Tuesday, September 16, 2025

National

ਅਨਾਜ ਮੰਡੀਆਂ ਵਿਚ ਕਣਕ ਦੀ ਸੁਚੱਜੀ ਖਰੀਦ (Procurement of wheat crop) ’ਤੇ ਕਿਸਾਨਾਂ ਨੇ ਜਤਾਈ ਤਸੱਲੀ

April 19, 2021 02:54 PM
Surjeet Singh Talwandi

ਬਰਨਾਲਾ : ਜ਼ਿਲਾ ਬਰਨਾਲਾ ਦੀਆਂ ਮੰਡੀਆਂ ਵਿੱਚ ਹਾੜੀ ਦੀ ਪ੍ਰਮੁੱਖ ਫਸਲ ਕਣਕ ਦੀ ਖਰੀਦ (Procurement of Wheat Crop) ਜਾਰੀ ਹੈ। ਜ਼ਿਲਾ ਪ੍ਰਸ਼ਾਸਨ ਵੱਲੋਂ ਜਿੱਥੇ ਕਣਕ ਦੀ ਸੁਖਾਵੀਂ ਖਰੀਦ ਲਈ ਯਤਨ ਜਾਰੀ ਹਨ, ਉਥੇ ਕਰੋਨਾ ਮਹਾਮਾਰੀ ਤੋਂ ਬਚਾਅ ਸਬੰਧੀ ਇਹਤਿਆਤਾਂ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। 


       ਜ਼ਿਲੇ ਦੀਆਂ ਮੰਡੀਆਂ ਵਿਚ 18 ਅਪਰੈਲ ਤੱਕ ਕਿਸਾਨਾਂ ਵੱਲੋਂ ਮੰਡੀਆਂ ਵਿਚ 2,08,443 ਮੀਟਿ੍ਰਕ ਟਨ ਕਣਕ ਲਿਆਂਦੀ ਗਈ ਹੈ। ਇਸ ਮੌਕੇ ਗੱਲ ਕਰਦੇ ਹੋਏ ਕਿਸਾਨ ਮਨਦੀਪ ਸਿੰਘ ਪੁੱਤਰ ਚੈਂਚਲ ਸਿੰਘ ਵਾਸੀ ਗੁੰਮਟੀ ਨੇ ਦੱਸਿਆ ਕਿ ਉਸ ਗੁੰਮਟੀ ਮੰਡੀ ਵਿਚ 50 ਕੁਇੰਟਸ ਜਿਣਸ ਲੈ ਕੇ 18 ਅਪਰੈਲ ਨੂੰ ਆਇਆ ਸੀ, ਜਿਸ ਦੀ ਬੋਲੀ ਉਸੇ ਦਿਨ ਹੀ ਲੱਗ ਗਈ। ਕਿਸਾਨ ਨੇ ਮੰਡੀ ਵਿਚ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਉਦੇ ਹੋਏ ਆਖਿਆ ਕਿ ਗੁੰਮਟੀ ਅਨਾਜ ਮੰਡੀ ਵਿਚ ਕਣਕ ਦੀ ਖਰੀਦ ਸਮੇਂ ਸਿਰ ਹੋ ਰਹੀ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਤਪਾ ਵਿਚ 96 ਸਾਲਾ ਬੇਬੇ ਸੁਰਜੀਤ ਕੌਰ ਨੇ ਲਵਾਈ ਵੈਕਸੀਨ (Covid-19)

  ਇਸ ਮੌਕੇ ਕਿਸਾਨ ਸੁਖਜਿੰਦਰ ਸਿੰੰਘ ਪੁੱਤਰ ਚਮਕੌਰ ਸਿੰਘ ਵਾਸੀ ਪੱਖੋਂ ਕਲਾਂ ਨੇ ਦੱਸਿਆ ਕਿ ਉਹ ਕੱਲ ਸਵੇਰੇ ਆਪਣੀ ਫਸਲ ਅਨਾਜ ਮੰਡੀ ਵਿਚ ਲਿਆਇਆ ਸੀ, ਜਿਸ ਦੀ ਖਰੀਦ ਉਸੇ ਦਿਨ ਸ਼ਾਮ ਤੱਕ ਹੋ ਗਈ। ਉਨਾਂ ਸਬੰਧਤ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਖਰੀਦ ਪ੍ਰਬੰਧਾਂ ’ਤੇ ਤਸੱਲੀ ਜਤਾਈ।  
 ਇਸ ਮੌਕੇ ਜ਼ਿਲਾ ਫੂਡ ਸਪਲਾਈ ਕੰਟਰੋਲਰ ਅਤਿੰਦਰ ਕੌਰ ਨੇ ਦੱਸਿਆ ਕਿ ਮੰਡੀਆਂ ਵਿਚ ਨਮੀ ਰਹਿਤ ਕਣਕ ਦੀ ਖਰੀਦ ਸਮੇਂ ਸਿਰ ਏਜੰਸੀਆਂ ਰਾਹੀਂ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਦੱਸਿਆ ਕਿ ਜ਼ਿਲਾ ਬਰਨਾਲਾ ਦੀਆਂ ਮੰਡੀਆਂ ਵਿਚ 18 ਅਪਰੈਲ ਤੱਕ 2,08,443 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ ਹੈ। ਹੁਣ ਤੱਕ ਵੱਖ ਵੱਖ ਏਜੰਸੀਆਂ ਵੱਲੋਂ 1,50,591 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਲਿਫਟਿੰਗ ਪ੍ਰਕਿਰਿਆ ਵੀ ਨਾਲੋ ਨਾਲ ਜਾਰੀ ਹੈ। ਉਨਾਂ ਕਿਸਾਨਾਂ ਨੂੰ ਸੁੱਕੀ ਫਸਲ ਮੰਡੀਆਂ ਵਿਚ ਲਿਆਉਣ ਅਤੇ ਕਰੋਨਾ ਇਹਤਿਆਤਾਂ ਦੀ ਪਾਲਣਾ ਦੀ ਅਪੀਲ ਕੀਤੀ।

Have something to say? Post your comment

 

More in National

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ : ਮੁੱਖ ਮੰਤਰੀ

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ : ਗੁਰਬਾਣੀ ਨਾਲ ਜੁੜਨ ਲਈ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਪੀਲ

ਮੁੰਬਈ ਪੁਲੀਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਏ ਆਈ ਦੁਆਰਾ ਅਪਮਾਨ ’ਤੇ ਐਫ ਆਈ ਆਰ ਦਰਜ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ : ਹਰਮੀਤ ਸਿੰਘ ਕਾਲਕਾ*