Wednesday, September 17, 2025

Chandigarh

ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ

January 21, 2024 03:53 PM
SehajTimes

ਪੰਜਾਬ ਸਰਕਾਰ ਦੇ ਵਤੀਰੇ ਤੋਂ ਅੱਗੇ ਕੰਪਿਊਟਰ ਅਧਿਆਪਕ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੂੰ ਵੱਖ ਵੱਖ ਜਿਲਿਆਂ ਵਿੱਚੋਂ ਭਾਲ ਕਰਦੇ ਹੋਏ ਅੱਜ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਵਿਖੇ ਇਕੱਤਰ ਹੋਏ ਜਿੱਥੇ ਆਪਣੇ ਭਾਸ਼ਣਾਂ ਰਾਹੀਂ ਪੰਜਾਬ ਸਰਕਾਰ ਦੀਆਂ ਕੰਪਿਊਟਰ ਅਧਿਆਪਕ ਵਿਰੋਧੀ ਨੀਤੀਆਂ ਨੂੰ ਪ੍ਰਚਾਰਿਆ ਗਿਆ ਉਪਰੰਤ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਨੂੰ ਭਾਲਣ ਲਈ ਰੋਸ ਮਾਰਚ ਕਰਦੇ ਹੋਏ ਚੰਡੀਗੜ੍ਹ ਵੱਲ ਨੂੰ ਰੁੱਖ ਕੀਤਾ ਗਿਆ ਜਿਸ ਨਾਲ ਪ੍ਰਸ਼ਾਸਨ ਪੱਬੀ ਭਾਰ ਹੋ ਗਿਆ ਅਤੇ ਕੰਪਿਊਟਰ ਅਧਿਆਪਕਾਂ ਨੂੰ ਚੰਡੀਗੜ੍ਹ ਵੱਲ ਰੋਸ ਮਾਰਚ ਕਰਨ ਤੋਂ ਡੱਕਿਆ ਗਿਆ l ਜਥੇਬੰਦੀ ਦੇ ਆਗੂਆਂ ਨੇ ਪ੍ਰੈਸ ਨੂੰ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਮੀਡੀਆ ਰਾਹੀਂ ਜਨਤਕ ਹੋ ਕੇ ਮਸਲਿਆਂ ਦੇ ਹੱਲ ਕਰਨ ਲਈ ਡੌਂਡੀ ਪਿੱਟ ਰਿਹਾ ਹੈ ਪਰ ਕੰਪਿਊਟਰ ਅਧਿਆਪਕਾਂ ਨੂੰ ਬਾਰ ਬਾਰ ਮੀਟਿੰਗਾਂ ਤੇ ਚੰਡੀਗੜ੍ਹ ਵਿਖੇ ਸੱਦ ਕੇ ਜਾਇਜ਼ ਅਤੇ ਹੱਕੀ ਮੰਗਾਂ ਦਾ ਹੱਲ ਕਰਨ ਦੀ ਬਜਾਏ ਮੀਟਿੰਗਾਂ ਤੋਂ ਲਗਾਤਾਰ ਟਾਲਾ ਵੱਟ ਰਿਹਾ ਹੈ ਜਿਸ ਕਾਰਨ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਰੋਹ ਅਤੇ ਰੋਸ਼ ਪਾਇਆ ਜਾ ਰਿਹਾ ਹੈ l ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਅਨੇਕਾਂ ਵਾਰ ਅਖਵਾਰਾਂ, ਸੋਸ਼ਲ ਮੀਡੀਆਂ ਅਤੇ ਆਪਣੀ ਆਮ ਆਦਮੀ ਪਾਰਟੀ ਦੇ ਵੱਖ – ਵੱਖ ਮੰਚਾਂ ਰਾਹੀ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਣ ਰੂਪ ਵਿੱਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਪਹਿਲਾ ਲਾਗੂ ਕਰਨ ਦਾ ਐਲਾਨ ਕਈ ਵਾਰ ਕਰ ਚੁੱਕਾ ਹੈ ਪਰ ਇਹ ਵਾਅਦਾ ਦੋ ਸਾਲ ਬੀਤ ਜਾਣ ਉਪਰੰਤ ਅੱਜ ਤੱਕ ਵਫਾ ਨਹੀਂ ਹੋਇਆ ।ਜੱਥੇਬੰਦੀ ਨੇ ਸਪੱਸਟ ਕੀਤਾ ਕਿ ਕੰਪਿਊਟਰ ਅਧਿਆਪਕਾਂ ਦੀ ਭਰਤੀ 2005 ਤੋਂ ਸ਼ੋਸਣ ਅੱਜ ਜਾਰੀ ਹੈ ।ਜਿਕਰਯੋਗ ਹੈ ਕਿ ਕੰਪਿਊਟਰ ਅਧਿਆਪਕਾਂ ਦੀ ਭਰਤੀ ਤੋਂ ਬਆਦ ਜਿੰਨੀਆਂ ਵੀ ਨਿਯੁਕਤੀਆਂ ਪੰਜਾਬ ਦੇ ਸਕੂਲਾਂ ਵਿੱਚ ਹੋਈਆਂ ਹਨ ਉਹ ਸਾਰੇ ਮੁਲਾਜਮ ਜਿਵੇ ਕਿ ਏ.ਸੀ.ਪੀ., ਮੈਡੀਕਲ ਸਹੁਲਤਾਂ, ਆਈ.ਆਰ., 6ਵਾਂ ਤਨਖਾਹ ਕਮਿਸ਼ਨ, ਮੌਤ ਤੋਂ ਬਾਅਦ ਅਧਿਆਪਕ ਦੇ ਪਰਿਵਾਰ ਨੋ ਨੌਕਰੀ,ਅਤੇ ਹੋਰ ਸਾਰੇ ਲਾਭ ਪ੍ਰਾਪਤ ਕਰ ਰਹੇ ਹਨ। ਪਰ ਕੰਪਿਊਟਰ ਅਧਿਆਪਕਾਂ ਨੂੰ ਹਮੇਸ਼ਾਂ ਅੱਖੋ ਪਰੋਖੇ ਕੀਤ ਜਾ ਰਿਹਾ ਹੈ ।

ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਤੇ ਇਲਜ਼ਾਮ ਲਗਾਇਆ ਕਿ 100 ਤੋਂ ਵੱਧ ਕੰਪਿਊਟਰ ਅਧਿਆਪਕ ਨੌਕਰੀ ਦੌਰਾਨ ਸੇਵਾ ਕਰਦੇ ਹੋਏ ਅਤੇ ਕਰੋਨਾ ਕਾਲ ਦੇ ਦੌਰਾਨ ਡਿਊਟੀਆਂ ਨਿਭਾਉਂਦੇ ਹੋਏ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਪਰ ਸਰਕਾਰ ਨੇ ਨਾ ਤਾਂ ਉਹਨਾਂ ਦੇ ਪਰਿਵਾਰਾਂ ਨੂੰ ਇੱਕ ਕੌਡੀ ਦੀ ਸਹਾਇਤਾ ਕੀਤੀ ਨਾ ਹੀ ਉਹਨਾਂ ਦੇ ਆਸ਼ਰਿਤਾਂ ਨੂੰ ਨੌਕਰੀ ਦਿੱਤੀ ਗਈ ਜਿਸ ਕਾਰਨ ਪਰਿਵਾਰ ਸੜਕਾਂ ਤੇ ਰੁਲਣ ਲਈ ਮਜਬੂਰ ਹੋ ਰਹੇ ਹਨ।
ਪ੍ਰਸ਼ਾਸਨ ਵੱਲੋਂ ਮੌਕੇ ਤੇ ਹਾਜ਼ਰ ਹੋ ਕੇ ਮੀਟਿੰਗ ਕਰਾਉਣ ਦਾ ਭਰੋਸੇ ਤੋਂ ਉਪਰੰਤ ਜਥੇਬੰਦੀ ਵੱਲੋਂ ਆਪਣੇ ਐਕਸ਼ਨ ਨੂੰ ਸਮਾਪਤ ਕੀਤਾ ਗਿਆ
ਜੱਥੇਬੰਦੀ ਦੇ ਆਗੂ ਹਰਜੀਤ ਸਿੰਘ ਸੀਨੀ ਮੀਤ ਪ੍ਰਧਾਨ,ਏਕਮਉਕਾਰ ਸਿੰਘ ਮੀਤ ਪਧਾਨ , ਨਰਦੀਪ ਸ਼ਰਮਾਂ ਮੀਤ ਪਧਾਨ , ਸਿਕੰਦਰ ਸਿੰਘ ਮੀਤ ਪਧਾਨ , ਅਨਿਲ ਐਰੀ ਮੀਤ ਪ੍ਰਧਾਨ , ਪਰਮਵੀਰ ਸਿੰਘ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਜਨਰਲ ਸਕੱਤਰ, ਪਰਮਿੰਦਰ ਸਿੰਘ ਘੁਮਾਣ ਜਨਰਲ ਸਕੱਤਰ, ਅਮਰਦੀਪ ਸਿੰਘ ਕਾਨੂੰਨੀ ਸਲਾਹਕਾਰ,ਹਰਜੀਤ ਸਿੰਘ ਬਰਕੰਦੀ ਵਿੱਤ ਸਕੱਤਰ , ਪਰਮਜੀਤ ਸਿੰਘ ਸੰਧੂ ਵਿੱਤ ਸਕੱਤਰ ,ਹਰਮਿੰਦਰ ਸਿੰਘ ਸੰਧੂ ਪ੍ਰੈਸ ਸਕੱਤਰ , ਹਰਜਿੰਦਰ ਮਹਿਸਮ ਪੁਰ ਪ੍ਰੈਸ ਸਕੱਤਰ , ਰਾਜਵਿੰਦਰ ਲਾਖਾ , ਹਰਭਗਵਾਨ ਸਿੰਘ ਸਟੇਜ ਸਕੱਤਰ, ਜੁਇੰਟ ਸਕੱਤਰ ਗੁਰਦੀਪ ਸਿੰਘ ਬੈਂਸ, ਗੁਰਪ੍ਰੀਤ ਸਿੰਘ ਟੌਹੜਾ ਪ੍ਰਮੁੱਖ ਸਲਾਹਕਾਰ,ਰਾਖੀ ਮੰਨਨ ਸਟੇਟ ਕਮੇਟੀ ਮੈਂਬਰ ਰਾਜਵੰਤ ਕੌਰ, ਗੁਰਮੀਤ ਕੌਰ, ਅਮਰਜੀਤ ਸਿੰਘ ਸਟੇਟ ਕਮੇਟੀ ਮੈਬਰ ,ਗੁਰਪਿੰਦਰ ਸਿੰਘ ਗੁਰਦਾਸਪੁਰ, ਜਗਦੀਸ਼ ਸ਼ਰਮਾ ਸੰਗਰੂਰ,ਹਨੀ ਪਟਿਆਲਾ ,ਗਗਨਦੀਪ ਸਿੰਘ ਅਮ੍ਰਿਤਸਰ, ਰਮਨ ਕੁਮਾਰ ਜਲੰਧਰ , , ਹਰਜਿੰਦਰ ਸਿੰਘ ਨਵਾਂ ਸਹਿਰ, ਅਮਨਦੀਪ ਸਿੰਘ ਪਠਾਨਕੋਟ , ਹਰਰਾਏ ਕੁਮਾਰ ਲੁਧਿਆਣਾ ,ਕੁਨਾਲ ਕਪੂਰ ਮਲੇਰਕੋਟਲਾ ,ਦਵਿੰਦਰ ਸਿੰਘ ਫਿਰੋਜ ਪੁਰ , ਰਵਿੰਦਰ ਸਿੰਘ ਹੁਧਿਆਰ ਪੁਰ,ਰਾਕੇਸ਼ ਸਿੰਘ ਖਾਲਸਾ ਮੋਗਾ ,ਸੱਤਪ੍ਰਤਾਪ ਸਿੰਘ ਮਾਨਸਾ, ਪਰਦੀਪ ਬੈਰੀ ਅਤੇ ਪਰਦੀਪ ਕੁਮਾਰ ਬਰਨਾਲਾ ਰਮਨ ਕੁਮਾਰ ਕਪੂਰਥਲਾ, ਸੀਤਲ ਸਿੰਘ ਤਰਨਤਾਰਨ, ਸੱਤਿਆ ਸਰੂਪ ਫਾਜਲਿਕਾ, ਈਸ਼ਰ ਸਿੰਘ ਬਠਿੰਡਾ , ਗੁਰਪ੍ਰੀਤ ਸਿੰਘ ਮੋਹਾਲੀ ਹਾਜ਼ਰ ਹੋਏ।
ਜੇਕਰ ਕੰਪਿਊਟਰ ਅਧਿਆਪਕਾਂ ਦੇ ਦੇ ਮਸਲਿਆਂ ਦਾ ਹੱਲ ਨਹੀ ਕਰਦੀ ਤਾਂ ਸਮੂਹ ਕੰਪਿਊਟਰ ਅਧਿਆਪਕਾਂ ਦਾ ਰੋਸ ਝੱਲਣ ਲਈ ਤਿਆਰ ਰਹੇ ਜਿਸ ਦੀ ਪੂਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ