Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰਵਾਇਤੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ : ਐਸ.ਡੀ.ਐਮ.

January 22, 2024 05:16 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਹਰ ਸਾਲ ਦੀ ਤਰ੍ਹਾਂ 26 ਜਨਵਰੀ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਪੁਰੀ ਰਵਾਇਤੀ ਸ਼ਾਨੋ-ਸ਼ੌਕਤ 'ਤੇ ਉਤਸ਼ਾਹ ਤੇ ਰਾਸ਼ਟਰੀ ਜਜ਼ਬੇ ਨਾਲ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀ ਵਿਖੇ ਮਨਾਇਆ ਜਾਵੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ ਨੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦਾ ਜਾਇਜ਼ਾ ਲੈਂਦੀਆਂ ਕੀਤਾ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਕੀਤੀ ਜਾਵੇਗੀ । ਐਸ.ਡੀ.ਐਮ. ਮਾਲੇਰਕੋਟਲਾ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਦੇਸ਼ ਭਗਤੀ ਅਤੇ ਸਮਾਜਿਕ ਸੰਸਕ੍ਰਿਤਿਕ ਵਿਰਾਸਤ ਦਾ ਸੁਮੇਲ ਵਾਲਾ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ । ਇਸ ਤੋਂ ਇਲਾਵਾ ਪੰਜਾਬ ਪੁਲਿਸ,ਪੰਜਾਬ ਹੋਮ ਗਾਰਡਜ਼,ਐਨ.ਸੀ.ਸੀ.ਕੈਡਿਟ ਦੀਆਂ ਟੀਮਾਂ ਵੱਲੋਂ ਪਰੇਡ ਦਾ ਆਯੋਜਨ ਕੀਤਾ ਜਾਵੇਗਾ ਅਤੇਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ. ਟੀ. ਸੋਅ ਦੇ ਨਾਲ ਨਾਲ ਦੇਸ਼ ਭਗਤੀ ਅਤੇ ਵਿਰਸੇ ਤੇ ਅਧਿਕਾਰਤ ਰੰਗਾ ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ । ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਇਸ ਸਮਾਗਮ ਦੌਰਾਨ ਲੋਕ ਭਲਾਈ ਸਕੀਮਾਂ ਦੇ ਨਾਲ ਨਾਲ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਜੋ ਕਿ ਸ਼ਹਿਰ ਨਿਵਾਸੀਆਂ ਲਈ ਖਿੱਚ ਦਾ ਕੇਂਦਰ ਹੋਣਗੀਆਂ । ਸ੍ਰੀ ਮਤੀ ਅਪਰਨਾ ਐਮ. ਬੀ ਨੇ ਦੱਸਿਆ ਕਿ ਇਸ ਵਾਰ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈ.ਅਫ਼ੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ ,ਪੰਜਾਬ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਵੱਲੋਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਈ ਜਾਵੇ। ਹਰੇਕ ਵਿਭਾਗ ਨੂੰ ਇਸ ਸਮਾਗਮ ਨੂੰ ਸੁਰੱਖਿਅਤ ਅਤੇ ਵਧੀਆ ਤਰੀਕੇ ਨਾਲ ਆਯੋਜਿਤ ਕਰਨ ਦੇ ਲਈ ਕੰਮ ਸੌਂਪਿਆ ਗਿਆ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕੀਤੀ ਜਾਵੇ। ਇਸ  ਮੌਕੇ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹੰਮਦ ਖ਼ਲੀਲ, ਡਾ. ਸਲੀਮ ਜ਼ੁਬੈਜ਼ੁਰੀ ,ਹੋਰ ਸਭਿਆਚਾਰਕ ਕਮੇਟੀ ਦੇ ਮੈਂਬਰ ਤੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ