Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ : ਅਜੀਤਪਾਲ ਸਿੰਘ ਕੋਹਲੀ

January 22, 2024 02:01 PM
SehajTimes

ਪਟਿਆਲਾ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਟਿਆਲਾ ਸ਼ਹਿਰੀ ਖੇਤਰ ਤੋਂ ਚੌਥੀ ਬੱਸ ਸਾਲਾਸਰ ਧਾਮ-ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ ਹੈ। ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਆਸਤ ਤੋਂ ਹਟਕੇ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਇਕ ਪੁੰਨ ਦਾ ਕੰਮ ਕੀਤਾ ਹੈ, ਜਿਸ ਦਾ ਲਾਭ ਸੂਬੇ ਦੇ ਵੱਡੀ ਗਿਣਤੀ ਸ਼ਰਧਾਲੂਆ ਨੂੰ ਮਿਲ ਰਿਹਾ ਹੈ। ਉਨ੍ਹਾਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ ਪਰ ਜੇਕਰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਸ ਸਬੰਧੀ ਫੀਡਬੈਕ ਵੀ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਉਸ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ।  
ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਇਸ ਲਈ ਸ਼ਹਿਰ ਵਾਸੀ ਇਸ ਸਕੀਮ ਦਾ ਜਰੂਰ ਲਾਭ ਲੈਣ। ਇਸ ਮੌਕੇ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਪਣੇ ਘਰ ਤੋਂ ਕੁਝ ਵੀ ਨਾਲ ਲਿਜਾਉਣ ਦੀ ਜ਼ਰੂਰਤ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੀ ਕੰਬਲ, ਬੈੱਡਸ਼ੀਟ, ਸਿਰਹਾਣਾ ਅਤੇ ਟਾਇਲਟਰੀ ਦਾ ਸਮਾਨ ਯਾਤਰਾ ਸ਼ੁਰੂ ਕਰਨ ਤੋਂ ਪਹਿਲਾ ਹੀ ਉਪਲਬੱਧ ਕਰਵਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਹੋਣ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਖਾਸ ਕਰ ਔਰਤਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਵੱਡਾ ਲਾਭ ਹੋਇਆ ਹੈ ਕਿਉਂਕਿ ਹੁਣ ਯਾਤਰਾ ਵਾਲੀ ਬੱਸ ਸਿੱਧੀ ਧਾਰਮਿਕ ਸਥਾਨ 'ਤੇ ਲੈਕੇ ਜਾਂਦੀ ਹੈ, ਜਿਸ ਨਾਲ ਸ਼ਰਧਾਲੂਆਂ ਨੂੰ ਯਾਤਰਾ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਹੈ।  

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ