Monday, June 16, 2025

Malwa

ਪੰਜਾਬ ਪੱਲੇਦਾਰ ਯੂਨੀਅਨ ਏਟਕ ਨੇ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ।

January 21, 2024 06:37 PM
ਤਰਸੇਮ ਸਿੰਘ ਕਲਿਆਣੀ

ਸੰਦੋੜ : ਪੰਜਾਬ ਪ੍ਰਦੇਸ ਪੱਲੇਦਾਰ ਮਜ਼ਦੂਰ ਯੂਨੀਅਨ ਇੰਟਕ ,ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ,ਪੰਜਾਬ ਪੱਲੇਦਾਰ ਯੂਨੀਅਨ ਏਟਕ,ਫੂਡ ਹੈਂਡਲਿੰਗ ਵਰਕਰ ਯੂਨੀਅਨ, ਫੂਡ ਐਂਡ ਅਲਾਈਡ ਯੂਨੀਅਨ ,ਪੰਜਾਬ ਦੀਆਂ ਸਮੂਹ ਪੰਜ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ ਦੇ ਆਦੇਸ਼ ਅਨੁਸਾਰ ਮਾਨਯੋਗ ਮੁੱਖ ਮੰਤਰੀ,ਸਰਦਾਰ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ (ਚੰਡੀਗੜ੍ਹ)ਰਾਹੀਂ ਡਿਪਟੀ ਕਮਿਸ਼ਨਰ ਸਾਹਿਬ ਨੂੰ ਪੱਲੇਦਾਰ ਮਜ਼ਦੂਰ ਏਕਤਾ ਯੂਨੀਅਨਾਂ ਦਾ ਫੂਡ ਏਜੰਸੀਆਂ ਵਿੱਚੋਂ ਠੇਕੇਦਾਰੀ ਸਿਸਮਟਮ ਖ਼ਤਮ ਕਰਨ ਸੰਬੰਧੀ ਪੰਜਾਬ ਪੱਲੇਦਾਰ ਯੂਨੀਅਨ ਏਟਕ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਲਿਆਣ ਦੀ ਅਗਵਾਈ ਵਿੱਚ ਸਹਾਇਕ ਡਿਪਟੀ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਪੱਲੇਦਾਰ ਯੂਨੀਅਨ ਏਟਕ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਲਿਆਣ ਨੇ ਦੱਸਿਆ ਕਿ ਅਸੀਂ ਪੱਲੇਦਾਰ ਮਜ਼ਦੂਰ ਯੂਨੀਅਨਾਂ ਪੰਜਾਬ ਦੀਆਂ ਫੂਡ ਏਜੰਸੀਆਂ ਵਿੱਚ ਅਨਾਜ ਦੀ ਲੋਡਿੰਗ ਅਤੇ ਅਨਲੋਡਿੰਗ ਦਾ ਕੰਮ 1985 ਤੋਂ ਲੈ ਕੇ ਕਰਦੇ ਆ ਰਹੇ ਹਾਂ। ਅਸੀਂ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਸਰਕਾਰ ਤੋਂ ਪੁਰਜੋਰ ਮੰਗ ਕਰਦੇ ਹਾਂ ਕਿ ਸਾਡਾ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਮਜ਼ਦੂਰਾਂ ਨੂੰ ਸਿੱਧੀ ਪੇਮੈਂਟ ਦਿੱਤੀ ਜਾਵੇ ਜੀ। ਜੇਕਰ ਪੰਜਾਬ ਸਰਕਾਰ ਵੱਲੋਂ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਸਿੱਧੀ ਪੇਮੈਂਟ ਨਹੀਂ ਦਿੱਤੀ ਜਾਂਦੀ ਤਾਂ ਅਸੀਂ ਵੱਡਾ ਸੰਘਰਸ਼ ਕਰਨ ਲਈ ਮਜ਼ਬੂਰ ਹੋ ਜਾਵਾਂਗੇ। ਜਿਸ ਦੀ ਜਿੰਮੇਵਾਰੀ ਜਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਅਵਤਾਰ ਸਿੰਘ ਕਲਿਆਣ,ਗੁਰਦੀਪ ਸਿੰਘ ਕਲਿਆਣ ,ਭੋਲਾ ਸਿੰਘ ਕਲਿਆਣ ,ਯਾਦਵਿੰਦਰ ਸਿੰਘ ਕੁਠਾਲਾ ,ਗੁਰਮੀਤ ਸਿੰਘ ਕੁਠਾਲਾ ਅਤੇ ਕਾਮਰੇਡ ਬਲਜੀਤ ਸਿੰਘ ਖੁਰਦ ਆਦਿ ਹਾਜ਼ਰ ਸਨ ।

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ