Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ਼੍ਰੋਮਣੀ ਕਮੇਟੀ ਚੋਣਾਂ ਲਈ 48000 ਦੇ ਕਰੀਬ ਫਾਰਮ ਪ੍ਰਾਪਤ ਹੋਏ

January 22, 2024 02:34 PM
SehajTimes
ਮੋਹਾਲੀ : ਗੁਰਦੁਆਰਾ ਬੋਰਡ ਚੋਣਾਂ (ਐਸ ਜੀ ਪੀ ਸੀ) ਲਈ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਯੋਗ ਵੋਟਰਾਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਅੰਤਿਮ ਮਿਤੀ (29 ਫਰਵਰੀ, 2024) ਤੋਂ ਪਹਿਲਾਂ ਪਹਿਲਾਂ ਫ਼ਾਰਮ ਭਰਨ ਲਈ ਜਾਗਰੂਕ ਕਰ ਰਿਹਾ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਵੱਖ-ਵੱਖ ਪੱਧਰਾਂ 'ਤੇ ਕੀਤੇ ਜਾ ਰਹੇ ਠੋਸ ਉਪਰਾਲਿਆਂ ਸਦਕਾ ਇਹ ਗਿਣਤੀ ਦਿਨੋ-ਦਿਨ ਵੱਧ ਰਹੀ ਹੈ।  ਗੁਰਦੁਆਰਾ ਸਾਹਿਬਾਨ ਵਿਖੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਉਣ ਤੋਂ ਇਲਾਵਾ ਪਟਵਾਰੀਆਂ ਅਤੇ ਨਗਰ ਕੌਂਸਲਾਂ ਦੇ ਸਟਾਫ਼ ਦੇ ਨਾਲ ਬੀ.ਐਲ.ਓਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
 
 
ਬੀ.ਐਲ.ਓਜ਼ ਨੇ ਵੀ ਘਰ-ਘਰ ਜਾ ਕੇ ਪਟਵਾਰੀਆਂ ਅਤੇ ਨਗਰ ਨਿਗਮ ਦੇ ਸਟਾਫ਼ ਦੀ ਮਦਦ ਕੀਤੀ ਹੈ। ਪਿਛਲੀ ਵਾਰ ਗੁਰਦੁਆਰਾ ਬੋਰਡ ਚੋਣਾਂ ਤਹਿਤ ਕੁੱਲ ਵੋਟਰ 70000 ਦੇ ਕਰੀਬ ਸਨ ਅਤੇ ਜ਼ਿਲ੍ਹੇ ਨੇ ਇਸ ਵਾਰ ਹਰੇਕ ਯੋਗ ਵੋਟਰ ਨੂੰ ਰਜਿਸਟਰ ਕਰਨ ਦਾ ਟੀਚਾ ਮਿਥਿਆ ਹੈ। ਯੋਗ ਵੋਟਰਾਂ ਨੂੰ ਹੇਠ ਲਿਖੇ ਮਾਪਦੰਡ ਪੂਰੇ ਕਰਨੇ ਪੈਣਗੇ;  21 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ, ਕੇਸ਼ਾਧਾਰੀ ਸਿੱਖ, ਦਾੜ੍ਹੀ-ਕੇਸਾਂ ਦੀ ਬੇਅਦਬੀ ਨਾ ਕਰਨ ਵਾਲੇ, ਤੰਬਾਕੂ ਅਤੇ ਸ਼ਰਾਬ ਦਾ ਸੇਵਨ ਨਾ ਕਰਨ ਵਾਲੇ। ਉਨ੍ਹਾਂ ਕਿਹਾ ਕਿ ਯੋਗ ਮਾਪਦੰਡਾਂ ਨੂੰ ਪੂਰਾ ਕਰਨ ਵਾਲਾ ਕੋਈ ਵੀ ਵਿਅਕਤੀ ਆਪਣਾ ਫਾਰਮ ਹਲਕਾ ਪਟਵਾਰੀ (ਪੇਂਡੂ ਖੇਤਰ ਵਿੱਚ) ਅਤੇ ਨਗਰ ਕੌਂਸਲ ਦਫ਼ਤਰ (ਸ਼ਹਿਰੀ ਖੇਤਰ ਦੇ ਮਾਮਲੇ ਵਿੱਚ) ਕੋਲ ਜਮ੍ਹਾਂ ਕਰਵਾ ਸਕਦਾ ਹੈ।
 
 
ਉਨ੍ਹਾਂ ਅੱਗੇ ਕਿਹਾ ਕਿ ਸਬੰਧਤ ਸਬ ਡਵੀਜ਼ਨ ਦੇ ਉਪ ਮੰਡਲ ਮੈਜਿਸਟਰੇਟਾਂ ਨੂੰ ਰੀਵਾਈਜ਼ਿੰਗ ਅਥਾਰਟੀ ਅਫ਼ਸਰਾਂ ਦੇ ਨਾਲ-ਨਾਲ ਮਾਲ ਅਫ਼ਸਰਾਂ ਨੂੰ ਸਹਾਇਕ ਰੀਵਾਈਜ਼ਿੰਗ ਅਥਾਰਟੀ ਅਫ਼ਸਰਾਂ ਵਜੋਂ ਨਿਯੁਕਤ ਕੀਤਾ ਗਿਆ ਹੈ। ਜੇਕਰ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਜਾਂ ਕੋਈ ਸ਼ੰਕਾ ਹੈ, ਤਾਂ ਇਨ੍ਹਾਂ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ।
 
 
ਹੁਣ ਤੱਕ ਪ੍ਰਾਪਤ ਫਾਰਮਾਂ ਦੀ ਗਿਣਤੀ ਦੱਸਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਦਿਨ ਤੱਕ ਕੁੱਲ ਗਿਣਤੀ 47898 ਸੀ ਅਤੇ ਅਸੀਂ ਯੋਗ ਵੋਟਰਾਂ ਨੂੰ ਛੁੱਟੀ ਵਾਲੇ ਦਿਨ ਉਨ੍ਹਾਂ ਦੀ ਸਹੂਲਤ ਅਨੁਸਾਰ ਰਜਿਸਟਰ ਕਰਨ ਤੇ ਜ਼ੋਰ ਦੇ ਰਹੇ ਹਾਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੋਟਰ ਵਜੋਂ ਨਾਮਜ਼ਦ ਵਿਅਕਤੀਆਂ ਵਿੱਚੋਂ 27418 ਔਰਤਾਂ ਅਤੇ 20480 ਪੁਰਸ਼ਾਂ ਨੇ ਆਪਣੇ ਫਾਰਮ ਜਮ੍ਹਾਂ ਕਰਵਾਏ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ