Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਿਟੀ ਬਿਊਟੀ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਸਨਮਾਨ

January 22, 2024 12:54 PM
SehajTimes

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਮਿਉਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਜੇਤੂਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ।  ਉਹਨਾਂ ਮੁਕਾਬਲੇ ਵਿਚ ਹੋਈਆਂ ਐਂਟਰੀਆਂ ਦੀ ਗੁਣਵੱਤਾ 'ਤੇ  ਤਸੱਲੀ ਪ੍ਰਗਟਾਈ ਅਤੇ ਐਲਾਨ ਕੀਤਾ ਕਿ ਸੁੰਦਰ, ਨਵੀਨਤਾਕਾਰੀ ਅਤੇ ਸੰਮਲਿਤ ਜਨਤਕ ਸਥਾਨਾਂ ਨੂੰ ਖੂਬਸੂਰਤ ਬਣਾਉਣ ਲਈ ਰਾਜ ਭਰ ਦੇ ਸ਼ਹਿਰਾਂ ਅਤੇ ਵਾਰਡਾਂ ਦੁਆਰਾ ਕੀਤੇ ਗਏ ਬਦਲਾਅ ਦੇ ਯਤਨਾਂ ਨੂੰ ਉਤਸ਼ਾਹਿਤ ਕਰਨ ਅਤੇ ਮਾਨਤਾ ਦੇਣ ਲਈ ਹੋਰ ਪਹਿਲਕਦਮੀਆਂ ਕੀਤੀਆਂ ਜਾਣਗੀਆਂ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਸਿਟੀ ਬਿਊਟੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਸ਼ਹਿਰਾਂ ਦੇ ਨਗਰ ਨਿਗਮਾਂ ਅਤੇ ਕੌਂਸਲਾਂ ਨੇ ਭਾਗ ਲਿਆ।  ਰਾਜ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ  ਤੋਂ ਕੁੱਲ 46 ਐਂਟਰੀਆਂ ਨੇ ਮੁਕਾਬਲੇ ਲਈ ਕੁਆਲੀਫਾਈ ਕੀਤਾ।    ਵਾਰਡਾਂ ਅਤੇ ਜਨਤਕ ਸਥਾਨਾਂ ਦਾ ਨਿਰਣਾ ਕਰਨ ਮੁਕਾਬਲਾ ਪੰਜ ਥੁਮਾਂ 'ਤੇ ਕੇਂਦ੍ਰਿਤ ਸੀ ਜਿਸ ਵਿਚ: ਪਹੁੰਚਯੋਗਤਾ, ਸਹੂਲਤਾਂ, ਗਤੀਵਿਧੀਆਂ, ਸੁਹਜ, ਅਤੇ ਵਾਤਾਵਰਣ ਸ਼ਾਮਿਲ ਸਨ।  ਸੁਹਜ ਸ਼ਾਸਤਰ ਦਾ ਸਭ ਤੋਂ ਵੱਧ  50%  ਯੋਗਦਾਨ ਸੀ।

 ਬਲਕਾਰ ਸਿੰਘ ਨੇ ਅੱਗੇ ਦੱਸਿਆ ਕਿ ਟਾਊਨ ਪਲਾਨਰਜ਼, ਹੈਰੀਟੇਜ, ਇਨਵਾਇਰਮੈਂਟ ਅਤੇ ਫਾਈਨ ਆਰਟਸ ਦੇ ਮਾਹਿਰਾਂ ਦੀ ਇੱਕ ਜਿਊਰੀ ਦੁਆਰਾ ਪੂਰੀ ਤਰ੍ਹਾਂ ਮੁਲਾਂਕਣ ਕਰਨ ਤੋਂ ਬਾਅਦ, ਵੱਖ-ਵੱਖ ਸ਼੍ਰੇਣੀਆਂ ਵਿੱਚ ਚੋਟੀ ਦੀਆਂ ਪੰਜ ਐਂਟਰੀਆਂ ਦੀ ਚੋਣ ਕੀਤੀ ਗਈ ਸੀ।  ਜੇਤੂਆਂ ਵਿੱਚ ਵਾਟਰਫਰੰਟ ਸ਼੍ਰੇਣੀ ਲਈ ਅੰਮ੍ਰਿਤਸਰ ਵਿੱਚ ਯੂਡੀਬੀਸੀ ਕੈਨਾਲ ਵਾਟਰਫਰੰਟ ਪ੍ਰੋਜੈਕਟ, ਪਾਰਕ ਸ਼੍ਰੇਣੀ ਲਈ ਉਲ ਬਾਗ ਅੰਮ੍ਰਿਤ ਪ੍ਰੋਜੈਕਟ, ਵਾਰਡ ਸ਼੍ਰੇਣੀ ਲਈ ਲੁਧਿਆਣਾ ਦੇ ਸਰਾਭਾ ਨਗਰ ਵਾਰਡ, ਵਪਾਰਕ ਸਪੇਸ ਸ਼੍ਰੇਣੀ ਲਈ ਐਸਏਐਸ ਨਗਰ ਵਿੱਚ ਫੇਜ਼-3ਬੀ2 ਮਾਰਕੀਟ, ਅਤੇ ਪੁਨਰ ਵਿਕਾਸ ਲਈ   ਹੈਰੀਟੇਜ ਸ਼੍ਰੇਣੀ ਤਹਿਤ ਅੰਮ੍ਰਿਤਸਰ ਵਿੱਚ ਗੋਲਡਨ ਟੈਂਪਲ ਨੇੜੇ ਵਾਲਡ ਸਿਟੀ ਪ੍ਰੋਜੈਕਟ ਸ਼ਾਮਿਲ ਹੈ। ਮੰਤਰੀ ਬਲਕਾਰ ਸਿੰਘ ਨੇ ਰਾਸ਼ਟਰੀ ਪੱਧਰ ਦੇ ਸਿਟੀ ਬਿਊਟੀ ਪ੍ਰਤੀਯੋਗਿਤਾ ਵਿੱਚ ਭਾਗ ਲੈਣ ਲਈ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮਾਮਲਿਆਂ ਦੇ ਮੰਤਰਾਲੇ ਨੂੰ ਇਹਨਾਂ ਪੰਜ ਜੇਤੂ ਐਂਟਰੀਆਂ ਦੀ ਸਿਫ਼ਾਰਸ਼ ਕੀਤੀ।  ਇਹ ਸੁਹਜਾਤਮਕ ਤੌਰ 'ਤੇ ਪ੍ਰਸੰਨ ਅਤੇ ਟਿਕਾਊ ਸ਼ਹਿਰੀ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਪ੍ਰਤੀ ਰਾਜ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ