Saturday, December 20, 2025

Chandigarh

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਜ਼ਦੂਰਾਂ ਨੂੰ ਜਾਗਰੂਕ ਕਰਨ ਲਈ ਸੈਕਟਰ 82, ਵਿਖੇ ਪ੍ਰੋਗਰਾਮ ਦਾ ਆਯੋਜਨ 

January 23, 2024 11:54 AM
SehajTimes
 
ਮੋਹਾਲੀ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਧੀਨ ਅਤੇ ਸ੍ਰੀ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕਿਰਤ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਉਸਾਰੀ ਮਜ਼ਦੂਰਾਂ ਨੂੰ ਕਿਰਤ ਕਾਨੂੰਨਾਂ ਸਬੰਧੀ ਜਾਗਰੂਕ ਕਰਨ ਲਈ ਸੈਕਟਰ 82, ਮੋਹਾਲੀ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ੍ਰੀ ਮਨਜਿੰਦਰ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀਮਤੀ ਸਿਮ੍ਰਤੀ ਧੀਰ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀਮਤੀ ਸੁਰਭੀ ਪਰਾਸ਼ਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਭਾਗ ਲਿਆ ਗਿਆ। ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ ਵਲੋਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਭਲਾਈ ਲਈ ਬਣਾਏ ਗਏ ਕਾਨੂੰਨਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਵਿਦਿਆਰਥੀਆਂ ਨੂੰ ਮਜ਼ਦੂਰਾਂ ਨੂੰ ਦਿੱਤੀ ਜਾਂਦੀ ਮੁਫਤ ਕਾਨੂੰਨੀ ਸਹਾਇਤਾ, ਅਪਰਾਧ ਪੀੜ੍ਹਤ ਮੁਆਵਜ਼ਾ ਸਕੀਮਾਂ ਅਤੇ ਏ.ਡੀ.ਆਰ. ਮੈਕਾਨਿਜ਼ਮ ਸਬੰਧੀ ਜਾਣਕਾਰੀ ਦਿੱਤੀ ਗਈ।

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ