Wednesday, December 17, 2025

Chandigarh

ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ

January 22, 2024 03:43 PM
SehajTimes
ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ “ਮਿਕਸ ਇਨਫੈਕਸ਼ਨ” ਬਿਮਾਰੀ ਨਾਲ ਪ੍ਰਭਾਵਿਤ ਪਿੰਡ ਰਾਏਕੇ ਕਲਾਂ (ਜ਼ਿਲ੍ਹਾ ਬਠਿੰਡਾ) ਦਾ ਅੱਜ ਦੌਰਾ ਕੀਤਾ ਅਤੇ ਡਿਪਟੀ ਕਮਿਸ਼ਨਰ, ਬਠਿੰਡਾ ਸ਼ੌਕਤ ਅਹਿਮਦ ਪਰੇ ਨੂੰ ਪਸ਼ੂਆਂ ਦੀ ਮੌਤ ਸਬੰਧੀ ਸਰਵੇਖਣ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਦਸ ਟੀਮਾਂ (ਹਰੇਕ ਟੀਮ ਵਿੱਚ ਤਿੰਨ ਮੈਂਬਰ ਸ਼ਾਮਲ ਹਨ) ਦਾ ਗਠਨ ਕੀਤਾ ਗਿਆ ਹੈ। ਦਸ ਟੀਮਾਂ ਵਿੱਚੋਂ ਪੰਜ ਟੀਮਾਂ ਇਲਾਜ ਲਈ, ਦੋ ਟੀਮਾਂ ਸੈਂਪਲਿੰਗ ਲਈ, ਦੋ ਟੀਮਾਂ ਰਾਤ ਦੀ ਡਿਊਟੀ ਲਈ ਅਤੇ ਇੱਕ ਟੀਮ ਪਸ਼ੂ
ਹਸਪਤਾਲ, ਰਾਏਕੇ ਕਲਾਂ ਵਿਖੇ ਤਾਇਨਾਤ ਕੀਤੀ ਗਈ ਹੈ।ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਸ਼ੂ ਪਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਸਥਿਤੀ 'ਤੇ 24 ਘੰਟੇ ਨਿਗਰਾਨੀ ਰੱਖਣ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਦਾ ਸਾਰਾ ਖਰਚ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਰਾਏਕੇ ਕਲਾਂ ਪਿੰਡ ਦੀ ਧਰਮਸ਼ਾਲਾ ਵਿੱਚ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦਫ਼ਤਰ, ਬਠਿੰਡਾ ਵਿਖੇ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸ਼ੁਰੂ ਕੀਤਾ ਗਿਆ ਹੈ, ਜਿੱਥੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਦੋ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਸ.ਗੁਰਮੀਤ ਸਿੰਘ ਖੁੱਡੀਆਂ ਨੂੰ ਦੱਸਿਆ ਕਿ ਹੁਣ ਤੱਕ 82 ਪਸ਼ੂਆਂ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦੀ ਹਾਲਤ ਠੀਕ ਹੈ ਅਤੇ ਇਸ ਦੇ ਨਾਲ ਹੀ 39 ਸੈਂਪਲ ਵੀ ਲਏ ਗਏ ਹਨ।
 
 
ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਿਸਟੀ, ਲੁਧਿਆਣਾ ਅਤੇ ਐਨ.ਆਰ.ਡੀ.ਡੀ.ਐਲ, ਜਲੰਧਰ ਦੀਆਂ ਟੀਮਾਂ ਨੇ ਵੀ ਪਿੰਡ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਪਸ਼ੂਆਂ ਦੇ ਸੈਂਪਲ ਲਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੋਸਟਮਾਰਟਮ ਅਤੇ ਟੈਸਟਿੰਗ ਰਿਪੋਰਟਾਂ ਅਨੁਸਾਰ ਪ੍ਰਭਾਵਿਤ ਪਸ਼ੂਆਂ ਵਿੱਚ ਨਿਮੋਨੀਆ, ਸੈਪਟਿਸੀਮੀਆ, ਥੈਲੇਰਿਸਸ, ਅਨੀਮੀਆ, ਨਾਈਟਰੇਟ ਪੁਆਇਜ਼ਨਿੰਗ ਅਤੇ ਫੁੱਟ ਐਂਡ ਮਾਊਥ ਡਿਜ਼ੀਜ਼ (ਐਫ.ਐਮ.ਡੀ) ਦੇ ਲੱਛਣ ਪਾਏ ਗਏ ਹਨ ਅਤੇ ਇਨ੍ਹਾਂ ਰਿਪੋਰਟਾਂ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਲਾਜ ਕੀਤਾ ਜਾ ਰਿਹਾ ਹੈ। ਪਸ਼ੂਧਨ ਨੂੰ ਠੰਢ ਤੋਂ ਬਚਾਉਣ ਦੀ ਅਪੀਲ ਕਰਦਿਆਂ ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਪਸ਼ੂਧਨ ਦੇ ਹੇਠਾਂ ਪਰਾਲੀ ਵਿਛਾਉਣ ਅਤੇ ਪਸ਼ੂਧਨ ਨੇੜੇ ਕਿਸੇ ਵੀ ਤਰ੍ਹਾਂ ਦੀ ਧੂੰਈਂ ਨਾ ਪਾਉਣ ਕਿਉਂਕਿ ਇਸ ਨਾਲ ਸਾਹ ਦੀ ਬਿਮਾਰੀ ਹੁੰਦੀ  ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਇਨਫੈਕਸ਼ਨ ਦੀ ਰੋਕਥਾਮ ਲਈ ਪਸ਼ੂਆਂ ਦੇ ਸ਼ੈਲਟਰਾਂ ਦੇ ਫਰਸ਼ 'ਤੇ ਕੱਪੜੇ ਧੋਣ ਵਾਲੇ ਸੋਡੇ ਦਾ ਛਿੜਕਾਅ ਕਰਨ ਅਤੇ ਪਸ਼ੂਧਨ ਨੂੰ ਯੂਰੀਆ ਯੁਕਤ ਚਾਰਾ ਪਾਉਣ ਤੋਂ ਵੀ ਗੁਰੇਜ਼ ਕਰਨ। ਬਾਇਓਸਕਿਊਰਿਟੀ ਉਪਾਅ ਤਹਿਤ ਪਸ਼ੂਆਂ ਨੂੰ ਇੱਕ ਤੋਂ ਦੂਜੀ ਥਾਂ ਲਿਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਗਿਆ ਹੈ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ