Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ; ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ

January 23, 2024 11:17 AM
SehajTimes
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੰਜਾਬ ਰਾਜ ਦੀ ਫੋਟੋ ਵੋਟਰ ਸੂਚੀਆਂ (ਬਿਨਾਂ ਫੋਟੋ) ਦੀਆਂ ਸੀਡੀਜ਼ ਦਿੱਤੀਆਂ ਗਈਆਂ। ਸਿਬਿਨ ਸੀ. ਨੇ ਦੱਸਿਆ ਕਿ ਫੋਟੋ ਵੋਟਰ ਸੂਚੀਆਂ ਦੀ ਹਾਰਡ ਕਾਪੀ (ਫੋਟੋ ਸਮੇਤ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਬੀ.ਐਲ.ਓਜ਼ ਪਾਸ ਵੇਖਣ ਲਈ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ 22 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 12 ਲੱਖ 31 ਹਜ਼ਾਰ 916 ਹੈ। ਜਿਨ੍ਹਾਂ ਵਿੱਚੋਂ ਮਰਦ 1,11,75,220, ਔਰਤਾਂ 1,00,55,946  ਤੀਜਾ ਲਿੰਗ 750, ਐਨ.ਆਰ.ਆਈ 1595, ਦਿਵਿਆਂਗ ਵੋਟਰ 1,65,410 ਅਤੇ ਸਰਵਿਸ ਵੋਟਰ 1,06,635 ਹਨ।
 
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,433 ਹੈ। ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 7648 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,785 ਹੈ। ਸਾਰੇ ਪੋਲਿੰਗ ਸਟੇਸ਼ਨ ਵੋਟਰਾਂ ਦੀ ਸਹੂਲਤ ਲਈ ਗਰਾਊਂਡ ਫਲੋਰ ਉੱਤੇ ਬਣਾਏ ਗਏ ਹਨ। ਕਿਸੇ ਵੀ ਵੋਟਰ ਨੂੰ ਵੋਟ ਪਾਉਣ ਲਈ ਪੋਲਿੰਗ ਸਟੇਸ਼ਨ ਦੀ ਦੂਰੀ 2 ਕਿਲੋਮੀਟਰ ਤੋਂ ਜ਼ਿਆਦਾ ਨਹੀਂ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਈ.ਵੀ.ਐਮ ਜਾਗਰੂਕਤਾ ਅਤੇ ਵੋਟਰ ਟਰਨਆਉਟ ਵਧਾਉਣ ਲਈ 3 ਵੈਨਾਂ ਚਲਾਈਆਂ ਗਈਆਂ ਹਨ। ਇਨ੍ਹਾਂ ਵੈਨਾਂ ਰਾਹੀਂ ਈ.ਵੀ.ਐਮ/ਵੀ.ਵੀ.ਪੈਟ ਮਸ਼ੀਨਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਨੂੰ ਬੇਨਤੀ ਕੀਤੀ ਗਈ ਕਿ ਉਹ ਹਰ ਇਕ ਪੋਲਿੰਗ ਸਟੇਸ਼ਨ ‘ਤੇ ਆਪਣੇ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਤਾਂ ਜੋ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ। ਮੀਟਿੰਗ ਵਿੱਚ ਉਪ ਮੁੱਖ ਚੋਣ ਅਫਸਰ ਭਾਰਤ ਭੂਸ਼ਨ ਬਾਂਸਲ ਅਤੇ ਚੋਣ ਅਫਸਰ ਅੰਜੂ ਬਾਲਾ ਵੀ ਹਾਜ਼ਰ ਸਨ। 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ