Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਆ ਰਹੀ ਕਣਕ ਦੀ ਨਾਲੋਂ ਨਾਲ ਹੋ ਰਹੀ ਹੈ ਖ਼ਰੀਦ

April 19, 2021 03:44 PM
SehajTimes

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਦੀ ਜਿਣਸ ਦੀ ਖ਼ਰੀਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਜ਼ਿਲ੍ਹੇ 'ਚ 424 ਖ਼ਰੀਦ ਕੇਂਦਰ ਬਣਾਏ ਗਏ ਹਨ, ਜਿਥੇ ਆਉਣ ਵਾਲੀ ਕਣਕ ਦੀ ਨਾਲੋਂ ਨਾਲ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਜਿਣਸ ਦੀ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ 'ਚ ਪਾਉਣ ਦਾ ਕੰਮ ਨਿਰੰਤਰ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਹਰਸ਼ਰਨਜੀਤ ਸਿੰਘ ਨੇ ਦੱਸਿਆ ਕਿ ਕੋਵਿਡ-19 ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਸਥਾਪਤ 110 ਮੰਡੀਆਂ ਤੋਂ ਇਲਾਵਾ 314 ਹੋਰ ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿਥੇ ਆਉਣ ਵਾਲੀ ਕਣਕ ਦੀ ਨਾਲੋਂ ਨਾਲ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਆਈ 95 ਫ਼ੀਸਦੀ ਕਣਕ ਖ਼ਰੀਦੀ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਇਸ ਵਾਰ ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦੀ ਅਦਾਇਗੀ ਸਿੱਧੇ ਤੌਰ 'ਤੇ ਕਿਸਾਨਾਂ ਦੀ ਖਾਤਿਆਂ 'ਚ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਕਿਸਾਨਾਂ ਦੀ ਜਿਣਸ ਦੀ ਅਦਾਇਗੀ ਦਾ ਕੰਮ ਵੀ ਨਿਰੰਤਰ ਜਾਰੀ ਹੈ ਅਤੇ ਇਸ ਕੰਮ 'ਚ ਹੋਰ ਤੇਜ਼ੀ ਵੀ ਲਿਆਂਦੀ ਜਾ ਰਹੀ ਹੈ। 


ਸਿੱਧੇ ਖਾਤੇ 'ਚ ਜਿਣਸ ਦੀ ਅਦਾਇਗੀ ਤੋਂ ਬਾਅਦ ਕਿਸਾਨ ਅਮਰਿੰਦਰ ਸਿੰਘ ਨੇ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਉਸ ਵੱਲੋਂ ਸਮਾਣਾ ਅਨਾਜ ਮੰਡੀ 'ਚ ਆਪਣੀ ਕਣਕ ਲਿਆਂਦੀ ਗਈ ਸੀ ਜੋ ਉਸੇ ਦਿਨ ਪਨਗਰੇਨ ਵੱਲੋਂ ਖ਼ਰੀਦ ਲਈ ਗਈ ਅਤੇ ਤੀਜੇ ਦਿਨ ਜਿਣਸ ਦੀ ਸਿੱਧੀ ਅਦਾਇਗੀ ਉਨ੍ਹਾਂ ਦਾ ਖਾਤੇ 'ਚ ਆ ਗਈ।
ਇਸੇ ਤਰ੍ਹਾਂ ਪਿੰਡ ਕੋਟਲਾ ਦੇ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜੋ ਫ਼ਸਲ 11 ਅਪ੍ਰੈਲ ਨੂੰ ਲਿਆਂਦੀ ਗਈ ਸੀ, ਉਸਦੀ ਅਦਾਇਗੀ ਸਿੱਧੇ ਖਾਤੇ 'ਚ 13 ਅਪ੍ਰੈਲ ਨੂੰ ਹੋ ਗਈ ਅਤੇ ਜੋ 12 ਅਪ੍ਰੈਲ ਨੂੰ ਫਸਲ ਵੇਚੀ ਗਈ ਉਸਦੇ ਪੈਸੇ 17 ਅਪ੍ਰੈਲ ਨੂੰ ਮੇਰੇ ਖਾਤੇ 'ਚ ਆ ਗਏ। ਉਨ੍ਹਾਂ ਸਰਕਾਰ ਵੱਲੋਂ ਮੰਡੀਆਂ 'ਚ ਕੀਤੇ ਗਏ ਪ੍ਰਬੰਧਾਂ, ਖ਼ਰੀਦ ਪ੍ਰਕਿਰਿਆ ਅਤੇ ਸਿੱਧੀ ਅਦਾਇਗੀ ਲਈ ਸਰਕਾਰ ਵੱਲੋਂ ਚੁੱਕੇ ਉਸਾਰੂ ਕਦਮਾਂ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਦੌਰਾਨ ਕੀਤੇ ਗਏ ਅਜਿਹੇ ਪੁਖ਼ਤਾ ਪ੍ਰਬੰਧ ਸਦਕਾ ਹੀ ਕਿਸਾਨਾਂ ਨੂੰ ਮੰਡੀਆਂ 'ਚ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ ਹੈ।

Have something to say? Post your comment

 

More in Malwa

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

ਪੰਜਾਬ ਦੇ ਲੋਕ 2027 ਵਿੱਚ ਮੁੜ ‘ਆਪ’ ਸਰਕਾਰ ਬਣਾਉਣ ਲਈ ਉਤਾਵਲੇ : ਜਸਵਿੰਦਰ ਸਿੰਘ ਬੱਬੂ

ਮਨਵੀਰ ਰੰਗਾ ਨੇ ਭਾਜਪਾ ਦੀ ਵੱਡੀ ਜਿੱਤ ਲਈ ਪੱਛਮੀ ਬੰਗਾਲ ਦੇ ਲੋਕਾਂ ਦਾ ਕੀਤਾ ਧੰਨਵਾਦ

ਪੱਛਮੀ ਬੰਗਾਲ ਵਿੱਚ ਵਿਸ਼ਵਾਸ ਦੀ ਜਿੱਤ, ਹੁਣ ਪੰਜਾਬ ਦੀ ਵਾਰੀ : ਰਾਜਨ ਨਾੰਰਗ

ਬਾਬਾ ਫਰੀਦ ਪਬਲਿਕ ਸਕੂਲ ਦਾ ਨਾਮ ਦੇਸ਼ ਪੱਧਰ ’ਤੇ ਰੌਸ਼ਨ : ਸੇਖੋਂ

ਮਨਸਿਮਰਨ ਸੰਧੂ ਦਾ ਨਵਾਂ ਗੀਤ ‘ਦੀਵਾਨੀ ਮਸਤਾਨੀ’ ਰਿਲੀਜ਼

ਪੱਛੜੇ ਇਲਾਕਿਆਂ ਵਿੱਚ ਉਚੇਰੀ ਸਿੱਖਿਆ ਦੇ ਪਾਸਾਰ ਪੱਖੋਂ ਕਾਂਸਟੀਚਿਊਂਟ ਕਾਲਜਾਂ ਦੀ ਰਹੀ ਹੈ ਅਹਿਮ ਭੂਮਿਕਾ: ਡਾ. ਜਗਦੀਪ ਸਿੰਘ

ਗੁਰਮੀਤ ਸਿੰਘ ਪ੍ਰਜਾਪਤੀ ਨੇ ਸਾਥੀਆਂ ਸਮੇਤ ਓ.ਬੀ.ਸੀ. ਮੰਗਾਂ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*