Monday, June 16, 2025

Malwa

ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਨੈਸ਼ਨਲ ਸਕੂਲ ਖੇਡਾਂ ’ਚ ਕਾਂਸੀ ਦਾ ਮੈਡਲ ਜਿੱਤਿਆ

January 22, 2024 12:48 PM
SehajTimes

ਪਟਿਆਲਾ : ਸ਼ਹੀਦ ਉੱਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ ਦੀਆਂ ਦੋ ਵਿਦਿਆਰਥਣਾਂ ਨੇ ਨੈਸ਼ਨਲ ਸਕੂਲ ਖੇਡਾਂ 2023-24 ਦੇ ਸਾਫਟਬਾਲ ਟੀਮ ਵਿੱਚ ਸ਼ਾਮਿਲ ਹੋ ਕੇ ਪੰਜਾਬ ਲਈ ਕਾਂਸੇ ਦਾ ਮੈਡਲ ਜਿੱਤਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਉੱਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ ਦੇ ਹੈੱਡ ਮਾਸਟਰ ਬੀਰਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਰਾਜਸਥਾਨ ਦੇ ਬੀਕਾਨੇਰ ਸ਼ਹਿਰ ਵਿਖੇ ਹੋਏ ਨੈਸ਼ਨਲ ਸਕੂਲ ਖੇਡਾਂ 2023-24 ਸਾਫਟਬਾਲ ਟੂਰਨਾਮੈਂਟ ਵਿੱਚ ਪੰਜਾਬ ਨੇ ਕਾਂਸੇ ਦਾ ਮੈਡਲ ਜਿੱਤਣ ਵਾਲੀ ਟੀਮ ਵਿੱਚ ਸ਼ਹੀਦ ਉੱਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ ਦੀਆਂ ਦੋ ਵਿਦਿਆਰਥਣਾਂ ਜਸਮੀਨ ਕੌਰ (ਨੌਵੀਂ) ਪੁੱਤਰੀ ਹਰਮੀਤ ਸਿੰਘ ਅਤੇ ਪ੍ਰਭਜੋਤ ਕੌਰ (ਦਸਵੀਂ) ਪੁੱਤਰੀ ਹਰਜੀਤ ਸਿੰਘ ਵੀ ਸ਼ਾਮਲ ਸਨ।
ਮੈਡਲ ਜਿੱਤਣ ਉਪਰੰਤ ਸਕੂਲ ਵਿੱਚ ਪਹੁੰਚਣ 'ਤੇ ਪਿੰਡ ਵਾਸੀਆਂ, ਸਕੂਲ ਦੇ ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੇ ਵੀ ਵਿਦਿਆਰਥਣਾਂ ਅਤੇ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਗੌਰਵ ਡੀਪੀਈ ਨੂੰ ਮੁਬਾਰਕਬਾਦ ਦਿੱਤੀ। ਹੈੱਡ ਮਾਸਟਰ ਬੀਰਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਹਰਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ: ਰਵਿੰਦਰਪਾਲ ਸਿੰਘ ਨੇ ਵੀ ਸ਼ਹੀਦ ਉੱਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ ਵਿਦਿਆਰਥਣਾਂ, ਸਕੂਲ ਮੁਖੀ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

 

Have something to say? Post your comment

 

More in Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ