Wednesday, December 17, 2025

Malwa

ਲੋਕਾਂ ਦੀ ਆਸਥਾ ਦੇਖਕੇ ਰਾਮਮਈ ਰੰਗ ਵਿੱਚ ਰੰਗੇ ਵਿਦੇਸ਼ੀ ਮਹਿਮਾਨ 

January 22, 2024 02:38 PM
ਦਰਸ਼ਨ ਸਿੰਘ ਚੌਹਾਨ
 ਸੁਨਾਮ :  ਅਯੁੱਧਿਆ ਵਿੱਚ ਉਸਾਰੇ ਗਏ ਸ਼੍ਰੀ ਰਾਮ ਮੰਦਿਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਵਿੱਚ ਦੇਸ਼ ਦੇ ਵਸਨੀਕ ਹੀ ਨਹੀਂ ਬਲਕਿ ਵਿਦੇਸ਼ਾਂ ਤੋਂ ਆਏ ਮਹਿਮਾਨ ਵੀ ਸ਼੍ਰੀ ਰਾਮ ਮੰਦਿਰ ਦੇ ਸਬੰਧ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਤੋਂ ਆਪਣੇ ਆਪ ਨੂੰ ਰੋਕ ਨਹੀਂ ਸਕੇ। ਸੁਨਾਮ ਵਿਖੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਅਮਰੀਕਾ ਤੋਂ ਆਏ ਮਹਿਮਾਨ ਕ੍ਰਿਸ ਪੀਟਲਿੰਗਰ ਅਤੇ ਸੇਰੇਆ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਅਤੇ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ ਸਮੇਤ ਸ਼੍ਰੀ ਰਾਮ ਮੰਦਿਰ ਦੇ ਸਬੰਧ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਹੋਏ। ਦੋਵਾਂ ਵਿਦੇਸ਼ੀ ਮਹਿਮਾਨਾਂ ਨੇ ਕਿਹਾ ਕਿ ਇੱਥੋਂ ਦੇ ਲੋਕਾਂ ਵਿੱਚ ਧਰਮ ਪ੍ਰਤੀ ਅਟੁੱਟ ਵਿਸ਼ਵਾਸ ਦੇਖਕੇ ਬਹੁਤ ਵਧੀਆ ਲੱਗਾ। ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਹ ਇਨ੍ਹੀਂ ਦਿਨੀਂ ਭਾਰਤ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਭਾਰਤੀਆਂ ਦੇ ਧਰਮ ਪ੍ਰਤੀ ਲਗਨ ਅਤੇ ਸਤਿਕਾਰ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਇਸ ਮੌਕੇ ਨਰਾਇਣ ਸਿੰਘ ਥਿੰਦ, ਹਰਵਿੰਦਰ ਸਿੰਘ ਹਨੀ ਹਾਂਡਾ , ਡਾਕਟਰ ਮਨਪ੍ਰੀਤ ਕੌਰ ਹਾਂਡਾ ਆਦਿ ਹਾਜ਼ਰ ਸਨ।

Have something to say? Post your comment