ਪਾਰਕਿੰਗ ਬਾਰੇ ਲੋਕਾਂ ਦੀ ਮੰਗ ਮੁਤਾਬਕ ਕਾਰਵਾਈ ਤੇ ਸ਼ਹਿਰ ਵਿਚਲੀਆਂ ਬਿਜਲੀ ਦੀਆਂ ਤਾਰਾਂ ਜਮੀਨਦੋਜ਼ ਕਰਨ ਲਈ ਵੀ ਆਖਿਆ। ਕਬਾੜੀ ਮਾਰਕੀਟ ਵਿਖੇ ਸੀਵਰੇਜ, ਸੜਕਾਂ ਤੇ ਹੋਰ ਵਿਕਾਸ ਕਾਰਜ ਵੀ ਮਿੱਥੇ ਸਮੇਂ ਵਿੱਚ ਕਰਵਾਉਣ ਬਾਰੇ ਕਿਹਾ ਗਿਆ।
ਚੇਅਰਮੈਨ ਗੁਰਪ੍ਰੀਤ ਬੱਸੀ ਗੋਗੀ ਤੇ ਹੋਰ ਕਮੇਟੀ ਮੈਂਬਰਾਂ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਕਮੇਟੀ ਵੱਲੋਂ ਅਧਿਕਾਰਤ ਕੀਤਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਕਮੇਟੀ ਵੱਲੋਂ ਵਿਚਾਰੇ ਗਏ ਪ੍ਰੋਜੈਕਟਾਂ ਸਬੰਧੀ ਰਿਪੋਰਟ ਨਿਸ਼ਚਿਤ ਕੀਤੇ ਗਏ ਸਮੇਂ ਅੰਦਰ ਵਿਧਾਇਕ ਕੋਹਲੀ ਨੂੰ ਦੇਣਗੇ। ਚੇਅਰਮੈਨ ਗੁਰਪ੍ਰੀਤ ਬਸੀ ਗੋਗੀ ਨੇ ਦੱਸਿਆ ਕਿ ਕਮੇਟੀ ਵੱਲੋਂ ਦੌਰਾ ਕਰਕੇ ਕਈ ਥਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 24 ਘੰਟੇ ਨਹਿਰੀ ਪਾਣੀ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਸਮੇਤ ਕਬਾੜੀ ਮਾਰਕਿਟ ਅਤੇ ਸ਼ਹਿਰ ਵਿੱਚ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਗਏ ਹਨ ਤੇ 15 ਦਿਨਾਂ 'ਚ ਕਾਰਵਾਈ ਕਰਕੇ ਰਿਪੋਰਟ ਦੇਣ ਲਈ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਆਪਣੀ ਰਿਪੋਰਟ ਵਿਧਾਨ ਸਭਾ ਦੇ ਸਨਮੁੱਖ ਪੇਸ਼ ਕਰੇਗੀ। ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਟਿਆਲਾ ਵਾਸੀਆਂ ਦੀ ਸਹੂਲਤ ਲਈ ਅਰੰਭੇ ਪ੍ਰੋਜੈਕਟ ਮਿਥੇ ਸਮੇਂ ਵਿੱਚ ਮੁਕੰਮਲ ਕਰਵਾਉਣ ਲਈ ਕਮੇਟੀ ਨੇ ਅੱਜ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੀ ਹਨ। ਕਮੇਟੀ ਵੱਲੋਂ ਬਾਅਦ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਐਸ.ਪੀ. ਸਿਟੀ ਮੁਹੰਮਦ ਸਰਫਰਾਜ ਆਲਮ, ਏ.ਡੀ.ਸੀ ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਹੋਰ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਗਿਆ।
ਡੱਬੀ ਲਈ ਪ੍ਰਸਤਾਵਿਤ ਕਮੇਟੀ ਵੱਲੋਂ ਅਬਲੋਵਾਲ ਵਿਖੇ ਡੇਅਰੀ ਪ੍ਰੋਜੈਕਟ ਦਾ ਜਾਇਜ਼ਾ ਲੈਦਿਆਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਉਥੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਤਬਦੀਲ ਜਾਂ ਉੱਚਾ ਕਰਨ ਦੇ ਨਿਰਦੇਸ਼ ਦਿੱਤੇ। ਕਬਾੜੀ ਮਾਰਕਿਟ 'ਚ ਹੋਏ ਨਜਾਇਜ਼ ਕਬਜ਼ਿਆਂ ਸਬੰਧੀ ਰਿਪੋਰਟ 15 ਦਿਨਾਂ 'ਚ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਰਾਹੀਂ ਕਮੇਟੀ ਕੋਲ ਭੇਜਣ ਦੀ ਹਦਾਇਤ ਕੀਤੀ। ਸ਼ਹਿਰ ਦੇ ਵਿੱਚ ਨਗਰ ਸੁਧਾਰ ਟਰੱਸਟ ਦੀ ਪਈ ਜਾਇਦਾਦ ਮਿਡ ਟਾਊਨ ਪਲਾਜ਼ਾ ਸਬੰਧੀ ਤੁਰੰਤ ਫੈਸਲਾ ਲੈਣ ਅਤੇ ਨਗਰ ਨਿਗਮ ਦੀ ਆਮਦਨ ਵਧਾਉਣ ਲਈ ਹੋਰ ਵਸੀਲੇ ਪੈਦਾ ਕਰਨ ਸਬੰਧੀ ਕਮੇਟੀ ਵੱਲੋਂ ਨਿਰਦੇਸ਼ ਦਿੱਤੇ ਗਏ।

Have something to say? Post your comment

 

More in Malwa

ਜੇਕਰ ਦੇਸ਼ ਨਿਰਪੱਖ ਹੈ ਤਾਂ ਸਾਰਿਆਂ ਲਈ ਬਰਾਬਰ ਹੱਕ ਕਿਉਂ ਨਹੀਂ: ਸਿਮਰਨਜੀਤ ਸਿੰਘ ਮਾਨ

ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ

ਐਡਵੋਕੇਟ ਬਲਰਾਜ ਚਹਿਲ ਅਕਾਲੀ ਦਲ ਨੂੰ ਛੱਡਕੇ ਆਪ ਚ ਸ਼ਾਮਲ 

ਸੁਨਾਮ ਚ, ਭਾਜਪਾਈਆਂ ਨੇ ਅਰਵਿੰਦ ਖੰਨਾ ਲਈ ਵੋਟਾਂ ਮੰਗੀਆਂ

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ