Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਵਿੱਚ ਸਹਿਯੋਗ ਦੇਣ ਸਿਆਸੀ ਪਾਰਟੀਆਂ : ਜ਼ਿਲ੍ਹਾ ਚੋਣ ਅਫਸਰ

January 22, 2024 04:44 PM
SehajTimes

ਫ਼ਤਹਿਗੜ੍ਹ ਸਾਹਿਬ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਰਸਰੀ ਸੁਧਾਈ ਦੌਰਾਨ 18-19 ਸਾਲ ਦੇ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਪੂਰਨ ਸਹਿਯੋਗ ਦੇਣ ਤਾਂ ਜੋ ਜ਼ਿਲ੍ਹੇ ਦੇ 100 ਫੀਸਦੀ ਯੋਗ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ ਤੋਂ ਬਾਅਦ ਹੁਣ ਜ਼ਿਲ੍ਹੇ ਵਿੱਚ 4 ਲੱਖ 48 ਹਜ਼ਾਰ 151 ਵੋਟਰ ਹਨ। ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਮਿਤੀ 01-01-2024 ਦੀ ਯੋਗਤਾ ਮਿਤੀ ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਚੋਣ ਹਲਕੇ ਦੇ ਪੋਲਿੰਗ ਬੂਥ ਤੇ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੌਰਾਨ ਕੋਈ ਵੀ ਸਿਆਸੀ ਪਾਰਟੀ, ਬੂਥ ਲੈਵਲ ਏਜੰਟ ਆਪਣੇ ਬੂਥ ਲੈਵਲ ਅਫਸਰ ਕੋਲ ਗਲਤ ਦਾਅਵਾ ਜਾਂ ਇਤਰਾਜ ਪੇਸ਼ ਨਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਹਾਸਲ ਕਰਨ ਵਾਸਤੇ ਚੋਣ ਕਮਿਸ਼ਨ ਦੇ ਟੋਲ ਫਰੀ ਨੰਬਰ 1950 ਤੇ ਸੰਪਰਕ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸਾਲ ਵਿੱਚ ਚਾਰ ਯੋਗਤਾ ਮਿਤੀਆਂ 01 ਜਨਵਰੀ, 01 ਅਪ੍ਰੈਲ ਅਤੇ 01 ਅਕਤੂਬਰ ਨਿਸਚਤ ਕੀਤੀਆਂ ਗਈਆ ਹਨ। ਜਿਸ ਅਨੁਸਾਰ ਹੁਣ ਅਗਲੀ ਯੋਗਤਾ ਮਿਤੀ 01 ਅਪ੍ਰੈਲ 2024 ਨੂੰ ਜਿਸ ਵਿਅਕਤੀ ਦੀ ਉਮਰ 18 ਸਾਲ ਹੋ ਜਾਂਦੀ ਹੈ ਉਹ ਫਾਰਮ ਨੰ.06 ਭਰਕੇ ਆਪਣੀ ਵੋਟ ਬਣਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਨਵੀਂ ਰਜਿਸਟਰੇਸ਼ਨ ਕਰਵਾਉਣ ਲਈ ਫਾਰਮ ਨੰ: 6, ਪ੍ਰਵਾਸੀ ਭਾਰਤੀ ਦੀ ਵੋਟ ਬਣਾਉਣ ਲਈ ਫਾਰਮ ਨੰ: 6-ਏ, ਵੋਟਰ ਸੂਚੀ ਵਿੱਚ ਦਰਜ਼ ਨਾਮ ਤੇ ਇਤਰਾਜ ਹੋਣ ਜਾਂ ਕੋਈ ਨਾਮ ਕਟਵਾਉਣ ਲਈ ਫਾਰਮ ਨੰ: 7, ਕਿਸੇ ਵੀ ਤਰ੍ਹਾਂ ਦੀ ਸੋਧ ਕਰਵਾਉਣ, ਪਤਾ ਬਦਲਵਾਉਣ ਫਾਰਮ ਨੰ: 8 ਭਰਿਆ ਜਾ ਸਕਦਾ ਹੈ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਦਾਅਵੇ ਤੇ ਇਤਰਾਜਾਂ ਸਬੰਧੀ ਫਾਰਮ ਹਰ ਪੱਖੋਂ ਮੁਕੰਮਲ ਭਰ ਕੇ ਹੀ ਜਮ੍ਹਾਂ ਕਰਵਾਏ ਜਾਣ ਅਤੇ ਫਾਰਮ ਭਰਨ ਤੋਂ ਪਹਿਲਾਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਚੰਗੀ ਤਰ੍ਹਾਂ ਪੜ੍ਹ ਲਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸੁਧਾਈ ਦੌਰਾਨ ਬੂਥ ਲੈਵਲ ਅਫਸਰਾਂ ਨੂੰ ਦਾਅਵੇ ਤੇ ਇਤਰਾਜਾਂ ਦੇ ਬੰਡਲ ਨਾ ਦਿੱਤੇ ਜਾਣ। ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸ਼੍ਰੀਮਤੀ ਨਿਰਮਲਾ ਰਾਣੀ, ਆਮ ਆਦਮੀ ਪਾਰਟੀ ਦੇ ਨਵਦੀਪ ਸਿੰਘ ਨਵੀ, ਇੰਡੀਅਨ ਨੈਸ਼ਨਲ ਕਾਂਗਰਸ ਦੇ ਅਸ਼ੋਕ ਗੌਤਮ,  ਬਹੁਜਨ ਸਮਾਜ ਪਾਰਟੀ ਦੇ  ਜਿਲ੍ਹਾ ਇੰਚਾਰਜ ਸ੍ਰੀ ਮੋਹਣ ਸਿੰਘ ਭੱਟਮਾਜਰਾ,  ਚੋਣ ਦਫਤਰ ਤੋਂ ਚੋਣ ਕਾਨੁੰਗੋ ਸ਼੍ਰੀ ਰਾਜਪਾਲ ਸਿੰਘ, ਸ਼੍ਰੀਮਤੀ ਕੁਲਵਿੰਦਰ ਕੌਰ, ਸਾਹਿਲ ਜੋਹਲ ਅਤੇ ਸਨਪ੍ਰੀਤ ਸਿੰਘ ਵੀ ਹਾਜਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ