Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਈ.ਵੀ.ਐਮਜ਼. ਅਤੇ ਵੀ.ਵੀ.ਪੈਟਜ਼ ਜਾਗਰੂਕਤਾ ਪ੍ਰੋਗਰਾਮ ਸ਼ੁਰੂ

January 20, 2024 12:42 PM
SehajTimes
ਚੰਡੀਗੜ੍ਹ : ਆਗਾਮੀ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਨਾਗਰਿਕਾਂ ਨੂੰ ਵੋਟਿੰਗ ਪ੍ਰਕਿਰਿਆ ਦਾ ਖਾਸ ਤਜ਼ੁਰਬਾ ਦੇਣ ਅਤੇ ਵੋਟਿੰਗ ਮਸ਼ੀਨਾਂ ਨਾਲ ਜਾਣੂ ਕਰਵਾਉਣ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ.) ਬਾਰੇ ਇੱਕ ਦੇਸ਼ ਵਿਆਪੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਅਜਿਹਾ ਜਾਗਰੂਕਤਾ ਪ੍ਰੋਗਰਾਮ ਹਰੇਕ ਲੋਕ ਸਭਾ ਅਤੇ ਰਾਜ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਕਰਵਾਇਆ ਜਾਂਦਾ ਹੈ। ਇਹ ਪ੍ਰੋਗਰਾਮ ਈ.ਵੀ.ਐਮਜ਼. ਅਤੇ ਵੀ.ਵੀ.ਪੈਟਜ਼. ਦੀਆਂ ਬੁਨਿਆਦੀ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦੇਣ, ਵੋਟ ਪਾਉਣ ਸਬੰਧੀ ਪੜਾਅ-ਦਰ-ਪੜਾਅ ਪ੍ਰਕਿਰਿਆ ਨੂੰ ਸਮਝਾਉਣ ਅਤੇ ਵੋਟਰਾਂ ਨੂੰ ਵੀ.ਵੀ.ਪੈਟ. ਸਲਿੱਪ ਰਾਹੀਂ ਉਨ੍ਹਾਂ ਦੀਆਂ ਚੋਣਾਂ ਦੀ ਪੁਸ਼ਟੀ ਕਰਨ ਬਾਰੇ ਜਾਗਰੂਕ ਕਰਨ 'ਤੇ ਕੇਂਦਰਿਤ ਹੁੰਦਾ ਹੈ। ਇਸ ਜ਼ਰੀਏ ਵੋਟਰਾਂ ਨੂੰ ਈਵੀਐਮ ਅਤੇ ਵੀਵੀਪੈਟ ਦੀ ਕਾਰਜਕੁਸ਼ਲਤਾ ਸਮਝ ਆਉਂਦੀ ਹੈ। ਇਸ ਤੋਂ ਇਲਾਵਾ ਇਹ ਪ੍ਰੋਗਰਾਮ ਗਲਤ ਧਾਰਨਾਵਾਂ ਨੂੰ ਦੂਰ ਕਰਨ, ਵੋਟਰਾਂ ਦੇ ਵਿਸ਼ਵਾਸ ਨੂੰ ਵਧਾਉਣ ਅਤੇ ਵੋਟਰਾਂ ਨੂੰ ਵਧੇਰੇ ਜਾਗਰੂਕ ਕਰਨ ਲਈ ਸਹਾਇਕ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰੋਗਰਾਮ ਵਿੱਚ 31 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ (5 ਰਾਜਾਂ ਨੂੰ ਛੱਡ ਕੇ ਜਿਨ੍ਹਾਂ ਵਿੱਚ ਹਾਲ ਹੀ ਵਿਚ ਚੋਣਾਂ ਹੋਈਆਂ ਹਨ) ਦੇ 613 ਜ਼ਿਲ੍ਹਿਆਂ ਵਿਚਲੇ 3464 ਵਿਧਾਨ ਸਭਾ ਹਲਕਿਆਂ ਤੱਕ ਪਹੁੰਚ ਅਤੇ ਜਾਗਰੂਕਤਾ ਗਤੀਵਿਧੀਆਂ ਸ਼ਾਮਲ ਹਨ। ਲੋਕਾਂ ਨੂੰ ਈਵੀਐਮ/ਵੀਵੀਪੈਟ ਦੀ ਕਾਰਜਕੁਸ਼ਲਤਾ ਬਾਰੇ ਜਾਣੂ ਕਰਵਾਉਣ ਲਈ 3500 ਤੋਂ ਵੱਧ ਪ੍ਰਦਰਸ਼ਨ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਲਗਭਗ 4250 ਮੋਬਾਈਲ ਵੈਨਾਂ ਚਲਾਈਆਂ ਗਈਆਂ ਹਨ। ਇਸ ਜਾਗਰੂਕਤਾ ਪ੍ਰੋਗਰਾਮ ਦੀ ਪਹੁੰਚ ਨੂੰ ਵਧਾਉਣ ਲਈ ਸੀਈਓਜ਼ ਅਤੇ ਡੀਈਓਜ਼ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਅਪਡੇਟਸ ਵੀ ਸਾਂਝੇ ਕਰ ਰਹੇ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ