Saturday, December 20, 2025

Chandigarh

ਸੰਘਣੀ ਧੁੰਦ ਤੇ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਪੰਜਾਬ ‘ਚ ਹਾਲੇ ਠੰਢ ਤੋਂ ਨਹੀਂ ਮਿਲੇਗੀ ਰਾਹਤ

January 22, 2024 07:21 PM
SehajTimes

ਪੰਜਾਬ : ਨਵੇਂ ਸਾਲ ਦੇ 20 ਦਿਨ ਬੀਤ ਜਾਣ ਮਗਰੋਂ ਵੀ ਪੰਜਾਬ ਨੂੰ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਤੋਂ ਰਾਹਤ ਨਹੀਂ ਮਿਲ ਰਹੀ ਹੈ । ਐਤਵਾਰ ਸਵੇਰੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਛਾਈ ਰਹੀ ।  ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਇੱਕ ਵਾਰ ਫਿਰ ਰੈੱਡ ਅਲਰਟ ਜਾਰੀ ਕੀਤਾ ਹੈ। ਸੂਬੇ ਵਿੱਚ ਠੰਢੀਆਂ ਹਵਾਵਾਂ ਤੇ ਧੁੱਪ ਦੀ ਘਾਟ ਕਾਰਨ ਦਿਨ ਭਰ ਠੰਢ ਛਾਈ ਰਹੀ । ਦਸ ਸ਼ਹਿਰਾਂ ਵਿੱਚ ਦਿਨ ਦਾ ਤਾਪਮਾਨ 10 ਡਿਗਰੀ ਸੈਲਸੀਅਸ ਵਿਚਕਾਰ ਰਿਹਾ । ਪੰਜਾਬ ਵਿੱਚ SAS ਨਗਰ ਸਭ ਤੋਂ ਠੰਢਾ ਰਿਹਾ, ਜਿੱਥੇ ਦਿਨ ਦਾ ਤਾਪਮਾਨ 8.5 ਡਿਗਰੀ ਅਤੇ ਰਾਤ ਦਾ ਤਾਪਮਾਨ 3.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਦਿਨ ਦਾ ਤਾਪਮਾਨ ਆਮ ਨਾਲੋਂ 9 ਡਿਗਰੀ ਘੱਟ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ 1 ਡਿਗਰੀ ਸੈਲਸੀਅਸ ਘੱਟ ਸੀ।
ਇਸ ਤੋਂ ਇਲਾਵਾ ਚੰਡੀਗੜ੍ਹ, ਅੰਮ੍ਰਿਤਸਰ, ਮੋਹਾਲੀ ਅਤੇ ਰੂਪਨਗਰ ਵਿੱਚ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਪਟਿਆਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ ਅਤੇ ਮੋਗਾ ਵਿੱਚ ਦਿਨ ਦਾ ਤਾਪਮਾਨ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 7 ਤੋਂ 8 ਡਿਗਰੀ ਸੈਲਸੀਅਸ ਘੱਟ ਰਿਹਾ ਜਦੋਂਕਿ ਰਾਤ ਦਾ ਤਾਪਮਾਨ ਇੱਕ ਤੋਂ ਦੋ ਡਿਗਰੀ ਸੈਲਸੀਅਸ ਵੱਧ ਰਿਹਾ ।
ਦੱਸ ਦੇਈਏ ਕਿ ਰਾਤ ਦਾ ਤਾਪਮਾਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 6 ਤੋਂ 7 ਡਿਗਰੀ ਸੈਲਸੀਅਸ ਰਿਹਾ। ਲੁਧਿਆਣਾ ਵਿੱਚ ਦਿਨ ਦਾ ਤਾਪਮਾਨ 12.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 6 ਡਿਗਰੀ ਘੱਟ ਸੀ। ਮੌਸਮ ਵਿਭਾਗ ਅਨੁਸਾਰ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। ਕਈ ਜ਼ਿਲ੍ਹਿਆਂ ਵਿੱਚ ਦਿਨ ਭਰ ਸੀਤ ਲਹਿਰ ਦਾ ਜ਼ੋਰ ਰਹੇਗਾ। ਜਿਸ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ