Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Social

ਸੈਲਫ - ਸਟੱਡੀ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

January 22, 2024 02:01 PM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸੈਂਟਰ ਢੇਰ , ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਜਿਲ੍ਹਾ - ਰੂਪਨਗਰ ( ਪੰਜਾਬ ) ਵਿਖੇ ਅਧਿਆਪਕ ਸੰਜੀਵ ਧਰਮਾਣੀ ਵੱਲੋਂ ਆਪਣੀ ਜਮਾਤ ਦੇ ਉਹਨਾਂ ਵਿਦਿਆਰਥੀਆਂ ਨੂੰ ਸਟੇਸ਼ਨਰੀ , ਚਾੱਕਲੇਟ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ , ਜਿਹੜੇ ਵਿਦਿਆਰਥੀ ਸੈਲਫ - ਸਟੱਡੀ ਵਧੀਆ ਢੰਗ ਨਾਲ ਕਰਦੇ ਹਨ। ਇਨ੍ਹਾਂ ਵਿਦਿਆਰਥੀਆਂ ਵਿੱਚ ਬਹੁਤ ਹੋਣਹਾਰ , ਆਗਿਆਕਾਰੀ ਤੇ ਪ੍ਰਤਿਭਾਸ਼ਾਲੀ ਵਿਦਿਆਰਥੀ ਹਰਸਾਹਿਬ ਸਿੰਘ ਤੇ ਰਵਨੀਤ ਕੌਰ ਨੂੰ ਚੁਣਿਆ ਗਿਆ। ਸੰਜੀਵ ਧਰਮਾਣੀ ਨੇ ਇਹ ਉਪਰਾਲਾ ਬੱਚਿਆਂ ਵਿੱਚ ਪੜ੍ਹਾਈ ਅਤੇ ਸਕੂਲ ਗਤੀਵਿਧੀਆਂ ਦੇ ਪ੍ਰਤੀ ਸਵੈ - ਇੱਛਾ ਤੇ ਉਤਸ਼ਹ ਪੈਦਾ ਕਰਨ ਲਈ ਕੀਤਾ ਤਾਂ ਜੋ ਇਸ ਤੋਂ ਪ੍ਰੇਰਿਤ ਹੋ ਕੇ ਬਾਕੀ ਵਿਦਿਆਰਥੀ ਵੀ ਸੈਲਫ - ਸਟੱਡੀ ਤੇ ਹੋਰ ਸਕੂਲ ਗਤੀਵਿਧੀਆਂ ਕਰਨ ਦੇ ਲਈ ਪ੍ਰੇਰਿਤ ਹੋਣ। ਉਨ੍ਹਾਂ ਕਿਹਾ ਕਿ ਅਜਿਹੇ ਹੋਣਹਾਰ ਵਿਦਿਆਰਥੀਆਂ 'ਤੇ ਇੱਕ ਅਧਿਆਪਕ ਨੂੰ ਸੱਚਮੁੱਚ ਬਹੁਤ ਮਾਣ ਹੁੰਦਾ ਹੈ। ਇਸ ਮੌਕੇ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।

Have something to say? Post your comment