Monday, May 06, 2024

Chandigarh

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ 

January 20, 2024 12:36 PM
SehajTimes

ਚੰਡੀਗੜ੍ਹ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ’ਤੇ ਸਰਬੱਤ ਦੇ ਭਲੇ ਲਈ ਦੂਜਾ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਰਸਭਿੰਨਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38 ਵੱਲੋਂ ਲੰਗਰ ਤਿਆਰ ਕਰਨ ਦੀ ਸੇਵਾ ਨਿਭਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ, ਮੁੱਖ ਮੰਤਰੀ ਦੇ ਓ.ਐਸ.ਡੀ (ਮੀਡੀਆ) ਸ੍ਰੀ ਆਦਿਲ ਆਜ਼ਮੀ, ਵਿਧਾਇਕਾ ਡਾ ਇੰਦਰਜੀਤ ਕੌਰ ਮਾਨ, ਸਕੱਤਰ ਸੂਚਨਾ ਤੇ ਲੋਕ ਸੰਪਰਕ ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸ. ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਲੋਕ (ਪ੍ਰਬੰਧ) ਸ੍ਰੀ ਸੰਦੀਪ ਸਿੰਘ ਗਾੜ੍ਹਾ, ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਸ੍ਰੀ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ (ਟ੍ਰੈਫ਼ਿਕ) ਸ੍ਰੀ ਏ.ਐਸ. ਰਾਏ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਇਸ ਸਮਾਗਮ ਵਿੱਚ ਭਰਵੀਂ ਹਾਜ਼ਰੀ ਲੁਆਈ। ਇਸ ਸਮਾਗਮ ਵਿੱਚ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ -38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ